Saturday, October 25, 2025

Haryana

ਲੋਕ ਨਿਰਮਾਣ ਮੰਤਰੀ ਰਣਬੀਰ ਸਿੰਘ ਗੰਗਵਾ ਨੇ ਬਰਵਾਲਾ ਵਿੱਚ ਭਾਗੀਰਥ ਮਹਾਰਾਜ ਸਾਮੁਦਾਇਕ ਕੇਂਦਰ ਅਤੇ ਹੋਸਟਲ ਦਾ ਕੀਤਾ ਉਦਘਾਟਨ

August 24, 2025 08:23 PM
SehajTimes

ਚੰਡੀਗੜ੍ਹ : ਹਰਿਆਣਾ ਦੇ ਲੋਕਨਿਰਮਾਣ ਮੰਤਰੀ ਸ੍ਰੀ ਰਣਬੀਰ ਸਿੰਘ ਗੰਗਵਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਹਰ ਵਰਗ ਦੇ ਉਤਥਾਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਜੋ ਕਹਿੰਦੀ ਹੈ ਉਹ ਕਰਕੇ ਵਿਖਾਉਂਦੀ ਹੈ। ਚੌਣ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਤੀਜੀ ਵਾਰ ਸਰਕਾਰ ਬਨਣ 'ਤੇ ਡੀਐਸਸੀ ਸਮਾਜ ਦੇ ਲੋਕਾਂ ਨੂੰ 10 ਫੀਸਦੀ ਰਿਜ਼ਰਵੇਸ਼ਨ ਦੇਣਗੇ, ਸਰਕਾਰ ਬਣਦਿਆਂ ਹੀ ਇਸ ਵਾਅਦੇ ਨੂੰ ਪੂਰਾ ਕੀਤਾ ਗਿਆ।

ਸ੍ਰੀ ਗੰਗਵਾ ਐਤਵਾਰ ਨੂੰ ਹਿਸਾਰ ਦੇ ਬਰਵਾਲਾ ਸ਼ਹਿਰ ਵਿੱਚ ਸਾਡੇ 5 ਕਰੋੜ ਰੁਪਏ ਦੀ ਲਾਗਤ ਦੀਆਂ 6 ਵਿਕਾਸ ਪਰਿਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਰਨ ਤੋਂ ਬਾਅਦ ਬੋਲ ਰਹੇ ਸਨ।

ਉਨ੍ਹਾਂ ਨੇ ਕਿਹਾ ਕਿ ਲਾਡੋ ਲਛਮੀ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਸਾਲ 2025 ਦੇ ਅਖੀਰ ਤੱਕ 2100 ਰੁਪਏ ਦੀ ਰਕਮ ਵੀ ਮਿਲਣੀ ਸ਼ੁਰੂ ਹੋ ਜਾਵੇਗੀ ਇਸ ਦੇ ਲਈ ਜਲਦ ਹੀ ਪੋਰਟਲ ਖੋਲਿਆ ਜਾਵੇਗਾ। ਉਨ੍ਹਾਂ ਨੇ ਯੋਗ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਪੋਰਟਲ 'ਤੇ ਆਪਣਾ ਰਜਿਸਟ੍ਰੇਸ਼ਨ ਜਰੂਰ ਕਰਨ। ਉਨ੍ਹਾਂ ਨੇ ਕਿਹਾ ਕਿ ਜੋ ਸੰਕਲਪ ਲਏ ਹਨ ਉਨ੍ਹਾਂ ਨੂੰ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ।

ਸ੍ਰੀ ਗੰਗਵਾ ਨੇ ਕਿਹਾ ਸ਼ਹਿਰ ਤੋਂ ਬਰਸਾਤੀ ਪਾਣੀ ਦੀ ਨਿਕਾਸੀ ਦੀ ਉਚੀਤ ਵਿਵਸਥਾ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ 60 ਕਰੋੜ ਰੁਪਏ ਦੀ ਰਕਮ ਮੰਜੂਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਬਰਸਾਤ ਕਾਰਨ ਜੋ ਫਸਲ ਖਰਾਬ ਹੁਈ ਹੈ ਉਸ ਦਾ ਮੁਆਵਜਾ ਵੀ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕੁੱਝ ਸਮੇ ਪਹਿਲਾਂ ਰਾਜ ਸਰਕਾਰ ਵੱਲੋਂ ਬਰਵਾਲਾ ਸ਼ਹਿਰ ਵਿੱਚ ਕਈ ਰਿਹਾਇਸ਼ੀ ਕਲੋਨਿਆਂ ਨੂੰ ਵੈਧ ਕੀਤਾ ਗਿਆ ਸੀ।

ਰਾਜ ਸਰਕਾਰ ਵੱਲੋਂ ਬਰਵਾਲਾ ਤਹਿਤ ਆਉਣ ਵਾਲੇ ਪਿੰਡ ਢਾਣੀ ਗਾਰਣ ਦਾ ਨਾਮ ਬਦਲ ਕੇ ਹੰਸ ਨਗਰ ਕੀਤੇ ਜਾਣ 'ਤੇ ਆਯੋਜਿਤ ਸੁਆਗਤ ਸਮਾਰੋਹ ਵਿੱਚ ਪਿੰਡ ਦੇ ਲੋਕਾਂ ਨੇ ਸ੍ਰੀ ਰਣਬੀਰ ਗੰਗਵਾ ਦਾ ਸੁਆਗਤ ਕਰਦੇ ਹੋਏ ਧੰਨਵਾਦ ਕੀਤਾ। ਸ੍ਰੀ ਗੰਗਵਾ ਨੇ ਕਿਹਾ ਕਿ ਇਹ ਕਦਮ ਪਿੰਡ ਦੀ ਪਛਾਣ ਅਤੇ ਗੌਰਵ ਨੂੰ ਨਵੀਂ ਦਿਸ਼ਾ ਦੇਵੇਗਾ।

Have something to say? Post your comment

 

More in Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਆਪਣੇ ਪਿੰਡ ਮਿਰਜਾਪੁਰ ਮਾਜਰਾ ਵਿੱਚ ਹੋਇਆ ਸ਼ਾਨਦਾਰ ਸਵਾਗਤ

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ