Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

‘ਯੁੱਧ ਨਸ਼ਿਆਂ ਵਿਰੁੱਧ’: 175ਵੇਂ ਦਿਨ  ਪੰਜਾਬ ਪੁਲਿਸ ਨੇ 470 ਥਾਵਾਂ ’ਤੇ ਕੀਤੀ ਛਾਪੇਮਾਰੀ : 134 ਨਸ਼ਾ ਤਸਕਰ ਕਾਬੂ

August 23, 2025 07:40 PM
SehajTimes

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 70 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਅਧੀਨ ਕੀਤਾ ਰਾਜ਼ੀ

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 175ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 470 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 134 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 95 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਦੇ ਨਾਲ 175 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 27,039 ਹੋ ਗਈ ਹੈ।


ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 2.9 ਕਿਲੋ ਹੈਰੋਇਨ, 9 ਕਿਲੋ ਭੁੱਕੀ, 963 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12,420 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 82 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 490 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 70 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ