Tuesday, October 28, 2025

Chandigarh

ਸਪਾਂਸਰਸ਼ਿਪ ਸਕੀਮ ਹੇਠ ਹੁਣ ਤੱਕ 5475 ਬੱਚਿਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ

August 24, 2025 07:20 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਯਤਨਸ਼ੀਲ ਹੈ, ਉੱਥੇ ਹੀ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਅਤੇ ਅਨਾਥ ਬੱਚਿਆਂ ਦੀ ਦੇਖਭਾਲ ਲਈ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਪਾਂਸਰਸ਼ਿਪ ਸਕੀਮ ਹੇਠ ਆਰਥਿਕ ਤੌਰ ਤੇ ਕਮਜ਼ੋਰ, ਬੇਸਹਾਰਾ ਅਤੇ ਅਨਾਥ ਬੱਚਿਆਂ ਨੂੰ 4000 ਰੁਪਏ ਪ੍ਰਤੀ ਬੱਚਾ ਪ੍ਰਤੀ ਮਹੀਨਾ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਾਸ਼ੀ ਉਹਨਾਂ ਬੱਚਿਆਂ ਲਈ ਹੈ ਜਿਨ੍ਹਾਂ ਦੇ ਪਰਿਵਾਰ ਆਰਥਿਕ ਕਮਜ਼ੋਰੀ ਕਾਰਨ ਉਨ੍ਹਾਂ ਦੀ ਸੰਭਾਲ ਕਰਨ ਵਿੱਚ ਅਸਮਰੱਥ ਹਨ ਜਾਂ ਅਨਾਥ ਬੱਚੇ ਜੋ ਆਪਣੇ ਰਿਸ਼ਤੇਦਾਰਾਂ ਨਾਲ ਰਹਿ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਹ ਸਹਾਇਤਾ ਬੱਚਿਆਂ ਨੂੰ 18 ਸਾਲ ਦੀ ਉਮਰ ਤੱਕ ਦਿੱਤੀ ਜਾਂਦੀ ਹੈ ਅਤੇ ਹੁਣ ਤੱਕ ਕੁੱਲ 5475 ਬੱਚਿਆਂ ਨੂੰ ਇਸ ਯੋਜਨਾ ਦਾ ਲਾਭ ਮਿਲ ਚੁੱਕਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਕੀਮ ਸਿਰਫ਼ ਆਰਥਿਕ ਸਹਾਇਤਾ ਦੇਣ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਇਹ ਬੱਚਿਆਂ ਨੂੰ ਸੁਨਹਿਰਾ ਭਵਿੱਖ ਦੇਣ ਦਾ ਸਰਕਾਰ ਦਾ ਯਤਨ ਹੈ। ਇਸ ਨਾਲ ਬੱਚੇ ਨਾ ਕੇਵਲ ਸਿੱਖਿਆ ਜਾਰੀ ਰੱਖ ਸਕਦੇ ਹਨ, ਸਗੋਂ ਆਪਣੇ ਸੁਪਨੇ ਪੂਰੇ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਸਕਦੇ ਹਨ।

ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਹਰ ਬੱਚਾ ਪੜ੍ਹ-ਲਿਖ ਕੇ ਆਤਮ-ਨਿਰਭਰ ਬਣੇ ਅਤੇ ਚੰਗਾ ਨਾਗਰਿਕ ਬਣ ਕੇ ਸਮਾਜ ਤੇ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾਏ। ਇਸ ਲਈ ਸਰਕਾਰ ਵੱਲੋਂ ਉਹਨਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਜੋ ਸਮਾਜ ਦੀ ਮੁੱਖ ਧਾਰਾ ਤੋਂ ਪਛੜੇ ਹੋਏ ਹਨ।

Have something to say? Post your comment

 

More in Chandigarh

ਸੁਨਾਮ ਕਾਲਜ 'ਚ ਪੇਂਟਿੰਗ ਮੁਕਾਬਲੇ ਕਰਵਾਏ 

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਪੰਜਾਬ ਦੇ ਕੈਬਿਨਟ ਮੰਤਰੀਆਂ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ

ਮੋਹਾਲੀ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਦੇ ਮੁਕੱਦਮੇ ਵਿੱਚ ਭਗੌੜਾ ਗ੍ਰਿਫਤਾਰ

'ਯੁੱਧ ਨਸ਼ਿਆਂ ਵਿਰੁੱਧ’ ਦੇ 239ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

ਜਨਤਕ-ਨਿੱਜੀ ਭਾਈਵਾਲੀ ਰਾਹੀਂ ਨਿਵੇਸ਼ ਦੇ ਨਵੇਂ ਮੌਕੇ ਸਿਰਜਣ ਲਈ ਅਤੇ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਿਵੇਸ਼ਕ ਸੰਮੇਲਨ ਕਰਵਾਇਆ

ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ ₹2400 ਕਰੋੜ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

ਸਪੀਕਰ ਵੱਲੋਂ ਮਰਹੂਮ ਵਾਈ. ਪੂਰਨ ਕੁਮਾਰ ਆਈਪੀਐਸ ਦੀ 'ਅੰਤਿਮ ਅਰਦਾਸ' 'ਤੇ ਸ਼ਰਧਾਂਜਲੀ ਭੇਟ

ਬਾਗ਼ਬਾਨੀ ਵਿਭਾਗ ਦੀ ਮਦਦ ਨਾਲ ਪੌਲੀਹਾਊਸ ਖੇਤੀ ਤੋਂ 14 ਲੱਖ ਰੁਪਏ ਤੱਕ ਦਾ ਮੁਨਾਫਾ ਕਮਾ ਰਿਹਾ ਲੁਧਿਆਣੇ ਦਾ ਕਿਸਾਨ

ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ