Sunday, October 12, 2025

Malwa

ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਬਣ ਰਹੇ ਨੇ ਵਿਕਾਸ ਦਾ ਧੁਰਾ : ਹਰਪਾਲ ਸਿੰਘ ਚੀਮਾ

August 24, 2025 06:25 PM
SehajTimes
 
ਕੈਬਨਿਟ ਮੰਤਰੀ ਨੇ ਪਿੰਡ ਸੰਗਤਪੁਰਾ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਕਈ ਮੌਕੇ ਉੱਤੇ ਹੀ ਕੀਤੀਆਂ ਹੱਲ
 
ਸੰਗਰੂਰ : ਵਿਧਾਨ ਸਭਾ ਹਲਕਾ ਦਿੜ੍ਹਬਾ ਵਿਕਾਸ ਪੱਖੋਂ ਮਿਸਾਲ ਬਣ ਰਿਹਾ ਹੈ ਤੇ ਇਸ ਹਲਕੇ ਦੇ ਪਿੰਡ ਵਿਕਾਸ ਦਾ ਧੁਰਾ ਬਣੇ ਹੋਏ ਹਨ। ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ਉੱਤੇ ਸਹੂਲਤਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਇਸੇ ਲੜੀ ਤਹਿਤ ਹਲਕੇ ਦੇ ਪਿੰਡ ਸੰਗਤਪੁਰਾਂ ਨੂੰ ਵੱਖੋ ਵੱਖ ਵਿਕਾਸ ਕਾਰਜਾਂ ਲਈ ਹੁਣ ਤੱਕ ਪੰਜ ਕਰੋੜ 15 ਲੱਖ ਰੁਪਏ ਦਿੱਤੇ ਜਾ ਚੁੱਕੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਸੰਗਤਪੁਰਾ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਮੌਕੇ ਕੀਤਾ। ਉਨਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਮੌਕੇ ਉੱਤੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਅਤੇ ਕਈ ਸਮੱਸਿਆਵਾਂ ਮੌਕੇ ਉੱਤੇ ਹੀ ਹੱਲ ਕਰਵਾਈਆਂ। ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਗ੍ਰਾਮ ਪੰਚਾਇਤ, ਸੰਗਤਪੁਰਾ ਦੇ ਮਨਜ਼ੂਰ ਹੋਏ ਵਿਕਾਸ ਕਾਰਜਾਂ ਵਿੱਚ, ਦੋ ਨਹਿਰੀ ਮੋਘਿਆਂ ਲਈ ਅੰਡਰ-ਗਰਾਊਂਡ ਪਾਈਪਲਾਈਨ ਵਾਸਤੇ 2 ਕਰੋੜ 2 ਲੱਖ ਰੁਪਏ, ਪਿੰਡ ਦੀ ਫਿਰਨੀ ਲਈ ਕੰਕਰੀਟ ਸੜਕ 47 ਲੱਖ ਰੁਪਏ, ਹੈਲਥ ਸੈਂਟਰ ਲਈ 34 ਲੱਖ 95 ਹਜ਼ਾਰ, ਵਿਸ਼ਵਕਰਮਾ ਧਰਮਸ਼ਾਲਾ ਲਈ 5 ਲੱਖ, ਸ਼ਿਵ ਧਰਮਸ਼ਾਲਾ ਲਾਈ 5 ਲੱਖ, ਕਬਰਸਤਾਨ ਲਈ 5 ਲੱਖ ਪਹਿਲਾਂ ਤੇ 2 ਲੱਖ ਹੁਣ, ਸਮਸ਼ਾਨਘਾਟ ਲਈ 5 ਲੱਖ, ਮਜ਼੍ਹਬੀ ਧਰਮਸ਼ਾਲਾ ਲਈ 5,50,000, ਰਾਮਦਾਸੀਆ ਧਰਮਸ਼ਾਲਾ ਲਈ 4,50,000 ਪਹਿਲਾਂ ਤੇ 2,00,000 ਹੁਣ ਅਤੇ ਮੋਟਰ ਪੀਣ ਵਾਲੇ ਪਾਣੀ ਵਾਸਤੇ 4 ਲੱਖ ਸਾਰੀਆਂ ਧਰਮਸ਼ਾਲਾ ਲਈ, ਸ਼ਾਮਲ ਹਨ। ਇਸ ਤੋਂ ਇਲਾਵਾ ਲਦਾਲ ਲਿੰਕ ਸੜਕ ਦਾ ਟੈਂਡਰ ਵੀ ਲੱਗ ਚੁੱਕਾ ਹੈ।
ਸ. ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ। ਸੜਕਾਂ, ਗਲੀਆਂ, ਸਟਰੀਟ ਲਾਈਟਾਂ, ਪਾਰਕਾਂ,  ਸ਼ਮਸ਼ਾਨਘਾਟਾਂ ਤੇ ਕਬਰਸਤਾਨਾਂ, ਪਾਣੀ ਦੀ ਨਿਕਾਸੀ ਅਤੇ ਸਕੂਲਾਂ ਸਬੰਧੀ ਵੱਡੇ ਪੱਧਰ ਉਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕੇ ਦੀਆਂ ਸੜਕਾਂ ਦੀ ਕਾਇਆ ਕਲਪ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ ਤੇ ਹਲਕੇ ਦੀ ਕੋਈ ਸੜਕ ਅਜਿਹੀ ਨਹੀਂ ਰਹਿਣ ਦਿੱਤੀ ਜਾਵੇਗੀ, ਜਿਸ ਦੀ ਕਾਇਆ ਕਲਪ ਨਾ ਹੋਈ ਹੋਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾ ਰਿਹਾ ਹੈ। 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਇਤਿਹਾਸਕ ਫੈਸਲੇ ਨਾਲ ਲੋਕਾਂ ਨੂੰ ਬਹੁਤ ਲਾਭ ਹੋਇਆ ਹੈ। ਵੱਡੀ ਗਿਣਤੀ ਸਰਕਾਰੀ ਸੇਵਾਵਾਂ ਦਾ ਲਾਭ ਹੁਣ ਲੋਕਾਂ ਨੂੰ ਘਰਾਂ ਵਿੱਚ ਬੈਠੇ ਹੀ ਮਿਲ ਰਿਹਾ ਹੈ। ਪੰਜਾਬ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦੇ ਨਹਿਰੀ ਪਾਣੀ ਦੀ ਇਕ ਇਕ ਬੁੰਦ ਕਿਸਾਨਾਂ ਦੇ ਖੇਤਾਂ ਤਕ ਪੁਜਦੀ ਕੀਤੀ ਜਾਵੇ। ਇਸ ਸਦਕਾ ਜਿੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ, ਉੱਥੇ ਕਿਸਾਨਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ। ਇਸੇ ਲੜੀ ਤਹਿਤ ਹਰ ਖੇਤ ਤਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਜ਼ਮੀਨਦੋਜ਼ ਪਾਈਪਾਂ ਪਾਉਣ ਅਤੇ ਖਾਲੇ ਬਣਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। ਕੈਬਨਿਟ ਮੰਤਰੀ ਨੇ ਲੋਕ ਨੁਮਾਇੰਦਿਆਂ ਨੂੰ ਕਿਹਾ ਕਿ ਇਹ ਲੋਕਾਂ ਦਾ ਪੈਸਾ ਹੈ ਤੇ ਪੂਰਨ ਇਮਾਨਦਾਰੀ ਨਾਲ ਲੋਕਾਂ ਦੇ ਕਾਰਜਾਂ 'ਤੇ ਹੀ ਲੱਗਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਪੈਗੰਬਰਾਂ ਅਤੇ ਦੇਵੀ-ਦੇਵਤਿਆਂ ਦੀ ਪਵਿੱਤਰ ਧਰਤੀ ਹੈ, ਜਿੱਥੋਂ ਦੇ ਲੋਕ ਗੈਰਤ ਨਾਲ ਰਹਿੰਦੇ ਹਨ। ਪਰ ਨਸ਼ਿਆਂ ਦੀ ਭੈੜੀ ਅਲਾਮਤ ਨੇ  ਸੂਬੇ ਅਤੇ ਸਮਾਜ ਨੂੰ ਆਪਣੀ ਗ੍ਰਿਫਤ ਵਿੱਚ ਲੈ ਲਿਆ ਸੀ। ਪੰਜਾਬ ਕੌਮਾਂਤਰੀ ਸਰਹੱਦ ਨਾਲ ਲਗਦਾ ਹੋਣ ਕਰ ਕੇ ਨਸ਼ੇ ਦੇ ਤਸਕਰਾਂ ਲਈ ਇਹ ਡਰੱਗ ਰੂਟ ਬਣਿਆ ਹੋਇਆ ਸੀ, ਜਿਸ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਸਖ਼ਤ ਕਦਮ ਚੁੱਕੇ ਹਨ।
ਇਸ ਮਸਲੇ 'ਤੇ ਸਾਰੇ ਸਮਾਜ ਨੂੰ ਇਕਜੁਟ ਹੋਣਾ ਚਾਹੀਦਾ ਹੈ। ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਨ ਵਿੱਚ ਲੱਗੇ ਹੋਏ ਵਿਅਕਤੀਆਂ ਨੂੰ ਵੱਡੇ ਪੱਧਰ ’ਤੇ ਕਾਬੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨਸ਼ਿਆਂ ਦੀ ਲਾਹਨਤ ਨੂੰ ਜੜੋਂ ਖਤਮ ਕਰਨ ਲਈ ਦ੍ਰਿੜ੍ਹ ਹੈ। ਇਸ ਮੌਕੇ ਕੈਬਨਿਟ ਮੰਤਰੀ ਦੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ ਸਮੇਤ ਵਖੋ ਵੱਖ ਵਿਭਾਗਾਂ ਦੇ ਅਧਿਕਾਰੀ, ਅਹੁਦੇਦਾਰ, ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

 

More in Malwa

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼ 

ਸਰਬਜੀਤ ਨਮੋਲ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਭੇਜੀ 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੋਨਾ (ਜਗਰਾਓਂ) 'ਚ ਹੋਇਆ ਸਸਕਾਰ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਨੇ ਸ੍ਰੀ ਕਾਂਸ਼ੀ ਰਾਮ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ ਤੇ ਕੀਤੀਆਂ ਸ਼ਰਧਾਂਜਲੀਆਂ ਭੇਟ

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ

ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ 'ਚ ਵਿਕਾਸ ਕਾਰਜ ਅਰੰਭੇ

ਰਾਜਾ ਬੀਰਕਲਾਂ ਨੇ ਵਿੱਢੀ ਵੋਟ ਚੋਰ,ਗੱਦੀ ਛੋੜ ਦਸਤਖ਼ਤੀ ਮੁਹਿੰਮ