Wednesday, November 26, 2025

Chandigarh

ਡਾ. ਬਲਜੀਤ ਕੌਰ ਵੱਲੋਂ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤਾਂ; ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ

August 23, 2025 05:48 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਦਿਵਿਆਂਗ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਤੇ ਉਨ੍ਹਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹੁਣ ਸਾਰੇ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੂੰ ਸਪਸ਼ਟ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਨੇਤਰਹੀਣ ਅਤੇ ਚੱਲਣ ਫਿਰਨ ਤੋਂ ਅਸਮਰੱਥ ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ ਦਿੱਤੀ ਜਾਵੇ ਅਤੇ ਕਿਸੇ ਵੀ ਦਿਵਿਆਂਗ ਕਰਮਚਾਰੀ ਦੀ ਰਾਤ ਦੀ ਡਿਊਟੀ ਨਾ ਲਗਾਈ ਜਾਵੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਿਛਲੇ ਦਿਨੀਂ ਦਿਵਿਆਂਗ ਕਰਮਚਾਰੀਆਂ ਨਾਲ ਹੋਈਆਂ ਮੀਟਿੰਗਾਂ ਦੌਰਾਨ ਦਿਵਿਆਂਗ ਕਰਮਚਾਰੀਆਂ ਦੀਆਂ ਐਸੋਸੀਏਸ਼ਨਾਂ ਵੱਲੋਂ ਇਹ ਮੁੱਦਾ ਉਠਾਇਆ ਗਿਆ ਸੀ ਕਿ ਨੇਤਰਹੀਣ ਅਤੇ ਚਲਣ-ਫਿਰਨ ਤੋਂ ਅਸਮਰੱਥ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਰਾਤ ਦੀ ਡਿਊਟੀ ਦੌਰਾਨ ਸੁਰੱਖਿਆ ਅਤੇ ਸਫ਼ਰ ਸੰਬੰਧੀ ਚੁਣੌਤੀਆਂ ਦੇ ਮੱਦੇਨਜ਼ਰ, ਇਹ ਕਦਮ ਮਨੁੱਖੀ ਹਮਦਰਦੀ ਅਤੇ ਕਰਮਚਾਰੀਆਂ ਦੀ ਭਲਾਈ ਦੇ ਨਜ਼ਰੀਏ ਨਾਲ ਲਿਆ ਗਿਆ ਹੈ।

ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਦਿਵਿਆਂਗ ਅਧਿਕਾਰ ਐਕਟ, 2016 ਦੀ ਧਾਰਾ 3 ਅਤੇ ਧਾਰਾ 20 ਅਨੁਸਾਰ ਬੈਰੀਅਰ-ਫਰੀ ਮਾਹੌਲ ਬਣਾਉਣ ਦੀਆਂ ਹਦਾਇਤਾਂ ਪਹਿਲਾਂ ਵੀ ਕੀਤੀਆਂ ਹੋਈਆਂ ਹਨ, ਤਾਂ ਜੋ ਦਿਵਿਆਂਗ ਕਰਮਚਾਰੀਆਂ ਲਈ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਨ ਲਈ ਸੁਵਿਧਾਜਨਕ ਤੇ ਆਸਾਨ ਵਾਤਾਵਰਣ ਤਿਆਰ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਮੇਸ਼ਾ ਦਿਵਿਆਂਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ। ਸਰਕਾਰ ਵੱਲੋਂ ਦਿਵਿਆਂਗ ਕਰਮਚਾਰੀਆਂ ਨੂੰ ਸਰਕਾਰੀ ਨੌਕਰੀ ਵਿੱਚ ਸਭ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਨਿਰੰਤਰ ਯਤਨ ਜਾਰੀ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਸਰਕਾਰੀ ਸੇਵਾਵਾਂ ਵਿੱਚ ਦਿਵਿਆਂਗ ਕਰਮਚਾਰੀਆਂ ਨੂੰ ਹੋਰ ਹੌਸਲਾ ਮਿਲੇਗਾ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਸੁਰੱਖਿਆ ਹੋਵੇਗੀ।

Have something to say? Post your comment

 

More in Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ