Wednesday, November 26, 2025

Chandigarh

ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਮੋਹਾਲੀ ਵਿੱਚ “ਈਟ ਰਾਈਟ ਵਾਕਾਥਾਨ ਤੇ ਮੇਲੇ” ਦਾ ਕੀਤਾ ਉਦਘਾਟਨ

August 23, 2025 08:43 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਜੀ.ਡੀ. ਗੋਇਨਕਾ ਪਬਲਿਕ ਸਕੂਲ, ਮੋਹਾਲੀ ਵਿੱਚ “ਈਟ ਰਾਈਟ ਵਾਕਾਥਾਨ ਤੇ ਮੇਲੇ” ਦਾ ਉਦਘਾਟਨ ਕੀਤਾ। ਇਸ ਸਮਾਗਮ ਦਾ ਆਯੋਜਨ ਜੀ.ਡੀ. ਗੋਇਨਕਾ ਪਬਲਿਕ ਸਕੂਲ ਅਤੇ ਦ ਰੈੱਡ ਕਾਰਪੈਟ ਵੈਂਚਰਜ਼ ਵੱਲੋਂ ਭਾਰਤੀ ਖੁਰਾਕ ਸੁਰੱਖਿਆ ਅਤੇ ਮਾਪਦੰਡ ਅਥਾਰਟੀ (FSSAI) ਤੇ ਪੰਜਾਬ ਖੁਰਾਕ ਅਤੇ ਡਰੱਗ ਪ੍ਰਸ਼ਾਸਨ ਦੇ ਮਾਰਗਦਰਸ਼ਨ ਹੇਠ, ਹਰਬਾਲਾਈਫ਼ ਦੇ ਸਹਿਯੋਗ ਨਾਲ ਕੀਤਾ ਗਿਆ।
ਰਾਜਪਾਲ ਨੇ ਕਟਾਰੀਆ ਆਪਣੇ ਸੰਬੋਧਨ ਵਿੱਚ ਕਿਹਾ ਕਿ “ਈਟ ਰਾਈਟ ਕੇਵਲ ਇੱਕ ਨਾਰਾ ਨਹੀਂ, ਸਗੋਂ ਲੋਕ ਲਹਿਰ ਹੈ ਜਿਸਨੂੰ ਹਰ ਨਾਗਰਿਕ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।” ਉਨ੍ਹਾਂ ਕਿਹਾ ਕਿ ਸੰਤੁਲਿਤ ਤੇ ਪੌਸ਼ਟਿਕ ਆਹਾਰ ਦੇ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਮਜ਼ਬੂਤ, ਊਰਜਾਵਾਨ ਅਤੇ ਰਚਨਾਤਮਕ ਭਵਿੱਖ ਲਈ ਤਿਆਰ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਅੱਜ ਵੀ ਮੋਟਾਪਾ, ਸ਼ੂਗਰ ਅਤੇ ਬਲੱਡ ਪ੍ਰੈਸ਼ਰ ਵਰਗੀਆਂ ਜੀਵਨ ਸ਼ੈਲੀ ਨਾਲ ਜੁੜੀਆਂ ਬੀਮਾਰੀਆਂ ਤੇਜ਼ੀ ਨਾਲ ਵੱਧ ਰਹੀਆਂ ਹਨ, ਜਿਨ੍ਹਾਂ ਦਾ ਮੁੱਖ ਕਾਰਨ ਅਸੰਤੁਲਿਤ ਖੁਰਾਕ ਅਤੇ ਗੈਰ-ਸਰਗਰਮ ਜੀਵਨ ਸ਼ੈਲੀ ਹੈ। ਇਸ ਲਈ ਲੋੜ ਹੈ ਕਿ ਲੋਕ ਆਪਣੇ ਰੋਜ਼ਾਨਾ ਦੇ ਆਹਾਰ ਵਿੱਚ ਮੋਟੇ ਅਨਾਜ (ਮਿਲੇਟਸ) ਜਿਵੇਂ ਰਾਗੀ, ਜਵਾਰ ਤੇ ਬਾਜਰੇ ਨੂੰ ਸ਼ਾਮਿਲ ਕਰਨ। ਇਹ ਅਨਾਜ ਨਾ ਸਿਰਫ਼ ਪੌਸ਼ਟਿਕ ਹਨ ਸਗੋਂ ਵਾਤਾਵਰਣ ਲਈ ਵੀ ਫਾਇਦੇਮੰਦ ਹਨ।
ਰਾਜਪਾਲ ਨੇ ਕਿਹਾ ਕਿ “ਸੰਤੁਲਿਤ ਆਹਾਰ, ਸਾਫ਼ ਪਾਣੀ, ਸਫ਼ਾਈ ਅਤੇ ਨਿਯਮਤ ਕਸਰਤ ਹੀ ਸਿਹਤਮੰਦ ਜੀਵਨ ਦਾ ਅਧਾਰ ਹਨ।” ਉਨ੍ਹਾਂ ਭਾਰਤ ਸਰਕਾਰ ਵੱਲੋਂ 2018 ਨੂੰ ਰਾਸ਼ਟਰੀ ਪੋਸ਼ਟਿਕ ਅਨਾਜ ਵਰ੍ਹਾ ਅਤੇ 2023 ਨੂੰ ਅੰਤਰਰਾਸ਼ਟਰੀ ਪੋਸ਼ਟਿਕ ਅਨਾਜ ਵਰ੍ਹਾ ਘੋਸ਼ਿਤ ਕਰਨ ਨੂੰ ਦੂਰਦਰਸ਼ੀ ਕਦਮ ਦੱਸਿਆ।
ਉਨ੍ਹਾਂ ਨੇ ਭਾਰਤੀ ਖੁਰਾਕ ਸੁਰੱਖਿਆ ਅਤੇ ਮਾਪਦੰਡ ਅਥਾਰਟੀ ਦੀਆਂ ਈਟ ਰਾਈਟ ਇੰਡੀਆ ਮੁਹਿੰਮ ਅਤੇ ਬਲਿਸਫੁਲ ਹਾਈਜੀਨ ਰੇਟਿੰਗ ਵਰਗੀਆਂ ਪਹਿਲਕਦਮੀਆਂ ਦੀ ਵੀ ਸਰਾਹਨਾ ਕੀਤੀ ਜਿਹੜੀਆਂ ਨਾ ਸਿਰਫ਼ ਸ਼ਹਿਰੀ ਖੇਤਰਾਂ ਵਿੱਚ ਸਗੋਂ ਪਿੰਡ ਪੱਧਰ ਤੱਕ ਲੋਕਾਂ ਵਿੱਚ ਸੁਰੱਖਿਅਤ ਤੇ ਸੰਤੁਲਿਤ ਖੁਰਾਕ ਦੀ ਸੰਸਕ੍ਰਿਤੀ ਬਣਾਉਣ ਵਿੱਚ ਯੋਗਦਾਨ ਪਾ ਰਹੀਆਂ ਹਨ।
ਇਸ ਮੌਕੇ ਤੇ ਸਿਹਤ ਮਾਹਿਰ, ਪੋਸ਼ਣ ਮਾਹਿਰ, ਫਿਟਨੈਸ ਉਤਸ਼ਾਹੀ, ਵਿਦਿਆਰਥੀਆਂ ਅਤੇ ਆਮ ਲੋਕਾਂ ਨੇ ਵਾਕਾਥਾਨ ਵਿੱਚ ਭਾਗ ਲਿਆ। ਮੇਲੇ ਵਿੱਚ ਲੋਕਾਂ ਨੂੰ ਸੰਤੁਲਿਤ ਤੇ ਸਿਹਤਮੰਦ ਆਹਾਰ ਬਦਲਾਂ ਬਾਰੇ ਜਾਣਕਾਰੀ ਦੇਣ ਲਈ ਪ੍ਰਦਰਸ਼ਨੀਆਂ ਤੇ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ।
ਰਾਜਪਾਲ ਨੇ ਆਯੋਜਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅਜਿਹੇ ਪ੍ਰੋਗਰਾਮ “ਤੰਦਰੁਸਤ ਤੇ ਖੁਸ਼ਹਾਲ ਭਾਰਤ” ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਵਿੱਚ ਸਹਾਇਕ ਹੋਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ ਡੀ ਐਮ ਮੋਹਾਲੀ ਦਮਨਦੀਪ ਕੌਰ, ਡਾਇਰੈਕਟਰ ਫੂਡ ਤੇ ਡਰੱਗ ਪ੍ਰਸ਼ਾਸਨ ਰਵਨੀਤ ਸਿੱਧੂ, ਸਕੂਲ ਪ੍ਰਬੰਧਕ ਤੇ ਸਹਯੋਗੀ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।

Have something to say? Post your comment

 

More in Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ