Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਐਸ.ਬੀ.ਐਸ. ਨਗਰ ਕਤਲ ਕਾਂਡ : ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰ ਮੁੰਬਈ ਤੋਂ ਗ੍ਰਿਫ਼ਤਾਰ

August 24, 2025 07:36 PM
SehajTimes
ਪੰਜਾਬ ਪੁਲਿਸ ਵੱਲੋਂ ਕੀਤੀਆਂ ਇਨ੍ਹਾਂ ਗ੍ਰਿਫ਼ਤਾਰੀਆਂ ਸਦਕਾ  ਕਈ ਸੰਭਾਵੀ ਅਪਰਾਧਿਕ ਵਾਰਦਾਤਾਂ ਟਲ਼ੀਆਂ
 
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐਸ.ਬੀ.ਐਸ. ਨਗਰ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰਾਂ, ਜੋ ਪਿਛਲੇ ਮਹੀਨੇ ਐਸ.ਬੀਐਸ. ਨਗਰ ਦੇ ਪੋਜੇਵਾਲ ਵਿਖੇ ਹੋਏ ਕਤਲ ਕਾਂਡ ਵਿੱਚ ਸ਼ਾਮਲ ਸਨ, ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ  ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ  ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਗੈਂਗਰ (25), ਜੋ ਕਿ ਹੁਸ਼ਿਆਰਪੁਰ ਦੇ ਪਿੰਡ ਰੋੜ ਮਜਾਰਾ ਦਾ ਵਸਨੀਕ ਹੈ ਅਤੇ ਜਸਕਰਨਦੀਪ ਸਿੰਘ ਉਰਫ਼ ਕੱਲੂ (23), ਜੋ ਕਿ ਗੜ੍ਹਸ਼ੰਕਰ ਦੇ ਪਿੰਡ ਰਾਮਗੜ੍ਹ ਝੁੰਗੀਆਂ ਦਾ ਵਾਸੀਕ ਹੈ, ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ, 2 ਜੁਲਾਈ, 2025 ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਹਰਦੀਪ ਸਿੰਘ ਉਰਫ਼ ਦੀਪਾ ਕੁਲਪੁਰੀਆ ਦੀ   ਐਸਬੀਐਸ ਨਗਰ ਦੇ ਪੋਜੇਵਾਲ ਵਿਖੇ ਉਸਦੇ ਪਿੰਡ ਕੁਲਪੁਰ ਵਿੱਚ, ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਰਨ ਰੋੜਮਜਾਰਾ ਅਤੇ ਜਸਕਰਨਦੀਪ ਕਾਲੂ ਨੇ, ਅਮਰੀਕਾ ਸਥਿਤ ਜਸਕਰਨ ਸਿੰਘ ਉਰਫ਼ ਕੰਨੂ ਨਾਲ ਮਿਲ ਕੇ ਹਾਲ ਹੀ ਵਿੱਚ ਆਪਣੀ ਨਿੱਜੀ ਰੰਜਿਸ਼ ਦੇ ਚਲਦਿਆਂ ਐਸ.ਬੀ.ਐਸ. ਨਗਰ ਦੇ ਪੋਜੇਵਾਲ ਵਿੱਚ ਇੱਕ ਵਿਅਕਤੀ ਦਾ ਕਤਲ ਕੀਤਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਤੇ ਜਸਕਰਨ ਕੰਨੂ ਦਵਿੰਦਰ ਬੰਬੀਹਾ ਗੈਂਗ ਦੇ ਲੱਕੀ ਪਟਿਆਲ ਦੇ ਸਾਥੀ ਹਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਐਸ.ਬੀ.ਐਸ. ਨਗਰ ਮਹਿਤਾਬ ਸਿੰਘ ਨੇ ਕਿਹਾ ਕਿ ਕਤਲ ਤੋਂ ਬਾਅਦ, ਪੂਰੇ ਮਾਮਲੇ ਦੀ ਜਾਂਚ ਲਈ ਐਸ.ਪੀ. ਇਨਵੈਸਟੀਗੇਸ਼ਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਸੀ.ਆਈ. ਜਲੰਧਰ ਅਤੇ ਐਸ.ਬੀ.ਐਸ. ਨਗਰ ਪੁਲਿਸ ਦੀਆਂ ਪੁਲਿਸ ਟੀਮਾਂ, ਨੇ ਆਧੁਨਿਕ ਤਕਨੀਕੀ ਜਾਂਚ ਰਾਹੀਂ ਦੋਵਾਂ ਮੁਲਜ਼ਮਾਂ ਦੇ ਮੁੰਬਈ ਵਾਲੇ ਟਿਕਾਣੇ ’ਤੇ ਪੂਰੀ ਬਾਜ਼ ਅੱਖ ਰੱਖੀ।

ਹੋਰ ਵੇਰਵੇ ਸਾਂਝੇ ਕਰਦੇ ਹੋਏ, ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਸੀ.ਆਈ. ਜਲੰਧਰ ਅਤੇ ਐਸ.ਬੀ.ਐਸ. ਨਗਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੂੰ ਤੁਰੰਤ ਮੁੰਬਈ ਭੇਜਿਆ ਗਿਆ, ਜਿਨ੍ਹਾਂ ਨੇ ਸਥਾਨਕ ਮੁੰਬਈ ਪੁਲਿਸ ਦੀ ਮਦਦ ਨਾਲ ਦੋਵਾਂ ਸ਼ੱਕੀਆਂ ਨੂੰ ਫੜਨ ਵਿੱਚ ਕਾਮਯਾਬੀ ਹਾਸਲ ਕੀਤੀ।

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਦੁਆਰਾ ਕਈ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਦਿੱਤਾ ਗਿਆ ਸੀ, ਪਰ ਉਨ੍ਹਾਂ ਦੀ ਗ੍ਰਿਫ਼ਤਾਰੀ ਕਾਰਨ ਅਜਿਹੀਆਂ ਸੰਭਾਵੀ ਵਾਰਤਦਾਤਾਂ ਹੁਣ ਟਲ਼ ਗਈਆਂ ਹਨ।  

ਇਸ ਸਬੰਧੀ  ਐਫਆਈਆਰ ਨੰ. 70 ਮਿਤੀ 03.07.2025 ਨੂੰ ਬੀਐਨਐਸ ਦੀਆਂ ਧਾਰਾਵਾਂ 103, 191(3) ਅਤੇ 190 ਅਤੇ ਅਸਲਾ ਐਕਟ ਦੀਆਂ ਧਾਰਾ 25 ਅਤੇ 27 ਤਹਿਤ ਐਸ.ਬੀ.ਐਸ. ਨਗਰ ਦੇ ਪੁਲਿਸ ਥਾਣਾ ਪੋਜੇਵਾਲ ਵਿਖੇ ਕੇਸ ਦਰਜ ਕੀਤਾ ਗਿਆ ਸੀ।
 

Have something to say? Post your comment

 

More in Chandigarh

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ