Wednesday, January 21, 2026
BREAKING NEWS
ਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Chandigarh

ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਲੈ ਕੇ ਜਾਣਾ ਸਮੇਂ ਦੀ ਮੁੱਖ ਲੋੜ : ਗਿੱਲ

August 23, 2025 08:51 PM
SehajTimes
 
ਕੁਰਾਲੀ : ਪੰਜਾਬੀ ਸਿਨੇਮਾ ਜਗਤ ਵਿੱਚ ਮਿਤੀ 29 ਅਗਸਤ ਨੂੰ ਵੱਡੇ ਪੱਧਰ ਤੇ ਰਿਲੀਜ਼ ਹੋਣ ਜਾ ਰਹੀ ਫਿਲਮ "ਮੁੱਕ ਗਈ ਫੀਮ ਡੱਬੀ ਚੋ ਯਾਰੋ" ਦੀ ਪੂਰੀ ਸਟਾਰ ਕਾਸਟ ਫਿਲਮ ਦੀ ਪ੍ਰਮੋਸ਼ਨ ਲਈ ਦੋਆਬਾ ਗਰੁੱਪ ਆਫ ਕਾਲਜਿਜ਼ ਪੁੱਜੀ।ਇਸ ਮੌਕੇ ਕਾਲਜ ਸਟਾਫ ਵੱਲੋਂ ਉਹਨਾਂ ਦਾ ਭਰਵਾ ਸਵਾਗਤ ਕੀਤਾ ਗਿਆ।ਇਸ ਫ਼ਿਲਮ ਵਿੱਚ ਧੀਰਜ ਕੁਮਾਰ ਅਤੇ ਸੀਰਤ ਮਸਤ ਮੁੱਖ ਭੂਮਿਕਾ ਨਿਭਾ ਰਹੇ ਹਨ।ਇਸ ਤੋਂ ਇਲਾਵਾ ਨਿਰਮਲ ਰਿਸ਼ੀ,ਮਹੇਸ਼ ਮੰਜਰੇਕਰ,ਪ੍ਰਕਾਸ਼ ਗਾਦੂ,ਦੀਦਾਰ ਗਿੱਲ. ਨੇਹਾ ਆਦਿ ਕਲਾਕਾਰਾਂ ਨੇ ਵੀ ਬਾਕਮਾਲ ਅਦਾਕਾਰੀ ਕੀਤੀ ਹੈ। ਇਸ ਮੌਕੇ ਫਿਲਮ ਦੇ ਮੁੱਖ ਐਕਟਰ ਧੀਰਜ ਕੁਮਾਰ ਨੇ ਵਿਦਿਆਰਥੀਆਂ ਨੂੰ ਕਿਹਾ ਕੀ ਉਹਨਾਂ ਦੀ ਪੂਰੀ ਟੀਮ ਵੱਲੋਂ ਬੜੀ ਮਿਹਨਤ ਨਾਲ ਇਹ ਫਿਲਮ ਬਣਾਈ ਗਈ ਹੈ।ਇਹ ਇੱਕ ਕਮੇਡੀ ਫਿਲਮ ਹੈ।ਜਿਹੜੀ ਤੁਹਾਨੂੰ ਇੱਕ ਮੈਸੇਜ ਵੀ ਦੇਵੇਗੀ।ਉਹਨਾਂ ਕਿਹਾ ਕੀ ਫਿਲਮ ਤੁਹਾਡਾ ਪੂਰਾ ਪੈਸਾ ਵਸੂਲ ਕਰਵਾਏਗੀ।ਇਸ ਲਈ ਸਾਰੇ 29 ਅਗਸਤ ਨੂੰ ਫਿਲਮ ਵੇਖਣ ਜਰੂਰ ਪੁੱਜੋ।ਇਸ ਮੌਕੇ ਫਿਲਮ ਦੀ ਹੀਰੋਇਨ ਸੀਰਤ ਮਸਤ ਨੇ ਕਿਹਾ ਕਿ ਇਹ ਉਨਾਂ ਦੀ ਪਹਿਲੀ ਪੰਜਾਬੀ ਫਿਲਮ ਹੈ।ਉਹਨਾਂ ਨੂੰ ਨਿਰਮਲ ਰਿਸ਼ੀ ਵਰਗੇ ਦਿਗਜ ਕਲਾਕਾਰਾਂ ਨਾਲ ਕੰਮ ਕਰਕੇ ਬਹੁਤ ਕੁਝ ਸਿੱਖਣ ਨੂੰ ਮਿਲਿਆ।ਕਾਲਜ ਤੇ ਵਿਦਿਆਰਥੀਆਂ ਵਿੱਚ ਵੀ ਫਿਲਮ ਦੇ ਕਲਾਕਾਰਾਂ ਨੂੰ ਵੇਖਣ ਲਈ ਪੂਰਾ ਉਤਸਾਹ ਪਾਇਆ ਗਿਆ। ਅੰਤ ਵਿੱਚ ਦੋਆਬਾ ਕਾਲਜ ਦੇ ਸਮੂਹ ਸਟਾਫ ਮੈਂਬਰਾਂ ਵੱਲੋਂ ਫਿਲਮ ਕੀ ਪੂਰੀ ਸਟਾਰ ਕਾਸਟ ਨੂੰ ਸਨਮਾਨਿਤ ਕੀਤਾ ਗਿਆ।
 
ਪ੍ਰੋਗਰਾਮ ਦੇ ਅਖੀਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ  ਮੈਡਮ ਮਨਿੰਦਰਪਾਲ ਕੌਰ ਗਿੱਲ ਡੀਨ ਸਟੂਡੈਂਟ ਵੈੱਲਫੇਅਰ ਨੇ ਕਿਹਾ ਕਿ ਅਜੋਕੀ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਫਿਲਮ ਇੱਕ ਵਧੀਆ ਸੰਦੇਸ਼ ਦਿੰਦੀ ਹੈ । ਉਨ੍ਹਾਂ ਕਿਹਾ ਕਿ ਬੇਹੱਦ ਜਰੂਰੀ ਹੋ ਜਾਂਦਾ ਹੈ ਕਿ ਨੌਜਵਾਨ ਪੀੜੀ ਵਿਚਲੀ ਊਰਜਾ ਨੂੰ ਸਹੀ ਦਿਸ਼ਾ ਵੱਲ ਲਜਾਇਆ ਜਾਵੇ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਹਰਪ੍ਰੀਤ ਰਾਏ ਡਾਇਰੈਕਟਰ ਟਰੇਨਿੰਗ ਐਂਡ ਪਲੇਸਮੈਂਟ , ਡਾਕਟਰ ਪ੍ਰੀਤ ਮਹਿੰਦਰ ਪ੍ਰਿੰਸੀਪਲ ਦੁਆਬਾ ਕਾਲਜ ਆਫ ਫਾਰਮੇਸੀ,  ਦੋਆਬਾ ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ: ਸੁਖਜਿੰਦਰ ਸਿੰਘ,  ਦੋਆਬਾ ਇੰਸਟੀਚਿਊਟ ਐਂਡ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਪ੍ਰਿੰਸੀਪਲ ਡਾ. ਸੰਦੀਪ ਸ਼ਰਮਾ  ਅਤੇ ਹੋਰ ਵੱਡੀ ਗਿਣਤੀ ਵਿਚ ਹਾਜਰ ਸਨ।

Have something to say? Post your comment

 

More in Chandigarh

ਲੀਗਲ ਮੈਟਰੋਲੌਜੀ ਵਿੰਗ ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ 

ਹਰਜੋਤ ਬੈਂਸ ਨੇ ਗੈਂਗਸਟਰਾਂ ਖ਼ਿਲਾਫ਼ ਫੈਸਲਾਕੁੰਨ ਜੰਗ ਵਜੋਂ 'ਆਪ੍ਰੇਸ਼ਨ ਪ੍ਰਹਾਰ' ਦੀ ਕੀਤੀ ਸ਼ਲਾਘਾ

ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ

ਵਿਜੀਲੈਂਸ ਬਿਊਰੋ ਨੇ ਸੀਵਰਮੈਨ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ’ ਦੇ 324ਵੇਂ ਦਿਨ ਪੰਜਾਬ ਪੁਲਿਸ ਵੱਲੋਂ 7 ਕਿਲੋ ਹੈਰੋਇਨ ਸਮੇਤ 80 ਨਸ਼ਾ ਤਸਕਰ ਕਾਬੂ

ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ

ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ

'ਯੁੱਧ ਨਸ਼ਿਆਂ ਵਿਰੁੱਧ’ ਦੇ 324ਵੇਂ ਦਿਨ ਪੰਜਾਬ ਪੁਲਿਸ ਵੱਲੋਂ 7 ਕਿਲੋ ਹੈਰੋਇਨ ਸਮੇਤ 80 ਨਸ਼ਾ ਤਸਕਰ ਕਾਬੂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 20 ਜਨਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਨੰਬਰਦਾਰ ਯੂਨੀਅਨ ਵੱਲੋਂ ਨਾਇਬ ਤਹਿਸੀਲਦਾਰ ਨਾਲ ਅਹਿਮ ਬੈਠਕ