Sunday, October 19, 2025

Doaba

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਪਹੁੰਚੇ ਸਰਹੱਦੀ ਪਿੰਡਾਂ ਦੇ ਦੌਰੇ ਤੇ

August 23, 2025 05:07 PM
SehajTimes

ਪੀਣ ਦਾ ਪਾਣੀ ਵੀ ਟੈਂਕਰਾਂ ਨਾਲ ਭੇਜਿਆ ਜਾਵੇਗਾ


ਫਾਜ਼ਿਲਕਾ : ਪੰਜਾਬ ਦੇ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਅੱਜ ਫਾਜ਼ਿਲਕਾ ਜ਼ਿਲੇ ਦੇ ਹੜ ਪ੍ਰਭਾਵਿਤ ਸਰਹੱਦੀ ਪਿੰਡਾਂ ਵਿੱਚ ਪਹੁੰਚੇ। ਇਸ ਮੌਕੇ ਉਨਾਂ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਪਸ਼ੂ ਪਾਲਕਾਂ ਨੂੰ ਹਰੇ ਚਾਰੇ ਦੇ ਨਾਲ ਨਾਲ ਫੀਡ ਵੀ ਦਿੱਤੀ ਜਾਵੇਗੀ । ਉਨਾਂ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੇ ਟੈਂਕਰ ਭੇਜਣ ਸੰਬੰਧੀ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ। ਇਸ ਮੌਕੇ ਉਨਾਂ ਦੇ ਨਾਲ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੀ ਹਾਜ਼ਰ ਸਨ।।
ਕੈਬਨਿਟ ਮੰਤਰੀ ਨੇ ਕਾਵਾਂ ਵਾਲੀ ਪੱਤਣ, ਦੋਨਾ ਨਾਨਕਾ, ਤੇਜਾ ਰੁਹੇਲਾ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਮਿਲ ਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ । ਇਸ ਦੌਰਾਨ ਉਹਨਾਂ ਨੇ ਦੋਨਾਂ ਨਾਨਕਾ ਤੱਕ ਟਰੈਕਟਰ ਟਰਾਲੀ ਤੇ ਜਾ ਕੇ ਪਿੰਡ ਵਿੱਚ ਪਹੁੰਚ ਕੀਤੀ ਪਰ ਪਿੰਡ ਵਿੱਚ ਸਾਰੇ ਘਰ ਸੁਰੱਖਿਤ ਹਨ ਅਤੇ ਪਿੰਡ ਅੰਦਰ ਪਾਣੀ ਦਾਖਲ ਨਹੀਂ ਹੋਇਆ ਹੈ । ਹਾਲਾਂਕਿ ਤੇਜਾ ਰੁਹੇਲਾ ਤੋਂ ਦੋਨਾਂ ਨਾਨਕਾਂ ਤੱਕ ਸੜਕ ਤੇ ਪਾਣੀ ਨਹੀਂ ਹੈ।
ਪਿੰਡਾਂ ਦੇ ਲੋਕਾਂ ਨੇ ਆਖਿਆ ਕਿ ਹਰਾ ਚਾਰਾ ਪਹੁੰਚ ਰਿਹਾ ਹੈ ਜਦਕਿ ਫਿਲਹਾਲ ਉਹਨਾਂ ਕੋਲ ਰਾਸ਼ਨ ਦੀ ਵਿਵਸਥਾ ਆਪਣੇ ਪੱਧਰ ਤੇ ਹੈ। ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲਿਆਂ ਦੀ ਸਲਾਘਾ ਕੀਤੀ ਅਤੇ ਕਿਹਾ ਕਿ ਪਿੰਡ ਵਿੱਚ ਮੈਡੀਕਲ ਅਤੇ ਪਸ਼ੂ ਪਾਲਣ ਵਿਭਾਗ ਦੀ ਟੀਮ ਪਹੁੰਚ ਰਹੀ ਹੈ। ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸਪੈਸ਼ਲ ਗਰਦਾਵਰੀ ਦੇ ਹੁਕਮ ਦਿੱਤੇ ਗਏ ਹਨ ਅਤੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ ਕਿ ਇਹ ਕੰਮ ਜਲਦ ਕੀਤਾ ਜਾਵੇ ਅਤੇ ਮਕਾਨਾਂ ਨੂੰ ਹੋਏ ਨੁਕਸਾਨ ਸਬੰਧੀ ਵੀ ਸਰਵੇ ਕੀਤਾ ਜਾਵੇ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰ ਦੀ ਨੀਤੀ ਅਨੁਸਾਰ ਮੁਆਵਜ਼ਾ ਦਿੱਤਾ ਜਾ ਸਕੇ। ਸ ਖੁਡੀਆਂ ਨੇ ਕਿਹਾ ਕਿ ਪਸ਼ੂ ਪਾਲਣ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਲਗਾਤਾਰ ਪਿੰਡਾਂ ਵਿੱਚ ਰਹਿਣ ਅਤੇ ਲੋਕਾਂ ਨੂੰ ਹਰ ਸੰਭਵ ਮਦਦ ਮੁਹਈਆ ਕਰਵਾਈ ਜਾਵੇ।
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਉਹ ਖੁਦ ਅਤੇ ਪੂਰਾ ਜਿਲਾ ਪ੍ਰਸ਼ਾਸਨ ਪਿੰਡਾਂ ਵਿੱਚ ਲੋਕਾਂ ਦੀ ਮਦਦ ਲਈ ਲਗਾਤਾਰ ਕੰਮ ਕਰ ਰਿਹਾ ਹੈ। ਉਹਨਾਂ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਜੋ ਵੀ ਮੰਗ ਆ ਰਹੀ ਹੈ ਉਸ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਡੀਐਮ ਵੀਰ ਪਾਲ ਕੌਰ, ਕਾਰਜਕਾਰੀ ਇੰਜਨੀਅਰ ਡਰੇਨੇਜ ਅਲੋਕ ਚੌਧਰੀ, ਮੁੱਖ ਖੇਤੀਬਾੜੀ ਅਫਸਰ ਰਾਜਿੰਦਰ ਕੰਬੋਜ , ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮਨਦੀਪ ਸਿੰਘ, ਕਾਰਜਕਾਰੀ ਇੰਜੀਨੀਅਰ ਮੰਡੀ ਬੋਰਡ ਸਾਹਿਲ ਗਗਨੇਜਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Doaba

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ