ਹਿਲ ਕਲਾਂ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਇਲਾਕੇ ਭਰ ਦੇ ਪਿੰਡਾਂ ਵਿਚ ਮੀਟਿੰਗਾਂ ਕਰਕੇ ਸਮਰਾਲਾ ਦੀ ਦਾਣਾ ਮੰਡੀ ਵਿਚ 24 ਅਗਸਤ ਨੂੰ ਹੋਣ ਵਾਲੀ ਮਹਾ ਪੰਚਾਇਤ ਵਿਚ ਪਹੁੰਚਣ ਲਈ ਸੱਦਾ ਦਿੱਤਾ ਗਿਆ। ਇਸਮੌਕੇ ਪਿੰਡ ਵਾਸੀਆਂ ਨੇ ਜਿੱਥੇ ਵੱਡੀ ਗਿਣਤੀ ਵਿਚ ਸਮਰਾਲਾ ਪਹੁੰਚਣ ਦਾ ਭਰੋਸਾ ਦਿੱਤਾ, ਉਥੇ ਹੀ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਜੰਮ ਕੇ ਨਿਖੇਧੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਇਸ ਸਰਕਾਰ ਨੂੰ ਦਿੱਲੀ ਤੋਂ ਲੋਕ ਚਲਾ ਕੇ ਪੰਜਾਬ ਦਾ ਆਰਥਿਕ ਨੁਕਸਾਨ ਕਰ ਰਹੇ ਹਨ, ਜਿਨ੍ਹਾਂ ਖਿਲਾਫ ਸਾਨੂੰ ਸਾਰਿਆਂ ਨੂੰ ਇਕਮੁੱਠ ਹੋ ਕੇ ਆਵਾਜ਼ ਬੁਲੰਦ ਕਰਨੀ ਸਮੇਂ ਦੀ ਮੁੱਖ ਲੋੜ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਿਵੇਂ ਆਪਾਂ ਸਾਰਿਆਂ ਨੇ ਰਲ ਕੇ ਦਿੱਲੀ ਅੰਦੋਲਨ ਜਿੱਤਿਆ, ਇਸੇ ਤਰ੍ਹਾਂ ਪੰਜਾਬ ਨੂੰ ਬਚਾਉਣ ਲਈ ਸਾਨੂੰ ਘਰਾਂ ਵਿਚੋਂ ਪਿੰਡ ਵਾਸੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲਾ ਬਰਨਾਲਾ ਦੇਪ੍ਰਧਾਨ ਨਿਰਭੈ ਸਿੰਘ ਛੀਨੀਵਾਲ ਕਲਾਂ ਅਤੇ ਸਾਥੀਆਂ ਨੇ ਕਿਹਾ ਕਿ ਸਾਨੂੰ ਆਪਣੀਆਂ ਜ਼ਮੀਨਾਂ ਬਚਾਉਣ ਲਈ ਕਿਸਾਨ ਝੰਡੇ ਹੇਠ ਇਕੱਠੇ ਹੋਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਵੱਡਾ ਇਕੱਠ ਕਰ ਕੇ ਭਰੋਸਾ ਦਿਵਾਇਆ ਹੈ
ਕਿ ਸਾਰੇ ਪਿੰਡਾਂ ਵਿਚੋਂ ਹਰ ਘਰੋਂ ਮੈਂਬਰ ਸਮਰਾਲਾ ਮਹਾ ਪੰਚਾਇਤ ਵਿਚ ਸ਼ਾਮਲ ਹੋਵੇਗਾ।ਇਸ ਮੌਕੇ ਸਾਧੂ ਸਿੰਘ ਗੁਰਪੀਤ ਸਿੰਘ ਦਰਸ਼ਨ ਸਿੰਘ ਧਾਲੀਵਾਲ, ਮਲਕੀਤ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ