ਬਰਨਾਲਾ : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਾਲ 2024-25 ਦੌਰਾਨ ਬਾਰਵੀ ਜਮਾਤ 'ਚੋਂ ਅੱਵਲ ਆਏ ਬੱਚਿਆ ਨੂੰ ਪ੍ਰਿੰਸੀਪਲ ਡਾ ਸੰਦੀਪ ਕੁਮਾਰ ਲੱਠ ਜੀ ਵੱਲੋਂ 90 ਪ੍ਰਤੀਸ਼ਤ ਅੰਕ ਅਤੇ ਇਸ ਤੋਂ ਉਪਰ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਚੈੱਕ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਜੀ ਨੇ ਦੱਸਿਆ ਕਿ ਸਾਲ 2024-25 ਦੌਰਾਨ ਸੀ. ਬੀ. ਐੱਸ. ਈ. ਵੱਲੋਂ ਐਲਾਨੇ ਨਤੀਜਿਆ ਵਿੱਚ ਬੀ. ਜੀ. ਐੱਸ. ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਅਤੇ ਬਾਰਵੀਂ ਜਮਾਤ ਵਿੱਚ ਸ਼ਾਨਦਾਰ ਕਾਰਗੁਜਾਰੀ ਦਿਖਾਈ। ਉਨ੍ਹਾਂ ਦੱਸਿਆ ਕਿ ਬਾਰਵੀ ਜਮਾਤ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਕੋਲਧਾਰ ਨੇ 97.2 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਜਿਲ੍ਹੇ ਵਿੱਚੋਂ ਅੱਵਲ ਰਿਹਾ ਜਿਸ ਦੀ ਸ਼ਾਨਦਾਰ ਪ੍ਰਾਪਤੀ ਲਈ ਅਤੇ ਹੋਰ ਵਿਦਿਆਰਥੀ ਗਗਨਜੋਤ ਸਿੰਘ, ਕਰਨਵੀਰ ਸ਼ਰਮਾ, ਅਮਨਵੀਰ ਕੌਰ, ਦਿਲਰਾਜ ਸਿੰਘ ਨੂੰ ਸਕਾਲਸ਼ਿਪ ਚੈੱਕ ਦਿੱਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਸਕੂਲ ਮੈਨੇਜਮੈਂਟ, ਸਕੂਲ ਐੱਮ ਡੀ ਸ. ਰਣਪ੍ਰੀਤ ਸਿੰਘ ਰਾਏ ਜੀ ਦਾ ਇਹ ਵਿਸ਼ੇਸ਼ ਉਪਰਾਲਾ ਹੈ ਜਿਸ ਨਾਲ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਜਾ ਸਕਦਾ ਹੈ।