Sunday, October 12, 2025

Malwa

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਬਰਨਾਲਾ ਤੋਂ ਸੈਂਕੜੇ ਕਿਸਾਨਾਂ ਦਾ ਜਥਾ ਸਮਰਾਲਾ ਮਹਾ ਕਿਸਾਨ ਰੈਲੀ ਲਈ ਰਵਾਨਾ

August 24, 2025 08:42 PM
SehajTimes
ਬਰਨਾਲਾ :  ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰੂੜੇਕੇ ਕਲਾਂ ਨੇ ਸਮਰਾਲਾ ਰੈਲੀ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ   ਕਰਦਿਆਂ ਕਿਹਾ ਕਿ ਪੰਜਾਬ ਦੇ ਅਨੇਕਾਂ ਹੋਰ ਮਸਲਿਆਂ ਉਤੇ ਲੈਂਡ ਪੂਲਿੰਗ ਨੀਤੀ ਵਰਗੀ ਜਿੱਤ ਹਾਸਲ ਕਰਨ ਲਈ ਵਿਸ਼ਾਲ ਏਕਤਾ ਅਤੇ ਦ੍ਰਿੜ ਸੰਘਰਸ਼ਾਂ ਲਈ ਲਾਮਬੰਦੀ ਵਧਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁਕਤ ਵਪਾਰ ਸਮਝੌਤਾ ਵੀ ਕਣਕ, ਮੱਕੀ, ਗੰਨਾ ਆਦਿ ਸਾਰੀਆਂ ਖੇਤੀ ਜਿਣਸਾਂ ਦੁੱਧ, ਮੀਟ, ਆਂਡਿਆਂ ਦੇ ਕਾਰੋਬਾਰਾਂ ਅਤੇ ਖੇਤੀ ਆਧਾਰਿਤ ਸਨਅਤਾਂ ਉਤੇ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਦੇ ਕਬਜ਼ੇ ਕਰਵਾ ਕੇ ਆਮ ਕਿਸਾਨਾਂ ਨੂੰ ਜ਼ਮੀਨਾਂ ’ਚੋਂ ਬਾਹਰ ਕੱਢਣ ਵਾਲਾ ਇੱਕ ਜੁਗਾੜ ਹੈ।ਕੈਪਟਨ ਹਰਦੀਪ ਸਿੰਘ ਪੰਜਾਬ ਸਪੇਸ਼ਲ  ਇਨਵੈਟੀ ਸਿੰਗਾਰਾ ਸਿੰਘ ਛੀਨੀਵਾਲ ਬਲਾਕ ਪ੍ਰਧਾਨ  ਮਹਿਲ ਕਲਾਂ, ਮੰਗਲ ਸਿੰਘ ਬਲਾਕ ਪ੍ਰਧਾਨ ਬਰਨਾਲਾ  ਬੂਟਾ ਸਿੰਘ ਰਹਿਲ ਬਲਾਕ ਪ੍ਰਧਾਨ  ਸਹਿਣਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਰਮੇ ਉੱਪਰ 11% ਸੈੱਸ 30 ਸਤੰਬਰ ਤੱਕ ਮੁਲਤਵੀ ਕਰਨ ਤੋਂ ਬਾਅਦ ਹੁਣ ਸੋਇਆਬੀਨ ਉੱਪਰ ਵਸੂਲਿਆ ਜਾਂਦਾ ਸੈੱਸ ਵਾਪਸ ਲੈਣ ਖਿਲਾਫ਼ ਇਹ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਆਗੂਆਂ ਕਿਹਾ ਕਿ ਭਲੇ ਹੀ ਕੇਂਦਰ ਸਰਕਾਰ ਅਮਰੀਕਾ ਨਾਲ ਟੈਕਸ ਮੁਕਤ ਵਪਾਰ ਰੱਦ ਕਰਨ ਦੀਆਂ ਟਾਹਰਾਂ ਮਾਰਨ ਰਹੀ ਹੈ ਪਰ ਅਸਲ ਵਿੱਚ ਨਰਮਾ, ਸੋਇਆਬੀਨ ਆਦਿ ਫ਼ਸਲਾਂ ਉੱਪਰ ਵਸੂਲਿਆ ਜਾਂਦਾ ਟੈਕਸ ਰੱਦ ਕਰਕੇ ਭਾਰਤੀ ਕਿਸਾਨਾਂ ਨੂੰ ਬਰਬਾਦ ਕਰਨ ਲਈ ਰਾਹ ਪੱਧਰਾ ਕਰ ਰਹੀ ਹੈ। ਦੂਜੇ ਪਾਸੇ ਭਾਰਤ ਦੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਪੂਰਾ ਮੁੱਲ ਨਾਂ ਮਿਲਣ ਕਾਰਨ ਕਰਜ਼ੇ ਦੀ ਸੰਕਟ ਦੀ ਮਾਰ ਹੇਠ ਆਏ ਖੁਦਕਸ਼ੀਆਂ ਕਰਨ ਲਈ ਮਜ਼ਬੂਰ ਹਨ। ਮੌਜੂਦਾ ਮੀਹਾਂ ਕਾਰਨ ਲੱਖਾਂ ਏਕੜ ਫ਼ਸਲ ਦੀ ਬਰਬਾਦੀ ਹੋ ਗਈ ਹੈ। ਸਮਰਾਲਾ ਰੈਲੀ ਦੌਰਾਨ 
ਪੀੜਤਾਂ ਨੂੰ ਯੋਗ ਮੁਆਵਜਾ ਦਵਾਉਣ ਦੀ ਮੰਗ ਵੀ ਉੱਚੀ ਕੀਤੀ ਜਾਵੇਗੀ। ਇਸ ਮੌਕੇ ਹਾਕਮ ਸਿੰਘ,ਜਿੰਦਰ ਸਿੰਘ, ਜਸਵੰਤ ਸਿੰਘ, ਬੂਟਾ ਸਿੰਘ, ਬਲਜੀਤ ਸਿੰਘ ਰੂੜੇਕੇ ਕਲਾਂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ

Have something to say? Post your comment

 

More in Malwa

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼ 

ਸਰਬਜੀਤ ਨਮੋਲ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਭੇਜੀ 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੋਨਾ (ਜਗਰਾਓਂ) 'ਚ ਹੋਇਆ ਸਸਕਾਰ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਨੇ ਸ੍ਰੀ ਕਾਂਸ਼ੀ ਰਾਮ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ ਤੇ ਕੀਤੀਆਂ ਸ਼ਰਧਾਂਜਲੀਆਂ ਭੇਟ

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ

ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ 'ਚ ਵਿਕਾਸ ਕਾਰਜ ਅਰੰਭੇ

ਰਾਜਾ ਬੀਰਕਲਾਂ ਨੇ ਵਿੱਢੀ ਵੋਟ ਚੋਰ,ਗੱਦੀ ਛੋੜ ਦਸਤਖ਼ਤੀ ਮੁਹਿੰਮ