Saturday, October 25, 2025

Haryana

ਪੁਲਾੜ ਵਿਗਿਆਨ ਦੇ ਖੇਤਰ ਵਿੱਚ ਤੇਜੀ ਨਾਲ ਤਰੱਕੀ ਕਰ ਰਿਹਾ ਹੈ ਭਾਰਤ : ਕੇਂਦਰੀ ਮੰਤਰੀ ਮਨੋਹਰ ਲਾਲ

August 23, 2025 11:13 PM
SehajTimes

ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਮਹਿਪਾਲ ਢਾਂਡਾ ਵੀ ਹੋਏ ਪ੍ਰੋਗਰਾਮ ਵਿੱਚ ਸ਼ਾਮਲ

ਚੰਡੀਗੜ੍ਹ : ਪੁਲਾੜ ਦਿਵਸ ਦੇ ਮੌਕੇ 'ਤੇ ਕੇਂਦਰੀ ਊਰਜਾ, ਰਿਹਾਇਸ ਅਤੇ ਸ਼ਹਿਰੀ ਕਾਰਜ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਪੁਲਾੜ ਵਿਗਿਆਨ ਦੇ ਖੇਤਰ ਵਿੱਚ ਭਾਰਤ ਤੇਜੀ ਨਾਲ ਤਰੱਕੀ ਕਰ ਰਿਹਾ ਹੈ। ਅੱਜ ਹੀ ਦੇ ਦਿਨ 2023 ਵਿੱਚ ਚੰਦਰਯਾਨ-ਤਿੰਨ ਨੂੰ ਸਫ਼ਲਤਾ ਮਿਲੀ ਸੀ। ਇਸ ਦੇ ਚਲਦੇ ਰਾਸ਼ਟਰੀ ਪੁਲਾੜ ਦਿਵਸ ਮਨਾਏ ਜਾਣ ਦਾ ਐਲਾਨ ਕੀਤਾ ਗਿਆ ਸੀ। ਇਸ ਵਾਰ ਇਹ ਰਾਸ਼ਟਰੀ ਪੁਲਾੜ ਦਿਵਸ ਕਰਨਾਲ ਵਿੱਚ ਮਨਾਏ ਜਾਣ ਦਾ ਫੈਸਲਾ ਲਿਆ ਗਿਆ।

ਸ੍ਰੀ ਮਨੋਹਰ ਲਾਲ ਨੇ ਅੱਜ ਕਰਨਾਲ ਦੇ ਮੰਗਲਸੇਨ ਸਭਾਗਾਰ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ 'ਤੇ ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਮਹਿਪਾਲ ਢਾਂਡਾ ਵੀ ਮੌਜ਼ੂਦ ਰਹੇ।

ਕੇਂਦਰੀ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਪੁਲਾੜ ਦਾ ਵਿਸ਼ਾ ਬੇਹਦ ਵਿਸਥਾਰ ਵਾਲਾ ਹੈ। ਆਰਿਆਭੱਟ ਨੇ 15 ਸੌ ਸਾਲ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਧਰਤੀ ਗੋਲ ਹੈ ਅਤੇ ਇਹ ਸੂਰਜ ਦਾ ਚੱਕਰ ਕੱਟਦੀ ਹੈ। ਜੇਕਰ ਇਸ ਤੋਂ ਪਹਿਲਾਂ ਦੇ ਇਤਿਹਾਸ ਦੀ ਗੱਲ ਕਰੀਏ ਤਾਂ ਸਾਡੇ ਦੇਸ਼ ਦਾ ਮਜਬੂਤ ਖਗੋਲਸ਼ਾਸਤਰ ਪਹਿਲਾਂ ਤੋਂ ਹੀ ਗਿਣਤੀ ਕਰ ਕੇ ਦੱਸ ਦਿੰਦੇ ਸਨ ਕਿ ਪੂਰਣਮਾਸੀ, ਅਮਾਵਸ, ਕਰਵਾ ਚੌਥ, ਗਣੇਸ਼ ਚਤੁਰਥੀ ਅਤੇ ਧਾਰਮਿਕ ਤਿਉਹਹਾਰ ਕਦੋ ਹਨ।

ਕੇਂਦਰੀ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਸੇਟੇਲਾਇਟ ਅਭਿਆਨ 1960 ਵਿੱਚ ਸ਼ੁਰੂ ਹੋਇਆ। 1963 ਵਿੱਚ ਲਾਂਚਿੰਗ ਪੈਡ ਤੱਕ ਸੇਟੇਲਾਇਟ ਨੂੰ ਸਾਇਕਲ 'ਤੇ ਲੈਅ ਜਾਇਆ ਗਿਆ।

ਆਕਾਸ਼ ਦੀ ਸੀਮਾ, ਸੁਪਨਾ ਹੀ ਨਹੀਂ-ਸਿੱਖਿਆ ਮੰਤਰੀ ਮਹਿਪਾਲ ਢਾਂਡਾ

ਸ੍ਰੀ ਮਹਿਪਾਲ ਢਾਂਡਾ ਨੇ ਕਿਹਾ ਕਿ ਇਹ ਰਾਸ਼ਟਰੀ ਪੁਲਾੜ ਦਿਵਸ ਸਿਰਫ਼ ਤਿਉਹਾਰ ਨਹੀਂ, ਭਾਰਤ ਦੇ ਵਿਗਿਆਨਕ ਸਮਰਥਾ, ਤਕਨੀਕੀ ਪ੍ਰਗਤੀ ਅਤੇ ਭਵਿੱਖ ਦੇ ਸੁਪਨੇ ਦਾ ਪ੍ਰਤੀਕ ਵੀ ਹੈ। ਦੁਨਿਆ ਵਿੱਚ ਕਰਨਾਲ ਦੀ ਪਛਾਣ ਪੁਲਾੜ ਨਾਇਕਾ ਕਲਪਨਾ ਚਾਵਲਾ ਦੇ ਨਾਮ ਨਾਲ ਵੀ ਹੈ। ਉਨ੍ਹਾਂ ਦੀ ਪ੍ਰੇਰਣਾ ਦੇਸ਼ ਦੀ ਯੁਵਾ ਪੀਢੀ ਦੇ ਦਿਲ ਵਿੱਚ ਪੁਲਾੜ ਵਿਗਿਆਨ ਅਤੇ ਉਸ ਦੇ ਪ੍ਰਤੀ ਜਿਗਿਆਸਾ ਵਧਦੀ ਹੈ।

ਉਨ੍ਹਾਂ ਨੇ ਕਿਹਾ ਹਰਿਆਣਾ ਸਰਕਾਰ ਅਤੇ ਸਿੱਖਿਆ ਵਿਭਾਗ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਸੋਧ ਅਤੇ ਨਵਾਚਾਰ ਦੀ ਭਾਵਨਾ ਨੂੰ ਪ੍ਰੋਤਸਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਪੁਲਾੜ ਦਿਵਸ ਇਹ ਸੰਦੇਸ਼ ਦਿੰਦਾ ਹੈ ਕਿ ਆਕਾਸ਼ ਦੀ ਸੀਮਾ ਹੈ ਪਰ ਸਾਡੇ ਸੁਪਨਿਆਂ ਵਿੱਚ ਨਹੀ ਹੈ। ਜੇਕਰ ਯੁਵਾਵਾਂ ਅੰਦਰ ਮਹਿਨਤ, ਲਗਨ ਅਤੇ ਵਿਗਿਆਨਕ ਸੋਚ ਹੈ ਤਾਂ ਕਲਪਨਾ ਚਾਵਲਾ, ਵਿਕਰਮ ਸਾਰਾਭਾਈ ਅਤੇ ਏਪੀਜੇ ਅਬਦੁਲ ਕਲਾਮ ਵਾਂਗ ਵਿਸ਼ਵ ਪਟਲ 'ਤੇ ਭਾਰਤ ਦਾ ਨਾਮ ਰੋਸ਼ਨ ਕਰ ਸਕਦੇ ਹਨ।

Have something to say? Post your comment

 

More in Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਆਪਣੇ ਪਿੰਡ ਮਿਰਜਾਪੁਰ ਮਾਜਰਾ ਵਿੱਚ ਹੋਇਆ ਸ਼ਾਨਦਾਰ ਸਵਾਗਤ

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ