Wednesday, October 15, 2025

Chandigarh

ਪੰਜਾਬ ਦੇ 55 ਲੱਖ ਲੋੜਵੰਦ ਲੋਕਾਂ ਦੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀਆਂ ਭਾਜਪਾ ਦੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦੇਵਾਂਗੇ : ਐਮ ਐਲ ਏ ਕੁਲਵੰਤ ਸਿੰਘ ਤੇ ਕੁਲਜੀਤ ਸਿੰਘ ਰੰਧਾਵਾ

August 24, 2025 09:39 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ 55 ਲੱਖ ਲੋੜਵੰਦ ਲੋਕਾਂ ਦੀ ਈ ਕੇ ਵਾਈ ਸੀ ਅਤੇ ਹੋਰ ਸ਼ਰਤਾਂ ਦੇ ਅਧਾਰ ਤੇ ਮੁਫ਼ਤ ਰਾਸ਼ਨ ਦੀ ਸੁਵਿਧਾ ਖੋਹਣ ਦੇ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਖ਼ਿਲਾਫ਼ ਲਏ ਸਟੈਂਡ ਦਾ ਸਮਰਥਨ ਕਰਦਿਆਂ ਅੱਜ ਮੋਹਾਲੀ ਅਤੇ ਡੇਰਾਬੱਸੀ ਦੇ ਵਿਧਾਇਕਾਂ ਕੁਲਵੰਤ ਸਿੰਘ ਅਤੇ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਲੋੜਵੰਦ ਲੋਕਾਂ ਦੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀਆਂ ਭਾਜਪਾ ਦੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਸ ਦਾ ਹਰ ਪਲੇਟਫਾਰਮ ਤੇ ਵਿਰੋਧ ਕੀਤਾ ਜਾਵੇਗਾ।
ਅੱਜ ਮੋਹਾਲੀ ਵਿਖੇ ਐਮ ਐਲ ਏ ਕੁਲਵੰਤ ਸਿੰਘ ਦੇ ਸੈਕਟਰ 79 ਸਥਿਤ ਦਫਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਨ੍ਹਾਂ ਦੋਵਾਂ ਵਿਧਾਇਕਾਂ ਨੇ ਕਿਹਾ ਕਿ ਅਨਾਜ ਉਤਪਾਦਨ ਨਾਲ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੇ ਲੋੜਵੰਦ ਤੇ ਗਰੀਬ ਲੋਕਾਂ ਨਾਲ ਬੇ-ਇਨਸਾਫੀ ਕਦਾਚਿੱਤ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਏ ਚੈਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਅਤੇ ਜ਼ਿਲ੍ਹਾ ਆਪ ਪ੍ਰਧਾਨ ਪ੍ਰਭਜੋਤ ਕੌਰ ਵੀ ਮੌਜੂਦ ਸਨ।
ਐਮ ਐਲ ਏ ਕੁਲਵੰਤ ਸਿੰਘ ਨੇ ਕੇਂਦਰ ਵੱਲੋਂ ਪਹਿਲਾਂ ਜੁਲਾਈ ਮਹੀਨੇ ਪੰਜਾਬ ਦੇ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਕੇ, ਇਸ ਧੱਕੇ ਦੀ ਸ਼ੁਰੂਆਤ ਕੀਤੀ ਗਈ ਅਤੇ ਹੁਣ 30 ਸਤੰਬਰ ਤੋਂ 32 ਲੱਖ ਹੋਰ ਲੋਕਾਂ ਦੇ ਮੁਫ਼ਤ ਰਾਸ਼ਨ ਦੀ ਸਹੂਲਤ ਤੇ ਤਲਵਾਰ ਲਟਕਾਈ ਜਾ ਰਹੀ ਹੈ। ਇਸ ਤਰ੍ਹਾਂ ਕੁੱਲ 55 ਲੱਖ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਸੂਬੇ ਵਿਚ ਹਰ ਹਰੇਕ ਤਿੰਨ ਪਰਿਵਾਰਾਂ ਪਿੱਛੇ ਇੱਕ ਦਾ ਰਾਸ਼ਨ ਕਾਰਡ ਕੱਟ ਕੇ 55 ਲੱਖ ਲੋਕਾਂ ਦੀਆਂ ਥਾਲੀਆਂ ਵਿੱਚੋਂ ਰੋਟੀ ਦਾ ਨਿਵਾਲਾ ਖੋਹਿਆ ਜਾ ਰਿਹਾ ਹੈ। 
ਦੋਵਾਂ ਵਿਧਾਇਕਾਂ ਨੇ ਇਕਸੁਰ ਹੁੰਦਿਆਂ, ਭਾਜਪਾ ਦੀ ਪਹਿਲਾਂ ਕਥਿੱਤ ਵੋਟ ਚੋਰੀ, ਗੈਰਕਾਨੂੰਨੀ ਤੌਰ ਤੇ ਡਾਟਾ ਇਕੱਠਾ ਕਰਨ ਅਤੇ ਹੁਣ ਰਾਸ਼ਨ ਚੋਰੀ ਦੀਆਂ ਕਰਵਾਈਆਂ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ ਅਤੇ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਦੀ ਸੂਰਤ ਵਿੱਚ ਲੋਕ ਹਿਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇਗੀ।

Have something to say? Post your comment

 

More in Chandigarh

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਪੰਜਾਬ ਨੇ ਬੰਗਲੁਰੂ ਰੋਡ ਸ਼ੋਅ ਦੌਰਾਨ ਸੂਬੇ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ 'ਤੇ ਚਾਨਣਾ ਪਾਇਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

'ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਡਾ. ਰਵਜੋਤ ਸਿੰਘ ਵੱਲੋਂ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿੱਚ ਮੈਸਰਜ਼ ਐਲ ਐਂਡ ਟੀ ਦੁਆਰਾ ਚਲਾਏ ਜਾ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

ਵਿਸ਼ਵ ਪੱਧਰ ਦੀਆਂ ਉਦਯੋਗਿਕ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਲਈ ਤਿਆਰ : ਮੁੱਖ ਮੰਤਰੀ

ਪੰਜਾਬ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੀ ਕੀਤੀ ਜਾਵੇਗੀ ਸਫ਼ਾਈ: ਹਰਪਾਲ ਸਿੰਘ ਚੀਮਾ