Saturday, January 10, 2026
BREAKING NEWS

Entertainment

ਹਾਸਿਆਂ ਦੇ ਬਾਦਸ਼ਾਹ ਜਸਵਿੰਦਰ ਭੱਲਾ ਹੋਏ ਪੰਜ ਤੱਤਾਂ ‘ਚ ਵਿਲੀਨ

August 23, 2025 04:31 PM
SehajTimes

ਮੋਹਾਲੀ : ਪੰਜਾਬੀ ਕਾਮੇਡੀ ਦੇ ਬਾਦਸ਼ਾਹ ਜਸਵਿੰਦਰ ਭੱਲਾ ਦਾ ਅੱਜ ਮੋਹਾਲੀ ਵਿੱਚ ਇੱਕ ਉਦਾਸ ਮਾਹੌਲ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਗਿੱਪੀ ਗਰੇਵਾਲ, ਨੀਰੂ ਬਾਜਵਾ ਅਤੇ ਕਾਮੇਡੀਅਨ ਬੀ.ਐਨ. ਸ਼ਰਮਾ ਸਮੇਤ ਫਿਲਮ ਇੰਡਸਟਰੀ ਦੀਆਂ ਕਈ ਮਸ਼ਹੂਰ ਹਸਤੀਆਂ ਮੌਜੂਦ ਸਨ। ਗਿੱਪੀ ਗਰੇਵਾਲ ਤੇ ਬੀਨੂ ਢਿੱਲੋਂ ਨੇ ਭੱਲਾ ਦੀ ਅਰਥੀ ਨੂੰ ਮੋਢਾ ਦਿੱਤਾ ਇਸ ਦੌਰਾਨ ਉਹ ਕਾਫੀ ਭਾਵੁਕ ਨਜ਼ਰ ਆਏ। ਭੱਲਾ ਨੂੰ ਸ਼ਰਧਾਂਜਲੀ ਦੇਣ ਲਈ ਰਾਜਨੀਤਿਕ ਪਾਰਟੀਆਂ ਦੇ ਆਗੂ ਵੀ ਪਹੁੰਚੇ। ਪੁੱਤਰ ਨੇ ਅੰਤਿਮ ਸੰਸਕਾਰ ਦੀ ਚਿਤਾ ਨੂੰ ਮੁਖਅਗਨੀ ਲਗਾ ਕੇ ਆਪਣੇ ਪਿਤਾ ਨੂੰ ਅਲਵਿਦਾ ਕਿਹਾ। ਇਸ ਦੌਰਾਨ ਪਰਿਵਾਰ ਅਤੇ ਅਜ਼ੀਜ਼ਾਂ ਦੀਆਂ ਅੱਖਾਂ ਨਮ ਹੋ ਗਈਆਂ। ਭੀੜ ਨੂੰ ਸੰਭਾਲਣ ਲਈ ਸ਼ਮਸ਼ਾਨਘਾਟ ਵਿੱਚ ਸਖ਼ਤ ਪੁਲਿਸ ਪ੍ਰਬੰਧ ਕੀਤੇ ਗਏ ਸਨ। ਜਸਵਿੰਦਰ ਭੱਲਾ ਦਾ ਕੱਲ੍ਹ, ਸ਼ੁੱਕਰਵਾਰ, 65 ਸਾਲ ਦੀ ਉਮਰ ਵਿੱਚ ਬ੍ਰੇਨ ਸਟ੍ਰੋਕ ਕਾਰਨ ਦਿਹਾਂਤ ਹੋ ਗਿਆ ਸੀ।

Have something to say? Post your comment

 

More in Entertainment

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ

ਮਨੀਸ਼ ਮਲਹੋਤਰਾ ਦੀ ‘ਗੁਸਤਾਖ ਇਸ਼ਕ’ ਦਾ ਨਵਾਂ ਗੀਤ ‘ਸ਼ਹਿਰ ਤੇਰੇ’ ਦਿਲ ਨੂੰ ਛੂਹ ਗਿਆ

ਸਟਾਰ ਆਫ਼ ਟ੍ਰਾਈਸਿਟੀ ਗਰੁੱਪ ਨੇ ਮਨਾਇਆ ਪ੍ਰੀ-ਕਰਵਾ ਈਵੈਂਟ

‘ਸ਼ੇਰਾ’ ਵਿੱਚ ਸੋਨਲ ਚੌਹਾਨ ਦਾ ਦੋ ਪੰਨਿਆਂ ਦਾ ਪੰਜਾਬੀ ਮੋਨੋਲਾਗ

ਯਾਮੀ ਗੌਤਮ ਧਰ ਅਤੇ ਇਮਰਾਨ ਹਾਸ਼ਮੀ ਦੀ ‘ਹਕ’ ਦਾ ਟੀਜ਼ਰ ਰਿਲੀਜ਼, ਫ਼ਿਲਮ ਆਵੇਗੀ ਇਸ ਤਾਰੀਖ਼ ਨੂੰ

ਅੱਵਲ ਫ਼ਿਲਮ ਫ਼ੈਸਟੀਵਲ 'ਚ ਪੰਜਾਬੀ ਫ਼ਿਲਮ ਕਾਲ ਕੋਠੜੀ ਪੋਸਟਰ ਰਿਲੀਜ਼

ਨਿੱਕਾ ਜ਼ੈਲਦਾਰ 4’ ਵਿੱਚ ਸਿੱਖ ਔਰਤ ਵੱਲੋਂ  ਸਿਗਰਟਨੋਸ਼ੀ ਸਿੱਖ ਸੱਭਿਆਚਾਰ ਤੇ ਪਰੰਪਰਾ ਵਿਰੁੱਧ ਸਾਜ਼ਿਸ਼ : ਪ੍ਰੋ. ਸਰਚਾਂਦ ਸਿੰਘ ਖਿਆਲਾ