Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕਮੇਡੀਅਨ ਜਸਵਿੰਦਰ ਭੱਲਾ ਨੂੰ ਕੈਬਿਨਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ, ਪੀ ਏ ਯੂ ਦੇ ਵੀ ਸੀ ਸਤਬੀਰ ਸਿੰਘ ਗੋਸਲ ਅਤੇ ਡਿਪਟੀ ਕਮਿਸ਼ਨਰ ਕੋਮਲ ਮਿਤੱਲ ਵੱਲੋਂ ਦਿੱਤੀ ਗਈ ਸ਼ਰਧਾਂਜਲੀ

August 23, 2025 08:35 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਮੇਡੀਅਨ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਜਸਵਿੰਦਰ ਭੱਲਾ ਇੱਕ ਬੇਹਤਰੀਨ ਇਨਸਾਨ ਅਤੇ ਪੰਜਾਬੀਆਂ ਦਾ ਮਾਣ ਸਨ। ਉਨ੍ਹਾਂ ਕਿਹਾ ਕਿ ਭੱਲਾ ਨੇ ਸਭਨਾਂ ਦੇ ਚਿਹਰੇ ਉੱਤੇ ਸਦਾ ਹਾਸਾ ਲਿਆਂਦਾ ਹੈ। ਸੌਂਦ ਨੇ ਭੱਲਾ ਵੱਲੋਂ ਨਿਭਾਈ ਚਾਚਾ ਚਤਰਾ ਦੀ ਭੂਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ "ਤੁਸੀਂ, ਤੁਹਾਡੇ ਬੋਲ ਅਤੇ ਅਦਾਕਾਰੀ ਸਾਨੂੰ ਸਦਾ ਯਾਦ ਰਹਿਣਗੇ।"

ਸਵਰਗੀ ਭੱਲਾ ਦੇ ਅੰਤਮ ਸਸਕਾਰ ਮੌਕੇ ਪੁੱਜੇ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬੀ ਸੱਭਿਆਚਾਰ ਦੀ ਜਸਵਿੰਦਰ ਭੱਲਾ ਨੇ 40 ਸਾਲ ਤੋਂ ਜ਼ਿਆਦਾ ਸੇਵਾ ਕੀਤੀ ਅਤੇ ਦੁਨੀਆਂ ਦੇ ਜਿਸ ਕੋਨੇ ਵਿੱਚ ਵੀ ਪੰਜਾਬੀ ਬੈਠੇ ਹਨ, ਉੱਥੇ-ਉੱਥੇ ਅੱਜ ਦੁੱਖ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਭੱਲਾ ਦੇ ਤੁਰ ਜਾਣ ਨਾਲ ਪੰਜਾਬ ਅਤੇ ਪੰਜਾਬੀ ਸੱਭਿਆਚਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਆਖਿਆ ਕਿ ਜਸਵਿੰਦਰ ਭੱਲਾ, ਬਾਲ ਮੁਕੰਦ ਸ਼ਰਮਾ ਅਤੇ ਨੀਲੂ ਦੀ ਤਿੱਕੜੀ ਵੱਲੋਂ ਪੇਸ਼ ਕੀਤੀਆਂ ਵੱਖ ਵੱਖ ਛਣਕਾਟਾ ਵੀਡੀਓਜ਼ ਹਮੇਸ਼ਾਂ ਯਾਦ ਰੱਖੀਆਂ ਜਾਣਗੀਆਂ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਸਤਬੀਰ ਸਿੰਘ ਗੋਸਲ ਨੇ ਅੰਤਿਮ ਵਿਦਾਇਗੀ ਮੌਕੇ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਪੀ ਏ ਯੂ ਨੂੰ ਹਮੇਸ਼ਾਂ ਆਪਣੇ ਵਿਦਿਆਰਥੀ/ਅਧਿਆਪਕ ਤੇ ਮਾਣ ਰਹੇਗਾ, ਜਿਸ ਨੇ ਸਮੁੱਚੇ ਗਲੋਬ ਚ ਆਪਣੀ ਕਮੇਡੀ ਅਤੇ ਵਿਅੰਗਾਤਮਕ ਟਕੋਰਾਂ ਰਾਹੀਂ ਮਾਣਮੱਤੇ ਪੰਜਾਬੀ ਵਜੋਂ ਨਿਵੇਕਲੀ ਸ਼ੈਲੀ ਵਾਲੀ ਪਛਾਣ ਬਣਾਈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਜਸਵਿੰਦਰ ਭੱਲਾ ਸਰੀਰਕ ਤੌਰ ਤੇ  'ਹੈ ਤੋਂ ਸੀ' ਹੋ ਗਏ ਹਨ ਤਾਂ ਉਸ ਵੇਲੇ ਉਨ੍ਹਾਂ ਦਾ ਰਚਨਾਤਮਕ ਕਾਰਜ ਹਮੇਸ਼ਾਂ ਉਨ੍ਹਾਂ ਦੀ ਯਾਦ ਨੂੰ ਤਾਜ਼ਾ ਰੱਖਣ ਦਾ ਕੰਮ ਕਰੇਗਾ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਸਮੇਤ ਪੁਸ਼ਪ ਮਾਲਾ ਅਰਪਿਤ ਕਰਦਿਆਂ ਕਿਹਾ ਕਿ ਸਵਰਗੀ ਜਸਵਿੰਦਰ ਭੱਲਾ ਵੱਲੋਂ ਬਤੌਰ ਕਮੇਡੀਅਨ ਸਥਾਪਿਤ ਕੀਤੀ ਪਛਾਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਉਹ ਇੱਕੋ ਸਮੇਂ ਖੇਤੀਬਾੜੀ ਵਰਸਿਟੀ ਦੇ ਅਧਿਆਪਕ, ਕਮੇਡੀਅਨ ਅਤੇ ਅਦਾਕਾਰ ਰਹੇ। ਅੱਜ ਉਨ੍ਹਾਂ ਦਾ ਅਚਾਨਕ ਵਿਛੋੜਾ ਦੇ ਜਾਣਾ ਸਮੁੱਚੇ ਪੰਜਾਬੀ ਭਾਈਚਾਰੇ ਅਤੇ ਸਭਿਆਚਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਇਸ ਮੌਕੇ ਯੂ ਕੇ ਤੋਂ ਐਮ ਪੀ ਤਨਮਨਜੀਤ ਸਿੰਘ ਢੇਸੀ, ਐਮ ਐਲ ਏ ਕੁਲਵੰਤ ਸਿੰਘ, ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਅਤੇ ਜਸਵਿੰਦਰ ਭੱਲਾ ਦੇ ਪੁਰਾਣੇ ਸਾਥੀ ਬਾਲ ਮੁਕੰਦ ਸ਼ਰਮਾ, ਡੀ ਆਈ ਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ, ਨਾਮੀਂ ਗਾਇਕ ਕਲਾਕਾਰਾਂ ਤੇ ਅਦਾਕਾਰਾਂ ਵਿੱਚ ਮੁਹੰਮਦ ਸਦੀਕ, ਹੰਸ ਰਾਜ ਹੰਸ, ਗਿੱਪੀ ਗਰੇਵਾਲ, ਜਸਬੀਰ ਜੱਸੀ, ਬੀਨੂੰ ਢਿੱਲੋਂ, ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ, ਅਮਰ ਨੂਰੀ, ਮਲਕੀਤ ਸਿੰਘ ਰੌਣੀ, ਬੀ ਐਨ ਸ਼ਰਮਾ ਆਦਿ ਮੌਜੂਦ ਸਨ।

Have something to say? Post your comment

 

More in Chandigarh

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਮਟੌਰ ਦੇ ਸਰਕਾਰੀ ਹਾਈ ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਖਰੜ ਸ਼ਹਿਰ ਵਿਚ ‘ਆਪ’ ਝਟਕਾ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਭਾਰਤੀ ਜਨਤਾ ਪਾਰਟੀ ਹਲਕਾ ਖਰੜ ਦੀਆਂ ਨਗਰ ਕੌਂਸਲ ਚੋਣਾਂ ਲਈ ਤਿਆਰ ਬਰ ਤਿਆਰ : ਰਣਜੀਤ ਸਿੰਘ ਗਿੱਲ