Wednesday, October 22, 2025

Malwa

ਵਾਲੀਬਾਲ ਵਿੱਚ ਫੀਲਖਾਨਾ, ਪਸਿਆਣਾ, ਸ਼ੇਖੂਪੁਰ, ਸ਼ੇਰਮਾਜਰਾ, ਮੈਣ ਅਤੇ ਖੋ-ਖੋ ਵਿੱਚ ਧਬਲਾਨ ਛਾਇਆ

August 23, 2025 09:03 PM
Arvinder Singh

ਪਟਿਆਲਾ : ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ। ਜ਼ੋਨਲ ਅੰਡਰ-14 (ਲੜਕੇ) ਖੋ-ਖੋ ਟੂਰਨਾਮੈਂਟ ਵਿੱਚ ਸਰਕਾਰੀ ਹਾਈ ਸਕੂਲ ਧਬਲਾਨ ਨੇ ਪਹਿਲਾ, ਬੁੱਢਾ ਦਲ ਪਬਲਿਕ ਸਕੂਲ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਲਲੋਛੀ ਨੇ ਤੀਜਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-17 (ਲੜਕੇ) ਖੋ-ਖੋ ਟੂਰਨਾਮੈਂਟ ਵਿੱਚ ਸਰਕਾਰੀ ਹਾਈ ਸਕੂਲ ਧਬਲਾਨ ਨੇ ਪਹਿਲਾ, ਸਰਕਾਰੀ ਹਾਈ ਸਕੂਲ ਲਲੋਛੀ ਨੇ ਦੂਜਾ ਅਤੇ ਬੁੱਢਾ ਦਲ ਪਬਲਿਕ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-14 (ਲੜਕੇ) ਵਾਲੀਬਾਲ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਮੈਣ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ ਨੇ ਤੀਜਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-14 (ਲੜਕੀਆਂ) ਵਾਲੀਬਾਲ ਟੂਰਨਾਮੈਂਟ ਵਿੱਚ ਸਕੂਲ ਆਫ਼ ਐਮੀਂਨੈਸ ਫੀਲਖਾਨਾ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਮੈਣ ਨੇ ਤੀਜਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-17 (ਲੜਕੇ) ਵਾਲੀਬਾਲ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ ਨੇ ਦੂਜਾ ਅਤੇ ਗੁਰੁ ਨਾਨਕ ਫਾਉਂਡੈਸ਼ਨ ਪਬਲਿਕ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-17 (ਲੜਕੀਆਂ) ਵਾਲੀਬਾਲ ਟੂਰਨਾਮੈਂਟ ਵਿੱਚ ਸਕੂਲ ਆਫ਼ ਐਮੀਂਨੈਸ ਫੀਲਖਾਨਾ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ ਨੇ ਦੂਜਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-19 (ਲੜਕੀਆਂ) ਵਾਲੀਬਾਲ ਟੂਰਨਾਮੈਂਟ ਵਿੱਚ ਸਕੂਲ ਆਫ਼ ਐਮੀਂਨੈਸ ਫੀਲਖਾਨਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੋਕੇ ਤੇ ਸ੍ਰੀਮਤੀ ਮਮਤਾ ਰਾਣੀ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਸਤਵਿੰਦਰ ਸਿੰਘ, ਸ੍ਰੀ ਜਸਦੇਵ ਸਿੰਘ, ਸ੍ਰੀ ਗੁਰਦੀਪ ਸਿੰਘ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਯਾਦਵਿੰਦਰ ਕੌਰ, ਸ੍ਰੀਮਤੀ ਸਿਮਨਦੀਪ ਕੌਰ, ਸ੍ਰੀ ਭਗਵਤੀ, ਸ੍ਰੀ ਪਰਦੀਪ ਕੁਮਾਰ, ਸ੍ਰੀ ਗਗਨਦੀਪ ਸਿੰਘ, ਮਿਸ ਸਿਮਰਨ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਵਰਿੰਦਰ ਕੌਰ, ਸ੍ਰੀ ਮਨਦੀਪ ਕੁਮਾਰ, ਸ੍ਰੀ ਪਰਵੀਨ ਕੁਮਾਰ, ਸ੍ਰੀ ਅਨਿਲ ਕੁਮਾਰ, ਸ੍ਰੀ ਭਗਵਤੀ, ਸ੍ਰੀਮਤੀ ਸਰਬਜੀਤ ਕੌਰ, ਸ੍ਰੀ ਯਸ਼ਦੀਪ ਸਿੰਘ, ਸ੍ਰੀ ਸੁਰਿੰਦਰਪਾਲ ਸਿੰਘ ਅਤੇ ਹੋਰ ਕੋਚ ਸਾਹਿਬਾਨ ਮੋਜੂਦ ਸਨ।

Have something to say? Post your comment

 

More in Malwa

ਐਫ. ਆਈ. ਆਰ ਦਰਜ ਹੋਣ ਤੋਂ ਬਾਅਦ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਨੇ ਜਾਰੀ ਕੀਤਾ ਪ੍ਰੈਸ ਨੋਟ

ਸਾਰੇ ਅਧਿਆਪਕਾਂ ਨੂੰ ਬਦਲੀਆਂ ਇੱਕ ਮੌਕਾ ਦਿੱਤਾ ਜਾਵੇ

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ

ਪੰਜਾਬ ‘ਚ ਗਰੀਬ ਰੱਥ ਟ੍ਰੇਨ ਨੂੰ ਲੱਗੀ ਅੱਗ

ਬਾਬਾ ਰੋਡਾ ਸ੍ਰੀ ਵਿਸ਼ਵਕਰਮਾ ਸਭਾ (ਰਜਿ.) ਜਮਾਲਪੁਰਾ ਵੱਲੋਂ ਸ੍ਰੀ ਵਿਸ਼ਵਕਮਰਾ ਪੂਜਾ ਦਿਵਸ ਦਾ ਕੈਲੰਡਰ ਰਿਲੀਜ਼

ਕੈਮਿਸਟਾਂ ਦਾ ਵਫ਼ਦ ਜੀਐਸਟੀ ਕਮਿਸ਼ਨਰ ਨੂੰ ਮਿਲਿਆ 

ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਸਿਹਤ ਮੰਤਰੀ ਦੇ ਘਰ ਮੂਹਰੇ ਮਨਾਉਣਗੇ ਦਿਵਾਲੀ

ਪੈਨਸ਼ਨਰਾਂ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਰੋਸ ਪੱਤਰ 

ਪੰਜਾਬ ਹੜ੍ਹਾਂ ਨਾਲ ਬੇਹਾਲ, ਸਮਾਜਿਕ ਸੰਗਠਨ ਜਸ਼ਨ ਮਨਾਉਣ 'ਚ ਮਸਰੂਫ਼ 

ਬੇਅਦਬੀ ਰੋਕੂ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਰਕਾਰਾਂ : ਚੱਠਾ