ਪਟਿਆਲਾ : ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਦੇ ਭਾਈ ਘਨੱਈਆ ਸਿਹਤ ਕੇਂਦਰ ਤੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਰਗੀਨਾ ਮੈਣੀ ਨੇ ਬੱਚਿਆਂ ਨੂੰ ਡੇਂਗੂ ਅਤੇ ਡਾਇਰੀਏ ਬਾਰੇ ਜਾਗਰੂਕ ਕੀਤਾ ਗਿਆ ਹੈ। ਉਹਨਾਂ ਆਪਣੇ ਭਾਸ਼ਣ ਵਿੱਚ ਕਿਹਾ ਕਿ ਗਰਮੀ ਦੇ ਦਿਨਾਂ ਵਿੱਚ ਡਾਇਰੀਆ ਫੈਲਣ ਦੇ ਆਸਾਰ ਬਣ ਜਾਂਦੇ ਹਨ ਅਤੇ ਇਸ ਜਾਨਲੇਵਾ ਬੀਮਾਰੀ ਦੇ ਲਈ ਜਿੰਕ ਦੀਆਂ ਗੋਲੀਆਂ ਅਤੇ ਓ.ਆਰ.ਐਸ ਦਾ ਪਾਣੀ ਬੱਚਿਆਂ ਲਈ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਜੇਕਰ ਬੱਚਾ ਉਲਟੀਆਂ ਜਾਂ ਦਸਤ ਨਾਲ ਪੀੜਿਤ ਹੋਵੇ ਤਾਂ ਉਸ ਨੂੰ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਵਿਚ ਲੈ ਕੇ ਜਾਣਾ ਚਾਹੀਦਾ ਹੈ ਤਾਂ ਜੋ ਉਸ ਦਾ ਸਹੀ ਇਲਾਜ ਹੋ ਸਕੇ। ਉਹਨਾਂ ਨੇ ਵਿਦਿਆਰਥੀਆਂ ਨੂੰ ਮੀਂਹ ਦੇ ਮੌਸਮ ਵਿੱਚ ਬਾਹਰਲੀਆਂ ਬਾਜ਼ਾਰੀ ਚੀਜ਼ਾਂ ਖਾਣ ਤੋਂ ਪਰਹੇਜ਼ ਕਰਨ ਲਈ ਕਿਹਾ।
ਇਸ ਮੌਕੇ ਇੰਚਾਰਜ ਸਕੂਲ, ਸ੍ਰ. ਸਤਵੀਰ ਸਿੰਘ ਗਿੱਲ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ । ਇਸ ਮੌਕੇ ਸਕੂਲ ਦਾ ਸਾਰਾ ਸਟਾਫ ਮੌਜੂਦ ਰਿਹਾ।