Friday, December 05, 2025

Chandigarh

ਕਾਂਗਰਸ ਜਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਵੱਲੋਂ ਪਿੰਡ ਸੁਹਾਲੀ ਵਾਸੀਆਂ ਨਾਲ ਮੀਟਿੰਗ 

August 22, 2025 10:29 PM
ਪ੍ਰਭਦੀਪ ਸਿੰਘ ਸੋਢੀ
ਕੁਰਾਲੀ : ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸੁਹਾਲੀ ਵਿਖੇ ਕਾਂਗਰਸੀ ਵਰਕਰਾਂ ਦੀ ਇੱਕ ਵੱਡੀ ਤੇ ਭਰਵੀਂ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਅਤੇ ਪਿੰਡ ਵਾਸੀਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦਿੱਲੀ ਦੇ ਲੋਕਾਂ ਵੱਲੋਂ ਨਕਾਰੇ ਆਮ ਆਦਮੀ ਪਾਰਟੀ ਦੇ ਲੀਡਰ ਪੰਜਾਬ ਵਿੱਚ ਭਾਈਚਾਰੇ ਨੂੰ ਤੋੜਨ ਤੇ ਲੋਕਾਂ ਨੂੰ ਆਪਸ ਵਿੱਚ ਲੜਾਉਣ ਦੀ ਘਿਨੌਣੀ ਸਾਜ਼ਿਸ਼ ਰਚ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਵੱਲੋਂ ਸੋਸ਼ਲ ਮੀਡੀਆ ’ਤੇ ਦਿੱਤਾ ਬਿਆਨ ਇਸ ਗੱਲ ਦਾ ਸਪਸ਼ਟ ਸਬੂਤ ਹੈ। ਜੀਤੀ ਪਡਿਆਲਾ ਨੇ ਸਪਸ਼ਟ ਕਿਹਾ ਕਿ ਪੰਜਾਬੀ ਕੌਮ ਨੇ ਹਮੇਸ਼ਾਂ ਏਕਤਾ ਅਤੇ ਭਾਈਚਾਰੇ ਦੀ ਮਿਸਾਲ ਪੇਸ਼ ਕੀਤੀ ਹੈ, ਜਿਸਨੂੰ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਬਾਹਰਲੀ ਤਾਕਤ ਹਿਲਾ ਨਹੀਂ ਸਕਦੀ। ਉਹਨਾਂ ਕਿਹਾ ਕਿ ਕਾਂਗਰਸੀ ਵਰਕਰ ਹਰ ਪਿੰਡ ਅਤੇ ਹਰ ਵਾਰਡ ਵਿੱਚ ਜਾ ਕੇ ਲੋਕਾਂ ਨੂੰ ਸਚਾਈ ਨਾਲ ਜਾਣੂੰ ਕਰਵਾਉਣਗੇ, ਤਾਂ ਜੋ ਆਮ ਆਦਮੀ ਪਾਰਟੀ ਦੇ ਝੂਠੇ ਪ੍ਰਚਾਰ ਤੇ ਨਫਰਤ ਵਾਲੀਆਂ ਚਾਲਾਂ ਨਾਕਾਮ ਹੋ ਸਕਣ।ਪ੍ਰਧਾਨ ਜੀਤੀ ਪਡਿਆਲਾ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਆ ਚੁੱਕਾ ਹੈ। ਦਿੱਲੀ ਦੇ ਨੇਤਾ ਪੰਜਾਬ ਵਿੱਚ ਆ ਕੇ ਭਾਈਚਾਰਕ ਸਾਂਝ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪੰਜਾਬੀ ਇਕੱਠੇ ਹਨ ਅਤੇ ਇਹਨਾਂ ਸਾਜ਼ਿਸ਼ਾਂ ਦਾ ਡਟ ਕੇ ਮੁਕਾਬਲਾ ਕਰਨਗੇ। ਇਸ‌ ਮੌਕੇ ਕਾਂਗਰਸੀ ਆਗੂ ਸਾਬਕਾ ਸਰਪੰਚ ਬਲਬੀਰ ਸਿੰਘ ਬਿੱਟੂ, ਬਲਵੀਰ ਸਿੰਘ ਪਿੰਕਾ, ਪੰਡਤ ਰਵੀਨੰਦਨ, ਸਾਬਕਾ ਪੰਚ ਅਜਮੇਰ ਸਿੰਘ, ਸਾਬਕਾ ਪੰਚ ਜਸਵਿੰਦਰ ਸਿੰਘ, ਤਰਲੋਚਨ ਸਿੰਘ ਨੱਗਲ ਸਿੰਘਾ, ਅਜੀਤ ਸਿੰਘ ਧਾਲੀਵਾਲ, ਗੁਰਜਿੰਦਰ ਸਿੰਘ ਬੰਗੜ ਅਤੇ ਜਸਵੀਰ ਸਿੰਘ ਜਗੀਰਦਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
 

Have something to say? Post your comment

 

More in Chandigarh

ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ 

ਪੰਜਾਬ ਪੁਲਿਸ ਵੱਲੋਂ ਮਹਿਲਾ ਪੁਲਿਸ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਰਾਜ-ਵਿਆਪੀ ਸਿਖਲਾਈ ਪ੍ਰੋਜੈਕਟ ਸ਼ੁਰੂ

ਯੁੱਧ ਨਸ਼ਿਆਂ ਵਿਰੁੱਧ’: 278ਵੇਂ ਦਿਨ ਪੰਜਾਬ ਪੁਲਿਸ ਵੱਲੋਂ 66 ਨਸ਼ਾ ਤਸਕਰ 2.5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਜਾਪਾਨ ਦੌਰੇ ਦੇ ਤੀਜੇ ਦਿਨ ਮੁੱਖ ਮੰਤਰੀ ਨੇ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ

ਮੁੱਖ ਮੰਤਰੀ ਮਾਨ ਦੀ ਜਾਪਾਨ ਫੇਰੀ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗੀ: ਹਰਜੋਤ ਸਿੰਘ ਬੈਂਸ

ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ

ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ

'ਯੁੱਧ ਨਸ਼ਿਆਂ ਵਿਰੁੱਧ’ ਦੇ 277ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋਗ੍ਰਾਮ ਹੈਰੋਇਨ, ਅਤੇ 12,000 ਰੁਪਏ ਦੀ ਡਰੱਗ ਮਨੀ ਸਮੇਤ 103 ਨਸ਼ਾ ਤਸਕਰ ਕਾਬੂ

'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ, ਲਿੰਗ ਅਨੁਪਾਤ ਵਿੱਚ ਸੁਧਾਰ ਲਈ ਅਗਲੇ ਸਾਲ ਤੱਕ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਟੀਚਾ ਰੱਖਿਆ