ਮਲੇਰਕੋਟਲਾ : ਪੰਜਾਬ ਦੇ ਪੇਂਡੂ ਖੇਤਰ ਵਿੱਚ ਭਾਜਪਾ ਦੇ ਵੱਧ ਰਹੇ ਗ੍ਰਾਫ ਨੂੰ ਵੇਖ ਕੇ ਆਮ ਆਦਮੀ ਪਾਰਟੀ ਬੁਖਲਾਹਟ ਦੀ ਰਾਜਨੀਤੀ ਕਰ ਰਹੀ ਹੈ ਇਸੇ ਕਰਕੇ ਪੰਜਾਬ ਦੀ ਆਪ ਸਰਕਾਰ ਵੱਲੋਂ ਭਾਜਪਾ ਦੇ ਲਗਾਏ ਜਾ ਰਹੇ ਲੋਕ ਭਲਾਈ ਕੈਂਪਾਂ ਨੂੰ ਰੋਕਣ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਜਿਲ੍ਹਾ ਮਾਲੇਰਕੋਟਲਾ ਦੇ ਪਾਰਟੀ ਪ੍ਰਧਾਨ ਜਗਤ ਕਥੂਰੀਆ ਨੇ ਸਥਾਨਕ ਸਰਕਾਰੀ ਕਾਲਜ ਚੌਂਕ ਵਿੱਚ ਭਾਜਪਾ ਵਰਕਰਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਹਨ ਜਿਨਾਂ ਲਈ ਪੂਰਾ ਪੈਸਾ ਜਾਂ 60 ਫੀਸਦੀ ਪੈਸਾ ਕੇਂਦਰ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਹੈ ਪ੍ਰੰਤੂ ਪੰਜਾਬ ਦੀ ਆਪ ਸਰਕਾਰ ਇਨਾਂ ਸਕੀਮਾਂ ਨੂੰ ਲਾਗੂ ਕਰਨ ਵਿੱਚ ਜਾਣ ਬੁੱਝ ਕੇ ਦੇਰੀ ਕਰ ਰਹੀ ਹੈ ਜਿਸ ਕਰਕੇ ਇਹਨਾਂ ਸਕੀਮਾਂ ਦਾ ਪੰਜਾਬ ਦੇ ਲੋੜਵੰਦ ਲੋਕਾਂ ਨੂੰ ਪੂਰਾ ਲਾਭ ਨਹੀਂ ਮਿਲ ਰਿਹਾ
ਇਸ ਮੌਕੇ ਹਲਕਾ ਅਮਰਗੜ੍ਹ ਦੇ ਭਾਜਪਾ ਇੰਚਾਰਜ਼ ਹੀਰਾ ਸਿੰਘ ਨੇ ਕਿਹਾ ਕਿ ਭਾਜਪਾ ਦੀ ਲੀਡਰਸ਼ਿਪ ਨੇ ਪੰਜਾਬ ਦੀ ਆਪ ਸਰਕਾਰ ਦੇ ਕੇਂਦਰੀ ਸਕੀਮਾਂ ਪ੍ਰਤੀ ਰਵੱਈਏ ਦਾ ਨੋਟਿਸ ਲੈਂਦੇ ਹੋਏ ਖ਼ੁਦ ਬੀੜਾ ਚੁੱਕਿਆ ਤੇ ਭਾਜਪਾ ਦੇ ਵਰਕਰਾਂ ਨੇ ਪੰਜਾਬ ਦੇ ਪਿੰਡਾਂ ਵਿੱਚ ਲੋਕ ਭਲਾਈ ਕੈਂਪ ਲਗਾਉਣੇ ਸ਼ੁਰੂ ਕੀਤੇ ਤਾਂ ਜੋ ਲੋਕਾਂ ਨੂੰ ਕੇਂਦਰ ਦੀਆਂ ਭਲਾਈ ਸਕੀਮਾਂ ਸਬੰਧੀ ਪੂਰੀ ਜਾਣਕਾਰੀ ਦਿੱਤੀ ਜਾ ਸਕੇ। ਉਹਨਾਂ ਕਿਹਾ ਕਿ ਇਨਾਂ ਸਕੀਮਾਂ ਦੇ ਭਾਜਪਾ ਵਰਕਰਾਂ ਵੱਲੋਂ ਮੌਕੇ 'ਤੇ ਹੀ ਕਾਰਡ ਬਣਾ ਕੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਭਲਾਈ ਸਕੀਮਾਂ ਅਜਿਹੀਆਂ ਹਨ ਜਿਨਾਂ ਲਈ 60 ਫੀਸਦੀ ਕੇਂਦਰ ਵੱਲੋਂ ਅਤੇ 40 ਫੀਸਦੀ ਸੂਬੇ ਵੱਲੋਂ ਯੋਗਦਾਨ ਦਿੱਤਾ ਜਾਂਦਾ ਹੈ। ਉਹਨਾਂ ਕਿਹਾ ਕਿ ਪੰਜਾਬ 'ਚ ਅਜਿਹੀਆਂ ਭਲਾਈ ਸਕੀਮਾਂ ਲਈ ਕੇਂਦਰ ਸਰਕਾਰ ਵੱਲੋਂ ਆਪਣਾ 60 ਫੀਸਦੀ ਪੂਰਾ ਅਤੇ ਸਮੇਂ ਸਿਰ ਦਿੱਤਾ ਜਾ ਰਿਹਾ ਪ੍ਰੰਤੂ ਪੰਜਾਬ ਦੀ ਆਪ ਸਰਕਾਰ ਆਪਣੇ ਹਿੱਸੇ ਦਾ 40 ਫੀਸਦੀ ਹਿੱਸਾ ਸਮੇਂ ਸਿਰ ਨਹੀਂ ਦੇ ਰਹੀ ਸਗੋਂ ਕੇਂਦਰ ਵੱਲੋਂ 60 ਫੀਸਦੀ ਵੀ ਹੋਰ ਕੰਮਾਂ 'ਤੇ ਖਰਚ ਕੀਤਾ ਜਾ ਰਿਹਾ ਹੈ। ਢਿੱਲੋਂ ਨੇ ਕਿਹਾ ਕਿ ਭਾਜਪਾ ਦੇ ਇਹਨਾਂ ਕੈਂਪਾਂ ਵਿੱਚ ਲੋੜਵੰਦ ਲੋਕਾਂ ਦੇ ਹੋ ਰਹੇ ਵੱਡੇ ਇਕੱਠਾਂ ਨੂੰ ਵੇਖਦੇ ਹੋਏ ਆਮ ਆਦਮੀ ਪਾਰਟੀ ਬੁਖਲਾਹਟ ਵਿੱਚ ਆਈ ਤੇ ਉਸਨੇ ਪੰਜਾਬ ਪੁਲਿਸ ਦੀ ਪਾਵਰ ਦੀ ਦੁਰਵਰਤੋਂ ਕਰਕੇ ਇਹਨਾਂ ਲੋਕ ਭਲਾਈ ਕੈਂਪਾਂ ਨੂੰ ਰੋਕਣ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਤੇ ਭਾਜਪਾ ਆਗੂਆਂ ਵਰਕਰਾਂ ਨੂੰ ਥਾਣਿਆਂ 'ਚ ਬੰਦ ਕੀਤਾ।ਉਨ੍ਹਾਂ ਕਿਹਾ ਕਿ ਜਦੋਂ ਸੂਬੇ ਦੀ ਆਪ ਦੀ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਵੀ ਰਾਜਨੀਤਿਕ ਨਜ਼ਰੀਏ ਨਾਲ ਵੇਖੇ ਤਾਂ ਸਮਝ ਲੈਣਾ ਚਾਹੀਦਾ ਹੈ ਕਿ ਆਪ ਸਰਕਾਰ ਦੇ ਮਾੜੇ ਦਿਨ ਸ਼ੁਰੂ ਹੋ ਚੁੱਕੇ ਹਨ। ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਭਾਜਪਾ ਦੇ ਤਿੱਖੇ ਹਮਲਿਆਂ ਤੋਂ ਬਾਅਦ ਹੀ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਮਜ਼ਬੂਰ ਹੋਣਾ ਪਿਆ ਜਿਸ ਕਰਕੇ ਵੀ ਭਾਜਪਾ ਪ੍ਰਤੀ ਆਪ ਸਰਕਾਰ ਬਦਲਾਖ਼ੋਰੀ ਦੀ ਰਾਜਨੀਤੀ ਕਰ ਰਹੀ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਆਦਿ ਆਗੂ ਵੀ ਹਾਜ਼ਰ ਸਨ।