Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨਿਰੰਤਰ ਤੇ ਕੇਂਦਰਿਤ ਯਤਨਾਂ ਸਦਕਾ ਪਰਫਾਰਮੈਂਸ ਗਰੇਡਿੰਗ ਇੰਡੈਕਸ ‘ਚ ਮੋਹਰੀ ਰਿਹਾ ਪੰਜਾਬ: ਵਿਜੈ ਇੰਦਰ ਸਿੰਗਲਾ

June 06, 2021 08:56 PM
SehajTimes

ਚੰਡੀਗੜ੍ਹ : ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਕਿਹਾ ਕਿ ਇਹ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਨਿਰੰਤਰ ਅਤੇ ਕੇਂਦ੍ਰਿਤ ਯਤਨਾਂ ਦਾ ਹੀ ਨਤੀਜਾ ਹੈ ਕਿ ਪੰਜਾਬ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਲਈ ਕਾਰਗੁਜ਼ਾਰੀ ਗਰੇਡਿੰਗ ਇੰਡੈਕਸ (ਪੀ.ਜੀ.ਆਈ) 2019-20 ਵਿੱਚ ਸਿਰਮੌਰ ਖਿਤਾਬ ਹਾਸਲ ਕੀਤਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਅਧਿਆਪਕਾਂ, ਅਧਿਕਾਰੀਆਂ ਅਤੇ ਸਿੱਖਿਆ ਵਿਭਾਗ ਦੇ ਹੋਰ ਕਰਮਚਾਰੀਆਂ ਨੂੰ ਵੀ ਪੰਜਾਬ ਨੂੰ ਪੀ.ਜੀ.ਆਈ ਦੇ ਸਿਖਰ ‘ਤੇ ਲਿਆਉਣ ਲਈ ਸਖਤ ਮਿਹਨਤ ਕਰਨ ਲਈ ਵਧਾਈ ਦਿੱਤੀ ਜੋ ਕਿ ਸਕੂਲ ਸਿੱਖਿਆ ਦੇ ਖੇਤਰ ਵਿਚ ਤਬਦੀਲੀ ਲਿਆਉਣ ਲਈ ਕੇਂਦਰ ਸਰਕਾਰ ਦੁਆਰਾ 70 ਮਾਪਦੰਡਾਂ ਦੇ ਅਧਾਰ ‘ਤੇ ਜਾਰੀ ਕੀਤੀ ਗਈ ਹੈ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਾਲ 2017 ਵਿੱਚ ਸਰਕਾਰ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾ ਸਿਰਫ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਬਲਕਿ ਹੋਰ ਵੀ ਕਈ ਸੁਧਾਰਾਂ ਦੀ ਸ਼ੁਰੂਆਤ ਕੀਤੀ ਹੈ ਜੋ ਹਰ ਪੱਧਰ ‘ਤੇ ਲੋੜੀਂਦੇ ਅਤੇ ਅਨੁਕੂਲ ਵਿਦਿਅਕ ਨਤੀਜੇ ਲਿਆਉਣ ਵਿੱਚ ਸਹਾਈ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸਮਾਰਟ ਸਕੂਲ ਨੀਤੀ, ਆਨਲਾਈਨ ਅਧਿਆਪਕ ਤਬਾਦਲਾ ਨੀਤੀ, ਪ੍ਰਬੰਧਕ ਪੱਧਰ ਦੀਆਂ ਅਸਾਮੀਆਂ ਦੀ ਪੀ.ਪੀ.ਐਸ.ਸੀ. ਰਾਹੀਂ ਸਿੱਧੀ ਭਰਤੀ, ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ, ਆਨ ਲਾਈਨ ਸਿੱਖਿਆ ਅਤੇ  ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ ਮੁਫਤ ਸਮਾਰਟਫੋਨ ਦੀ ਵੰਡ ਤਹਿਤ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਦਾ ਅਧਾਰ ਬਣ ਗਈ ਹੈ।
ਸ਼੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਲਿਆਂਦੇ ਗਏ ਸੁਧਾਰਾਂ ਅਤੇ ਨਵੇਂ ਉਪਰਾਲਿਆਂ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਆਪਕਾਂ ਤੇ ਅਫ਼ਸਰਾਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਨੇ ਵੀ ਪੰਜਾਬ ਨੂੰ ਸਕੂਲ ਸਿੱਖਿਆ ਦੇ ਖੇਤਰ ਵਿੱਚ ਅੱਵਲ ਦਰਜੇ ’ਤੇ ਲੈ ਕੇ ਆਉਣ ਲਈ ਅਹਿਮ ਯੋਗਦਾਨ ਪਾਇਆ ਹੈ। ਉਨਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਬਾਵਜੂਦ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਨਾ ਸਿਰਫ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਆਨਲਾਇਨ ਮਾਧਿਅਮਾਂ ਰਾਹੀਂ ਮੁਹੱਈਆ ਕਰਵਾਈ ਸਗੋਂ ਕਿਤਾਬਾਂ, ਵਰਦੀਆਂ ਤੇ ਇੱਥੋਂ ਤੱਕ ਕਿ ਮਿਡ ਡੇਅ ਮੀਲ ਦਾ ਰਾਸ਼ਨ ਵੀ ਉਨਾਂ ਦੇ ਘਰਾਂ ਤੱਕ ਪੁੱਜਦਾ ਕੀਤਾ ਹੈ।  

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ