Sunday, August 24, 2025
BREAKING NEWS
ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ ‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

Malwa

ਸਿਹਤ ਮੰਤਰੀ ਅਤੇ ਖੇਤੀਬਾੜੀ ਮੰਤਰੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ ਪ੍ਰਬੰਧਾਂ ਦੀ ਸਮੀਖਿਆ ਬੈਠਕ

August 23, 2025 07:35 PM
SehajTimes

ਕਿਸਾਨਾਂ ਦੇ ਨੁਕਸਾਨ ਦੀ ਹੋ ਰਹੀ ਹੈ ਗਰਦਾਵਰੀ, ਮਿਲੇਗਾ ਮੁਆਵਜਾ : ਗੁਰਮੀਤ ਸਿੰਘ ਖੁਡੀਆਂ

 

ਫਾਜ਼ਿਲਕਾ : ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਅਤੇ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ  ਰਾਹਤ ਪ੍ਰਬੰਧਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਦੋਹਾਂ ਮੰਤਰੀਆਂ ਨੇ ਆਖਿਆ ਕਿ ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜਾਂ ਤੋਂ ਪੀੜਿਤ ਲੋਕਾਂ ਨੂੰ ਫੌਰੀ ਮਦਦ ਮੁਹਈਆ ਕਰਵਾਉਣ ਦੇ ਨਾਲ ਨਾਲ ਇਹ ਵੀ ਯਕੀਨੀ ਬਣਾਏਗੀ ਕਿ ਇਸ ਸਮੱਸਿਆ ਦਾ ਸਥਾਈ ਹੱਲ ਹੋਵੇ ।
ਇਸ ਮੌਕੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਰਾਜ ਵਿੱਚ 323 ਮੋਬਾਈਲ ਮੈਡੀਕਲ ਟੀਮਾਂ, 450 ਰੈਪੀਡ ਰਿਸਪਾਂਸ ਟੀਮਾਂ ਅਤੇ 170 ਐਮਬੂਲੈਂਸ ਸਕੀਮਾਂ ਹੜ ਪ੍ਰਭਾਵਿਤ ਖੇਤਰਾਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ, ਇਸ ਤੋਂ ਬਿਨਾਂ ਪ੍ਰਭਾਵਿਤ ਖੇਤਰਾਂ ਦੇ ਹਸਪਤਾਲਾਂ ਵਿੱਚ ਹੜਾਂ ਤੋਂ ਪੀੜਤਾਂ ਲਈ ਵਿਸ਼ੇਸ਼ ਵਾਰਡ ਵੀ ਬਣਾਏ ਗਏ ਹਨ ਅਤੇ ਖਾਸ ਕਰਕੇ ਗਰਭਵਤੀ ਔਰਤਾਂ ਦੇ ਸੁਰੱਖਿਤ ਜਨੇਪੇ ਨੂੰ ਯਕੀਨੀ ਬਣਾਉਣ ਲਈ ਵੀ ਸਿਹਤ ਵਿਭਾਗ ਉਪਰਾਲੇ ਕਰ ਰਿਹਾ ਹੈ। ਉਹਨਾਂ ਨੇ ਕਿਹਾ ਕਿ ਦਵਾਈਆਂ ਅਤੇ ਡਾਕਟਰਾਂ ਦੀ ਕੋਈ ਘਾਟ ਨਹੀਂ ਹੈ ਅਤੇ ਨਵੇਂ ਡਾਕਟਰਾਂ ਦੀ ਵੀ ਭਰਤੀ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਸਿਹਤ ਮੰਤਰੀ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲੇ ਦੇ 8 ਪਿੰਡ ਪ੍ਰਭਾਵਿਤ ਹਨ ਅਤੇ 8 ਮੈਡੀਕਲ ਟੀਮਾਂ, ਤਿੰਨ ਐਂਬੂਲੈਂਸ ਅਤੇ ਜ਼ਿਲ੍ਹਾ ਹਸਪਤਾਲ ਵਿੱਚ 10 ਅਤੇ ਅਬੋਹਰ ਦੇ ਹਸਪਤਾਲ ਵਿੱਚ 5 ਬੈਡ ਦਾ ਆਈਸੋਲੇਟਡ ਵਾਰਡ ਬਣਾਇਆ ਗਿਆ ਹੈ । ਪਿੰਡਾਂ ਵਿੱਚ ਕਲੋਰੀਨ ਦੀਆਂ ਗੋਲੀਆਂ ਵੰਡਣ ਦੇ ਨਾਲ ਨਾਲ ਪੀਣ ਦੇ ਪਾਣੀ ਦੇ ਸੈਂਪਲ ਲਏ ਗਏ ਹਨ। ਉਹਨਾਂ ਕਿਹਾ ਕਿ ਇਹਨਾਂ ਅੱਠ ਪਿੰਡਾਂ ਵਿੱਚ 10700 ਦੀ ਆਬਾਦੀ ਰਹਿੰਦੀ ਹੈ ਅਤੇ ਇਹਨਾਂ ਲੋਕਾਂ ਨੂੰ ਸਾਫ ਪੀਣ ਵਾਲਾ ਪਾਣੀ ਮਿਲੇ ਇਸ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹਨਾਂ ਪਿੰਡਾਂ ਵਿੱਚ 45 ਗਰਭਵਤੀ ਔਰਤਾਂ ਹਨ ਜਿਨਾਂ ਦੀ ਪਹਿਚਾਣ ਕਰ ਲਈ ਗਈ ਹੈ ਤਾਂ ਜੋ ਉਹਨਾਂ ਨੂੰ ਜਰੂਰਤ ਅਨੁਸਾਰ ਮੈਡੀਕਲ ਸਹਾਇਤਾ ਉਪਲਬਧ ਕਰਵਾਈ ਜਾ ਸਕੇ। ਇਸੇ ਤਰ੍ਹਾਂ 856 ਲੋਕਾਂ ਨੂੰ ਇਹਨਾਂ ਪਿੰਡਾਂ ਵਿੱਚ ਦਵਾਈ ਮੁਹਈਆ ਕਰਵਾਈ ਗਈ ਹੈ। ਫਿਲਹਾਲ ਪ੍ਰਭਾਵਿਤ ਪਿੰਡਾਂ ਵਿੱਚ ਡਾਇਰੀਆ ਜਾਂ ਡੇਂਗੂ ਦਾ ਕੋਈ ਕੇਸ ਨਹੀਂ ਪਾਇਆ ਗਿਆ ਹੈ।
ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਹੁਣ ਪਸ਼ੂ ਚਾਰੇ ਦੇ ਨਾਲ ਨਾਲ ਕੈਟਲ ਫੀਡ ਵੀ ਮੁਹਈਆ ਕਰਵਾਈ ਜਾਵੇਗੀ। ਇਹਨਾਂ ਪਿੰਡਾਂ ਵਿੱਚ 67 00 ਪਸ਼ੂ ਲੋਕਾਂ ਕੋਲ ਹਨ ਅਤੇ ਇਹਨਾਂ ਦੇ ਇਲਾਜ ਜਾਂ ਮੈਡੀਕਲ ਸਹੂਲਤ ਲਈ ਵੈਟਰਨਰੀ ਡਿਪਾਰਟਮੈਂਟ ਨੂੰ ਸਖਤ ਹਦਾਇਤ ਕਰ ਦਿੱਤੀ ਗਈ ਹੈ।
 ਇਸੇ ਤਰ੍ਹਾਂ ਸਿਹਤ ਮੰਤਰੀ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਫਿਲਹਾਲ ਜ਼ਿਲੇ ਵਿੱਚ ਦੋ ਡੇਂਗੂ ਦੇ ਕੇਸ ਹੁਣ ਤੱਕ ਰਿਪੋਰਟ ਹੋਏ ਹਨ ਪਰ ਹੋਰ ਕੇਸ ਨਾ ਆਉਣ ਇਸ ਲਈ ਵਿਭਾਗ ਘਰ ਘਰ ਜਾ ਕੇ ਡੇਂਗੂ ਦੇ ਲਾਰਵੇ ਸੰਬੰਧੀ ਸਰਵੇਖਣ ਕਰੇ।  ਉਹਨਾਂ ਕਿਹਾ ਕਿ ਪਾਣੀ ਜਾਂ ਬੈਕਟੀਰੀਆ ਤੋਂ ਹੋਣ ਵਾਲੇ ਰੋਗਾਂ ਨੂੰ ਫੈਲਣ ਤੋਂ ਰੋਕਣ ਲਈ ਵਿਭਾਗ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਮ ਕਰੇ।
ਬੈਠਕ ਵਿੱਚ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸਰਹੱਦੀ ਪਿੰਡਾਂ ਦੇ ਤਾਜ਼ਾ ਹਾਲਾਤਾਂ ਦੀ ਰਿਪੋਰਟ ਦਿੱਤੀ । ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਪਿਛਲੇ ਦਿਨੀ ਹੋਈ ਬਾਰਿਸ਼ ਦੌਰਾਨ ਬਾਗਾਂ ਨੂੰ ਹੋਏ ਨੁਕਸਾਨ ਦਾ ਮੁੱਦਾ ਉਠਾਉਂਦਿਆਂ ਬਾਗਾਂ ਨੂੰ ਵੀ ਮੁਆਵਜਾ ਦੇਣ ਦੀ ਅਪੀਲ ਕੀਤੀ।  ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਐਸਪੀ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸਡੀਐਮ ਵੀਰਪਾਲ ਕੌਰ, ਸਿਵਿਲ ਸਰਜਨ ਡਾ ਰਾਜ ਕੁਮਾਰ, ਡੀਐਮਸੀ ਡਾ ਐਰਿਕ, ਮੁੱਖ ਖੇਤੀਬਾੜੀ ਅਫਸਰ ਰਜਿੰਦਰ ਕੰਬੋਜ ਵੀ ਹਾਜ਼ਰ ਸਨ।
ਬਾਅਦ ਵਿਚ ਸਿਹਤ ਮੰਤਰੀ ਨੇ ਫਾਜ਼ਿਲਕਾ ਦੇ  ਸਿਵਲ ਹਸਪਤਾਲ ਦਾ ਦੌਰਾ ਕਰਕੇ ਉਥੇ ਸਿਹਤ ਸਹੁਲਤਾਂ ਖਾਸ ਕਰਕੇ ਹੜ੍ਹ ਪੀੜਤਾਂ ਲਈ ਬਣਾਏ ਵਾਰਡ ਅਤੇ ਡੇਂਗੂ ਵਾਰਡ ਦਾ ਜਾਇਜ਼ਾ ਲਿਆ।

Have something to say? Post your comment

 

More in Malwa

ਬਿਨਾ ਨੰਬਰੀ  ਈ-ਰਿਕਸ਼ਿਆਂ ਦੀ ਸ਼ਹਿਰ ਅੰਦਰ ਵੱਡੀ ਭਰਮਾਰ 

69ਵੀਆਂ ਗਰਮ ਰੁੱਤ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਹੋਏ ਸ਼ਾਨਦਾਰ ਮੁਕਾਬਲੇ

ਗੁਰਦੁਆਰਾ ਸਿੱਧਸਰ ਕਾਲਾਮਾਲਾ ਸਾਹਿਬ ਛਾਪਾ ਵਿਖੇ ਇਕੋਤਰੀ ਸਮਾਗਮ ਕਰਵਾਇਆ

ਹੱਸਦਾ, ਵੱਸਦਾ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਦਾ ਸੁਪਨਾ ਪੂਰਾ ਹੋ ਰਿਹਾ : ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਭੰਗੂ

ਬੋਪਰ ਦੀ ਕੁੜੀਆਂ ਦੀ ਅੰਡਰ 14 ਹਾਕੀ ਦੀ ਟੀਮ ਜ਼ਿਲ੍ਹੇ ਵਿੱਚ ਤੀਜੇ ਸਥਾਨ ਤੇ ਆਈ

ਸ੍ਰੀ ਮੁਕਤਸਰ ਸਾਹਿਬ ਵਿੱਚ ਸਕੂਲ ਲੀਡਰਸ਼ਿਪ ਤੇ ਐਕਸੀਲੈਂਸ ਵਰਕਸ਼ਾਪ ਦਾ ਸਫਲ ਆਯੋਜਨ

ਪੰਜਾਬ ਸਰਕਾਰ ਦੀ ਅਣਦੇਖੀ ਕਾਰਨ ਹਲਕਾ ਘਨੌਰ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ : ਸਰਬਜੀਤ ਸਿੰਘ ਝਿੰਜਰ

ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਅਤੇ ਡਾਇਰੀਏ ਬਾਰੇ ਜਾਗਰੂਕ ਕੀਤਾ

ਨਗਰ ਨਿਗਮ ਅਤੇ ਪੀਪੀਸੀਬੀ ਦੀਆਂ ਟੀਮਾਂ ਵੱਲੋਂ ਪਟਿਆਲਾ ਦੀਆਂ ਵੱਖ-ਵੱਖ ਮੰਡੀਆਂ ਵਿੱਚ ਪਲਾਸਟਿਕ ਦੀ ਵਰਤੋਂ 'ਤੇ ਪਾਬੰਦੀ ਨੂੰ ਲਾਗੂ ਕਰਨ ਲਈ ਦੌਰਾ

ਬੀ. ਕੇ. ਯੂ. ਰਾਜੇਵਾਲ ਵੱਲੋਂ 24 ਦੀ ਰੈਲੀ ਸਬੰਧੀ ਪਿੰਡਾਂ ਅੰਦਰ ਕੀਤੀਆਂ ਮੀਟਿੰਗਾਂ