Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮੰਤਰੀ ਹਰਪਾਲ ਚੀਮਾ ਵੱਲੋਂ ਰਾਮਗੜ੍ਹ ਜਵੰਧਾ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ 

August 23, 2025 08:59 PM
SehajTimes
ਸੁਨਾਮ : ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਸ਼ਨਿੱਚਰਵਾਰ ਨੂੰ ਸੁਨਾਮ ਨੇੜਲੇ  ਪਿੰਡ ਰਾਮਗੜ੍ਹ ਜਵੰਧਾ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਵਿਕਾਸ ਕਾਰਜਾਂ ਤੇ 4 ਕਰੋੜ 38 ਲੱਖ ਰੁਪਏ ਦੀ ਲਾਗਤ ਆਵੇਗੀ। ਸੀਵਰੇਜ ਲਈ 21 ਲੱਖ ਰੁਪਏ ਹੋਰ ਦੇਣ ਦਾ ਐਲਾਨ ਵੀ ਕੀਤਾ। 
ਇਸ ਮੌਕੇ ਬੋਲਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ । ਇਸ ਦਿਸ਼ਾ ਵਿੱਚ ਠੋਸ ਉਪਰਾਲੇ ਅਮਲ ਵਿੱਚ ਲਿਆਂਦੇ ਗਏ ਹਨ ਤੇ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ੇ ਦੀ ਅਲਾਮਤ ਤੋਂ ਦੂਰ ਰੱਖਣ ਲਈ ਹਰੇਕ ਪਿੰਡ ਵਿੱਚ ਖੇਡ ਮੈਦਾਨ ਤੇ ਸਟੇਡੀਅਮ ਬਣਾਏ ਅਤੇ ਜਿੰਮ ਖੋਲ੍ਹੇ ਜਾ ਰਹੇ ਹਨ।ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਪਿੰਡਾਂ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ-ਨਾਲ ਪਿੰਡਾਂ ਵਿੱਚ ਖੇਡ ਸਟੇਡੀਅਮ, ਕਮਿਊਨਿਟੀ ਹਾਲ, ਲਾਇਬਰੇਰੀਆਂ, ਸਟਰੀਟ ਲਾਈਟਾਂ, ਗਲੀਆਂ, ਸਮੇਤ ਵੱਖ-ਵੱਖ ਸਹੂਲਤਾਂ ਪਾਰਦਰਸ਼ੀ ਢੰਗ ਨਾਲ ਦੇਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦਿੜ੍ਹਬਾ ਹਲਕੇ ਦੀਆਂ ਵੱਡੀ ਗਿਣਤੀ ਸੜਕਾਂ ਦੀ ਕਾਇਆ ਕਲਪ ਕੀਤੀ ਗਈ ਹੈ , ਕਾਫੀ ਸੜਕਾਂ ਦੇ ਵਿਕਾਸ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। ਉਹਨਾਂ ਕਿਹਾ ਕਿ ਕਿਸੇ ਵੀ ਖਿੱਤੇ ਦੀ ਤਰੱਕੀ ਲਈ ਚੰਗੀਆਂ ਸੜਕਾਂ ਲਾਜ਼ਮੀ ਹਨ, ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਸੜਕਾਂ ਦੀ ਕਾਇਆ ਕਲਪ ਵੱਲ ਵੀ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਮਾਣ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਤਾਂ ਜੋ ਵਿਕਾਸ ਕਾਰਜਾਂ ਲਈ ਭੇਜਿਆ ਪੈਸਾ ਸਹੀ ਅਰਥਾਂ ਵਿੱਚ ਵਰਤਿਆ ਜਾ ਸਕੇ।

Have something to say? Post your comment