Saturday, October 11, 2025

National

ਮੁੰਬਈ ਪੁਲੀਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਏ ਆਈ ਦੁਆਰਾ ਅਪਮਾਨ ’ਤੇ ਐਫ ਆਈ ਆਰ ਦਰਜ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦਾ ਭਰੋਸਾ

August 23, 2025 09:18 PM
SehajTimes

ਮਹਾਰਾਸ਼ਟਰ ਸਿੱਖ ਸਮਾਜ ਦੇ ਆਗੂ ਜਸਪਾਲ ਸਿੰਘ ਸਿੱਧੂ ਅਤੇ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਚਰਨਦੀਪ ਸਿੰਘ ਹੈਪੀ ਨੂੰ ਸਾਈਬਰ ਵਿਭਾਗ ਦੇ ਆਈ ਜੀ ਯਸ਼ਵੀ ਯਾਦਵ ਨੇ ਦਿੱਤੀ ਜਾਣਕਾਰੀ

ਮੁੰਬਈ : ਸਿੱਖ ਕੌਮ ਦੇ ਅਧਿਆਤਮਿਕ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨਾਲ ਖਿਲਵਾੜ ਕਰਦੇ ਹੋਏ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦਾ ਦੁਰਉਪਯੋਗ ਕਰਕੇ ਉਸ ਨੂੰ ਢਹਿ ਢੇਰੀ ਅਤੇ ਪਾਣੀ ਵਿੱਚ ਵਹਿੰਦਾ ਦਿਖਾਉਣ ਵਾਲੀ ਮਨਘੜਤ ਵੀਡੀਓ ਨੇ ਸਿੱਖ ਸੰਗਤ ਦੇ ਦਿਲਾਂ ਨੂੰ ਗੰਭੀਰ ਤੌਰ ’ਤੇ ਆਹਤ ਕੀਤਾ ਹੈ। ਇਸ ਗੰਭੀਰ ਅਤੇ ਅਪਮਾਨਜਨਕ ਕਰਤੂਤ ਖ਼ਿਲਾਫ਼ ਮੁੰਬਈ ਪੁਲੀਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਭਾਰਤੀ ਦੰਡ ਸੰਹਿਤਾ ਦੀ ਧਾਰਾ 299 ਆਰ/ਡਬਲਯੂ ਅਤੇ ਆਈ.ਟੀ. ਐਕਟ 67 ਹੇਠ ਐਫ.ਆਈ.ਆਰ. ਨੰਬਰ 30/25 ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਹਾਰਾਸ਼ਟਰ ਸਾਈਬਰ ਵਿਭਾਗ ਦੇ ਵਿਸ਼ੇਸ਼ ਆਈ.ਜੀ. ਯਸ਼ਵੀ ਯਾਦਵ ਨੇ ਮਹਾਰਾਸ਼ਟਰ ਸਿੱਖ ਸਮਾਜ ਦੇ ਪ੍ਰਮੁੱਖ ਭਾਈ ਜਸਪਾਲ ਸਿੰਘ ਸਿੱਧੂ ਅਤੇ ਰਾਜ ਘਟ ਗਿਣਤੀ ਕਮਿਸ਼ਨ ਦੇ ਮੈਂਬਰ ਚਰਨਦੀਪ ਸਿੰਘ ਹੈਪੀ ਨੂੰ ਮੁਲਾਕਾਤ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਸਥਾਨਕ ਨਿਵਾਸੀ ਗੁਰਸੇਵ ਸਿੰਘ ਦੀ ਸ਼ਿਕਾਇਤ ’ਤੇ ਮਾਡਲ ਸਾਈਬਰ ਥਾਣਾ, ਮੁੰਬਈ ਵਿੱਚ ਦਰਜ ਕੀਤਾ ਗਿਆ ਹੈ। ਸਿੱਖ ਨੇਤਾਵਾਂ ਨੂੰ ਪੂਰਾ ਭਰੋਸਾ ਦਿਵਾਇਆ ਗਿਆ ਕਿ ਜਾਂਚ ਨਿਰਪੱਖ ਢੰਗ ਨਾਲ ਕੀਤੀ ਜਾਵੇਗੀ ਅਤੇ ਜਿਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦਾ ਅਪਮਾਨ ਕਰਨ ਦੀ ਘ੍ਰਿਣਿਤ ਹਰਕਤ ਕੀਤੀ ਹੈ, ਉਨ੍ਹਾਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਇਸ ਮੌਕੇ ਮਹਾਰਾਸ਼ਟਰ ਸਿੱਖ ਸਮਾਜ ਕੋਆਰਡੀਨੇਸ਼ਨ ਕਮੇਟੀ ਦੇ ਮੁਖੀ ਭਾਈ ਜਸਪਾਲ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ’ਤੇ ਫੈਲ ਰਹੀ ਏ.ਆਈ. ਜਨਰੇਟ ਕੀਤੀ ਗੁਮਰਾਹਕੁਨ ਡਿਜ਼ੀਟਲ ਸਮੱਗਰੀ ਦੀ ਵਧ ਰਹੀ ਗਿਣਤੀ ’ਤੇ ਗਹਿਰੀ ਚਿੰਤਾ ਅਤੇ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਇਸ ਘ੍ਰਿਣਿਤ ਵੀਡੀਓ ਨੂੰ ਵੇਖ ਕੇ ਉਹ ਮਾਨਸਿਕ ਤੌਰ ’ਤੇ ਬਹੁਤ ਆਹਤ ਹੋਏ ਹਨ। ਇਹ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਰੌਂਦਣ ਵਾਲੀ, ਸਿੱਖ ਧਰਮ ਦਾ ਅਪਮਾਨ ਅਤੇ ਨਫ਼ਰਤ ਫੈਲਾਉਣ ਦੀ ਨਿੰਦਣਯੋਗ ਸਾਜ਼ਿਸ਼ ਹੈ।
ਭਾਈ ਸਿੱਧੂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਿਰਫ਼ ਇੱਕ ਇਮਾਰਤ ਨਹੀਂ, ਬਲਕਿ ਸਿੱਖੀ ਦਾ ਅਧਿਆਤਮਿਕ ਕੇਂਦਰ ਅਤੇ ਦਿਲ ਹੈ। ਇਸ ਨੂੰ ਕਲਪਿਤ ਤਬਾਹੀ ਵਿੱਚ ਦਿਖਾਉਣਾ ਧਾਰਮਿਕ ਹਿੰਸਾ ਤੋਂ ਘੱਟ ਨਹੀਂ। ਇਸ ਤੋਂ ਇਲਾਵਾ, ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਬਾਲੀਵੁੱਡ ਹਸਤੀਆਂ ਦੇ ਲੰਗਰ ਛਕਣ ਵਾਲੀਆਂ ਏ.ਆਈ. ਜਨਰੇਟ ਕੀਤੀਆਂ ਪੂਰੀ ਤਰ੍ਹਾਂ ਮਨਘੜਤ ਵੀਡੀਓਜ਼, ਜਿਨ੍ਹਾਂ ਨੂੰ “ਰਚਨਾਤਮਿਕ ਸਮੱਗਰੀ” ਦੀ ਆੜ ਹੇਠ ਸਾਂਝਾ ਕੀਤਾ ਜਾ ਰਿਹਾ ਹੈ, ਸੇਵਾ, ਲੰਗਰ ਦੀ ਪਵਿੱਤਰਤਾ ਅਤੇ ਸਾਡੀਆਂ ਪਰੰਪਰਾਵਾਂ ਦਾ ਸਿੱਧਾ ਮਜ਼ਾਕ ਅਤੇ ਅਪਮਾਨ ਹੈ। ਇਹ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਅਤੇ ਕਈ ਮਾਮਲਿਆਂ ਵਿੱਚ ਸਾਈਬਰ ਅਪਰਾਧ, ਘ੍ਰਿਣਾ ਫੈਲਾਉਣ ਵਾਲੇ ਭਾਸ਼ਣ ਅਤੇ ਕੌਮੀ ਏਕਤਾ-ਸਦਭਾਵਨਾ ਨਾਲ ਜੁੜੇ ਮੌਜੂਦਾ ਕਾਨੂੰਨਾਂ ਹੇਠ ਦੰਡਯੋਗ ਹੈ।
ਸ. ਜਸਪਾਲ ਸਿੰਘ ਸਿੱਧੂ ਨੇ ਤੁਰੰਤ ਸਮੀਖਿਆ ਅਤੇ ਕਾਰਵਾਈ ਲਈ ਇਹਨਾਂ ਇਤਰਾਜ਼ਯੋਗ ਵੀਡੀਓਜ਼ ਦੇ ਲਿੰਕ ਅਤੇ ਹਵਾਲੇ ਪੇਸ਼ ਕਰਦਿਆਂ ਮਹਾਰਾਸ਼ਟਰ ਸਾਈਬਰ ਵਿਭਾਗ ਨੂੰ ਇਨ੍ਹਾਂ ਵੀਡੀਓਜ਼ ਦੀ ਉਤਪਤੀ ਅਤੇ ਫੈਲਾਅ ਦੀ ਜਾਂਚ ਕਰਨ ਲਈ ਕਿਹਾ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਤੋਂ ਅਜਿਹੀ ਸਮਗਰੀ ਨੂੰ ਤੁਰੰਤ ਹਟਾਉਣ ਲਈ ਕਦਮ ਚੁੱਕਣ, ਕਾਨੂੰਨੀ ਕਾਰਵਾਈ ਕਰਨ, ਧਾਰਮਿਕ ਚਿੰਨ੍ਹਾਂ ਅਤੇ ਸਥਾਨਾਂ ਨਾਲ ਸਬੰਧਿਤ ਏ ਆਈ-ਜਨਰੇਟ ਸਮਗਰੀ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਨ ਸੰਬੰਧੀ ਇੱਕ ਜਨਤਕ ਸਲਾਹਕਾਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਵੀ ਕਿਹਾ।

Have something to say? Post your comment

 

More in National

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ : ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਤੰਜਲੀ ਯੋਗਪੀਠ‌ ਅਤੇ ਪਤੰਜਲੀ ਅਯੁਰਵੇਦ ਨਾਲ ਮਿਲ ਕੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੰਮ ਕਰੇਗੀ : ਹਰਮੀਤ ਸਿੰਘ ਕਾਲਕਾ

ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ : ਮੁੱਖ ਮੰਤਰੀ

ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ : ਗੁਰਬਾਣੀ ਨਾਲ ਜੁੜਨ ਲਈ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਪੀਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ : ਹਰਮੀਤ ਸਿੰਘ ਕਾਲਕਾ*