ਮਾਜਰੀ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੌਕੇ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਗੁਰਮਤਿ ਸਮਾਗਮ ਅਤੇ ਮੈਡੀਕਲ ਕੈਂਪ ਲਗਾਇਆ ਗਿਆ। ਇਸ ਸਬੰਧੀ ਗੁਰੂ ਘਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਉਪਰੰਤ ਕਥਾ ਵਾਚਕ ਭਾਈ ਰਜਿੰਦਰ ਸਿੰਘ ਸਭਰਾ ਨੇ ਸੰਗਤਾਂ ਨੂੰ ਗੁਰੂ ਸਾਹਿਬ ਚ ਦਰਜ਼ ਬਾਣੀ ਦੇ ਉਪਦੇਸ਼ ਤੋਂ ਜਾਣੂ ਕਰਵਾਉਦਿਆਂ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ ਨੂੰ ਅਪਣਾਕੇ ਹੱਕ ਤੇ ਸੱਚ ਦਾ ਜੀਵਨ ਜੀਉਣ ਅਤੇ ਸਰਬੱਤ ਦੇ ਭਲੇ ਹਿੱਤ ਚੱਲਣ ਦੀ ਪ੍ਰੇਰਨਾ ਕੀਤੀ। ਇਸ ਦੌਰਾਨ ਪ੍ਰਸਿੱਧ ਕਥਾ ਵਾਚਕ ਗੁਰਪਾਲ ਸਿੰਘ ਅੰਬ ਸਾਹਿਬ ਵਾਲਿਆਂ ਨੇ ਵੀ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਇਸ ਦੌਰਾਨ ਸੰਤੋਖ ਹਸਪਤਾਲ ਚੰਡੀਗੜ੍ਹ ਵੱਲੋਂ ਮਰੀਜ਼ਾਂ ਦਾ ਚੈਕਅਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆ। ਪੁੱਜੀਆਂ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਪ੍ਰਬੰਧਕ ਕਮੇਟੀ ਦੇ ਸੈਕਟਰੀ ਰਵਿੰਦਰ ਸਿੰਘ ਬਜੀਦਪੁਰ ਨੇ ਪੁੱਜੀਆਂ ਸਖਸ਼ੀਅਤਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅਕਾਲੀ ਦਲ ਪੰਜ ਮੈਂਬਰੀ ਦੇ ਆਗੂ ਜਗਦੇਵ ਸਿੰਘ ਮਲੋਆ, ਗੁਰਮੀਤ ਸਿੰਘ ਸਾਂਟੂ, ਅੱਛਰ ਸਿੰਘ ਕੰਸਾਲਾ, ਪ੍ਰਦੀਪ ਸਿੰਘ ਝਿੰਗੜਾਂ, ਸਰਬਜੀਤ ਸਿੰਘ ਕਾਦੀਮਾਜਰਾ, ਬਾਬਾ ਸ਼ਿੰਗਾਰਾਂ ਸਿੰਘ ਨਿਹੰਗ, ਮਨਦੀਪ ਸਿੰਘ ਖਿਜਰਾਬਾਦ, ਬਲਵਿੰਦਰ ਸਿੰਘ ਰੰਗੂਆਣਾ, ਦਰਸ਼ਨ ਸਿੰਘ ਖੇੜਾ, ਭਾਈ ਰਾਮ ਸਿੰਘ ਅਭੀਪੁਰ, ਸੋਹਣ ਸਿੰਘ ਸੰਗਤਪੁਰਾ, ਰਵਿੰਦਰ ਸਿੰਘ ਹੁਸ਼ਿਆਰਪੁਰ, ਗੁਰਸ਼ਰਨ ਸਿੰਘ ਨੱਗਲ, ਸਵਰਨ ਸਿੰਘ ਰਾਣੀਮਾਜਰਾ, ਤਲਵਿੰਦਰ ਸਿੰਘ ਦੁਸਾਰਨਾ, ਰਵੀ ਪੜੌਲ, ਬਹਾਦਰ ਸਿੰਘ ਚਾਹੜਮਾਜਰਾ ਤੇ ਹਰਪਾਲ ਸਿੰਘ ਮਹਿਰੌਲੀ ਆਦਿ ਮੋਹਤਬਰਾਂ ਨੇ ਵੀ ਹਾਜ਼ਰੀ ਭਰੀ।