ਬਰਨਾਲਾ : ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਪਾਲਿਸੀ ਵਾਪਸ ਲਏ ਜਾਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵਲੋਂ 24 ਅਗਸਤ ਨੂੰ ਸਮਰਾਲਾ ਵਿਖੇ ਫ਼ਤਿਹ ਰੈਲੀ ਕੀਤੀ ਜਾ ਰਹੀ ਹੈ, ਜਿਸ 'ਚ ਹੋਣ ਵਾਲਾ ਲੱਖਾਂ ਲੋਕਾਂ ਦਾ ਇਕੱਠ ਕਿਸਾਨੀ ਦੇ ਏਕੇ ਦਾ ਪ੍ਰਤੀਕ ਹੋਵੇਗਾ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰੂੜੇਕੇ ਕਲਾਂ,ਕੈਪਟਨ ਹਰਦੀਪ ਸਿੰਘ ਪੰਜਾਬ ਸਪੇਸ਼ਲ ਇਨਵੈਟੀ ਮੰਗਲ ਸਿੰਘ ਬਲਾਕ ਪ੍ਰਧਾਨ ਬਰਨਾਲਾ ਬੂਟਾ ਸਿੰਘ ਰਹਿਲ ਬਲਾਕ ਪ੍ਰਧਾਨ ਸਹਿਣਾ ਸਿੰਗਾਰਾ ਸਿੰਘ ਛੀਨੀਵਾਲ ਬਲਾਕ ਪ੍ਰਧਾਨ ਮਹਿਲ ਕਲਾ ਬਲਜੀਤ ਸਿੰਘ ਗਾਗੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀ ਕਿਸਾਨੀ ਨੂੰ ਵੱਡੀ ਢਾਅ ਲਾਉਣ ਲਈ ਕੋਝੀ ਚਾਲ ਚੱਲੀ ਸੀ, ਜੋ ਪੰਜਾਬ ਦੇ ਲੋਕਾਂ ਨੇ ਸਫਲ ਨਹੀਂ ਹੋਣ ਦਿੱਤੀ। ਉਨ੍ਹਾਂ ਕਿਹਾ ਕਿ ਇਸ ਰੈਲੀ ਦੌਰਾਨ ਕਿਸਾਨੀ ਨੂੰ ਦਰਪੇਸ਼ ਮੁਸ਼ਕਲਾਂ ਤੇ ਭਵਿੱਖ ਦੀ ਰਣਨੀਤੀ ’ਤੇ ਵੀ ਚਰਚਾ ਕੀਤੀ ਜਾਵੇਗੀ। ਉਹਨਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਸਮਰਾਲਾ ਰੈਲੀ ਦੌਰਾਨ ਜ਼ਿਲ੍ਹਾ ਬਰਨਾਲਾ ਤੋਂ ਵੱਡੀ ਗਿਣਤੀ 'ਚ ਕਿਸਾਨ ਸ਼ਮੂਲੀਅਤ ਕਰਨਗੇ।