ਸੁਨਾਮ : ਸ਼ਹਿਰ ਦੀਆਂ ਬਰੂਹਾਂ ਤੇ ਵਸੇ ਪਿੰਡ ਟਿੱਬੀ ਰਵਿਦਾਸਪੁਰਾ ਵਿਖੇ ਬਿਜਲੀ ਦਾ ਕਰੰਟ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਟਿੱਬੀ ਰਵਿਦਾਸਪੁਰਾ ਦਾ ਵਸਨੀਕ ਕੁਲਵਿੰਦਰ ਸਿੰਘ (23) ਦਿਹਾੜੀ ਮਜ਼ਦੂਰੀ ਕਰਕੇ ਆਪਣਾ ਪਰਿਵਾਰ ਪਾਲਦਾ ਸੀ ਬਾਅਦ ਦੁਪਹਿਰ ਆਪਣੇ ਘਰ ਵਿਚ ਹੀ ਪਲੱਗ 'ਚ ਪੱਖੇ ਦੀ ਤਾਰ ਲਾਉਣ ਲੱਗਿਆ ਤਾਂ ਉਸ ਨੂੰ ਬਿਜਲੀ ਦਾ ਕਰੰਟ ਲੱਗ ਗਿਆ। ਉਸ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਨੌਜਵਾਨ ਚਾਰ ਭੈਣਾਂ ਦਾ ਭਰਾ ਇਕਲੌਤਾ ਭਰਾ ਦੱਸਿਆ ਜਾ ਰਿਹਾ ਹੈ।