Saturday, December 13, 2025

Chandigarh

ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਦਾ ਰੱਖ ਰਹੀ ਹੈ ਖ਼ਾਸ ਖਿਆਲ, ਮਿਲ ਰਹੀ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ

August 24, 2025 07:56 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਦੇਸ਼ ਨੂੰ ਵਿਦੇਸ਼ੀ ਤਾਕਤਾਂ ਤੋਂ ਆਜ਼ਾਦ ਕਰਵਾਉਣ ਲਈ ਜਿਨ੍ਹਾਂ ਬਹਾਦਰ ਯੋਧਿਆਂ ਨੇ ਮਹਾਨ ਕੁਰਬਾਨੀਆਂ ਦਿੱਤੀਆਂ ਉਨ੍ਹਾ ਸੂਰਵੀਰਾਂ ਅਤੇ ਉਨ੍ਹਾਂ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਸੁਤੰਤਰਤਾ ਸੰਗਰਾਮੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਦਿੱਤੀ ਜਾ ਰਹੀ ਪੈਨਸ਼ਨ ਪਹਿਲਾਂ ਕੇਵਲ 9400 ਰੁਪਏ ਪ੍ਰਤੀ ਮਹੀਨਾ ਸੀ ਪਰੰਤੂ ਮਾਨ ਸਰਕਾਰ ਨੇ ਇਹ ਪੈਨਸ਼ਨ ਦੀ ਰਕਮ ਵਧਾ ਕੇ 11 ਹਜ਼ਾਰ ਰੁਪਏ ਕੀਤੀ ਜਿਸ ਨਾਲ ਪਰਿਵਾਰਾਂ ਦਾ ਸਨਮਾਨ ਹੋਰ ਵਧਿਆ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆ ਅਤੇ ਉਹਨਾਂ ਦੇ ਪਰਿਵਾਰਾਂ ਨਾਲ ਹਰ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।

ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੁਤੰਤਰਤਾ ਸੰਗਰਾਮੀਆ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੇਵਾ ਕਰਨਾ ਸਰਕਾਰ ਦਾ ਫਰਜ਼ ਹੈ। ਉਹਨਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ ਯੋਗਦਾਨ ਪਾਉਣ ਵਾਲੇ ਇਹ ਮਹਾਨ ਯੋਧੇ ਸਾਡੇ ਲਈ ਪ੍ਰੇਰਣਾ ਸਰੋਤ ਹਨ ਅਤੇ ਉਹਨਾਂ ਦਾ ਸਨਮਾਨ ਕਰਨਾ ਸਾਡੇ ਲਈ ਮਾਣ ਦੀ ਗੱਲ ਹੈ।

ਉਨ੍ਹਾ ਕਿਹਾ ਕਿ ਵਿਦੇਸ਼ੀ ਤਾਕਤਾਂ ਦੇ ਵਿਰੁੱਧ ਆਜ਼ਾਦੀ ਦੀ ਲੜਾਈ ਵਿੱਚ ਪੰਜਾਬੀ ਸੂਰਮਿਆਂ ਦਾ ਯੋਗਦਾਨ ਬੇਮਿਸਾਲ ਰਿਹਾ ਹੈ। ਉਹਨਾਂ ਦੀ ਹਿੰਮਤ ਅਤੇ ਬਲੀਦਾਨ ਸਦਕਾ ਹੀ ਸਾਡਾ ਦੇਸ ਆਜ਼ਾਦ ਹੋਇਆ। ਉਹਨਾਂ ਦੀ ਕੁਰਬਾਨੀ ਆਉਣ ਵਾਲੀਆਂ ਪੀੜੀਆਂ ਵਿੱਚ ਦੇਸ਼ ਪ੍ਰਤੀ ਜਜ਼ਬਾ ਅਤੇ ਪਿਆਰ ਪੈਦਾ ਕਰਦੀ ਰਹੇਗੀ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 863 ਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਰਾਜ ਚੋਣ ਕਮਿਸ਼ਨ ਨੇ IAS / ਸੀਨੀਅਰ PCS ਅਫਸਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਅਬਜ਼ਰਵਰ ਨਿਯੁੱਕਤ ਕੀਤੇ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ