Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ: ਆਈ.ਟੀ.ਆਈਜ਼. ਵਿੱਚ 814 ਨਵੇਂ ਟਰੇਡ ਸ਼ੁਰੂ, ਸੀਟਾਂ ਵਿੱਚ ਕੀਤਾ 50 ਫ਼ੀਸਦ ਵਾਧਾ

August 23, 2025 07:29 PM
SehajTimes

ਉਦਯੋਗ ਦੀਆਂ ਲੋੜਾਂ ਅਤੇ ਬਾਜ਼ਾਰ ਦੀ ਮੰਗ ਅਨੁਸਾਰ ਨਵੇਂ ਟਰੇਡ ਤਿਆਰ ਕੀਤੇ : ਤਕਨੀਕੀ ਸਿੱਖਿਆ ਮੰਤਰੀ

 

ਚੰਡੀਗੜ੍ਹ : ਸੂਬੇ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼.) ਦੀ ਸਮਰੱਥਾ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਨਾਲ ਇਨ੍ਹਾਂ ਸੰਸਥਾਵਾਂ ਵਿੱਚ ਸੀਟਾਂ ਦੀ ਗਿਣਤੀ 35,000 ਤੋਂ ਵਧਾ ਕੇ 52,000 ਕਰ ਦਿੱਤੀ ਹੈ, ਜੋ ਨੌਜਵਾਨਾਂ ਨੂੰ ਵਧੇਰੇ ਹੁਨਰਮੰਦ ਅਤੇ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਅਹਿਮ ਸਿੱਧ ਹੋਵੇਗਾ।

ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਵਿੱਚ ਆਈ.ਟੀ.ਆਈ. ਸੀਟਾਂ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ। ਸਾਲ 2023 ਵਿੱਚ 25,000 ਸੀਟਾਂ ਸਨ ਤੇ ਅਗਲੇ ਸਾਲ ਇਨ੍ਹਾਂ ਦੀ ਗਿਣਤੀ ਵਧਾ ਕੇ 35,000 ਕਰ ਦਿੱਤੀ ਅਤੇ ਹੁਣ ਸੀਟਾਂ 52,000 ਹੋ ਗਈਆਂ ਹਨ, ਜੋ ਕਿ ਸੀਟਾਂ ਵਿੱਚ 50% ਦਾ ਅਹਿਮ ਵਾਧਾ ਦਰਸਾਉਂਦਾ ਹੈ। ਇਸ ਵਿਸਥਾਰ ਤਹਿਤ ਇਨ੍ਹਾਂ ਸੰਸਥਾਵਾਂ ਵਿੱਚ 814 ਨਵੇਂ ਟਰੇਡ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਨੂੰ ਉਦਯੋਗ ਦੀਆਂ ਲੋੜਾਂ ਅਤੇ ਬਾਜ਼ਾਰ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਡਿਜ਼ਾਈਨ ਕੀਤਾ ਗਿਆ ਹੈ। ਇਹ ਟਰੇਡ ਉਦਯੋਗ ਭਾਈਵਾਲਾਂ, ਉਦਯੋਗਿਕ ਪ੍ਰਬੰਧਨ ਕਮੇਟੀਆਂ (ਆਈ.ਐਮ.ਸੀਜ਼.) ਅਤੇ ਪੰਜਾਬ ਵਿਕਾਸ ਕਮਿਸ਼ਨ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਡਿਜ਼ਾਈਨ ਕੀਤੇ ਗਏ ਹਨ, ਜਿਨ੍ਹਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਲੋੜੀਂਦੇ ਹੁਨਰਾਂ ਨਾਲ ਲੈਸ ਕਰਕੇ ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣਾ ਹੈ।

ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨਵੇਂ ਟਰੇਡ ਅਤੇ ਕੋਰਸ ਆਧੁਨਿਕ ਤਕਨਾਲੋਜੀਆਂ ਅਤੇ ਰੋਜ਼ਗਾਰ ਸਮਰੱਥਾ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਹੁਨਰਾਂ ਅਤੇ ਗਿਆਨ ਨਾਲ ਲੈਸ ਕਰਨ ਲਈ ਤਿਆਰ ਕੀਤੇ ਗਏ ਹਨ ਤਾਂ ਜੋ  ਉਨ੍ਹਾਂ ਨੂੰ ਅੱਜ ਦੇ ਸਖਤ ਮੁਕਾਬਲੇ ਵਾਲੇ ਦੌਰ ਵਿੱਚ ਰੋਜ਼ਗਾਰ ਹਾਸਿਲ ਕਰਨ ਦੇ ਕਾਬਿਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਤਾਰ ਕਰਨਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੀਟਾਂ ਵਿੱਚ ਵਾਧਾ ਅਤੇ ਨਵੇਂ ਟ੍ਰੇਡ ਪੰਜਾਬ ਵਿੱਚ ਹੁਨਰ ਤੇ ਉਦਯੋਗ ਦੀ ਮੰਗ ਵਿਚਾਲੇ ਦੇ ਪਾੜੇ ਨੂੰ ਪੂਰਦਿਆਂ ਉਨ੍ਹਾਂ ਦੀ ਰੁਜ਼ਗਾਰ ਸਮਰੱਥਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਅੱਗੇ ਚੱਲ ਕੇ ਆਪਣੇ ਕਰੀਅਰ ਦੇ ਸਫ਼ਰ ਵਿੱਚ ਸਫ਼ਲਤਾਪੂਰਵਕ ਸਥਾਪਤ ਕਰਨ ਲਈ ਵਿਸ਼ਵ ਪੱਧਰੀ ਸਿਖਲਾਈ ਅਤੇ ਸਕਿੱਲ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਵਿਸਥਾਰ ਤਕਨੀਕੀ ਸਿੱਖਿਆ ਅਤੇ ਕਿੱਤਾਮੁਖੀ ਸਿਖਲਾਈ ਪ੍ਰਤੀ ਪੰਜਾਬ ਸਰਕਾਰ ਦੇ ਸਮਰਪਣ ਨੂੰ ਦਰਸਾਉਂਦਾ ਹੈ, ਜਿਸਦਾ ਪੰਜਾਬ ਦੇ ਸਿੱਖਿਆ ਖੇਤਰ ਅਤੇ ਆਰਥਿਕਤਾ 'ਤੇ ਸਕਾਰਾਤਮਕ ਪ੍ਰਭਾਵ ਪਵੇਗਾ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ