Saturday, October 11, 2025

Malwa

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ 

August 25, 2025 02:28 PM
ਦਰਸ਼ਨ ਸਿੰਘ ਚੌਹਾਨ
ਐਡਵੋਕੇਟ ਧਾਮੀ, ਗਿਆਨੀ ਹਰਪ੍ਰੀਤ ਸਿੰਘ,  ਚੰਦੂਮਾਜਰਾ, ਰੱਖੜਾ ਸਣੇ ਹੋਰ ਆਗੂਆਂ ਨੇ ਸਸਕਾਰ ਮੌਕੇ ਪਰਿਵਾਰ ਨਾਲ ਦੁੱਖ ਵੰਡਾਇਆ 
 
ਸੁਨਾਮ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਬੇਟੀ ਗੁਰਮਨ ਕੌਰ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਸਮੇਂ ਤੋਂ ਗੰਭੀਰ ਬਿਮਾਰੀ ਨਾਲ ਪੀੜਤ ਸਨ। ਬੀਬਾ ਗੁਰਮਨ ਕੌਰ ਦੇ ਸਸਕਾਰ ਮੌਕੇ ਅਰਦਾਸ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ। ਸਵਰਗੀ ਬੀਬਾ ਗੁਰਮਨ ਕੌਰ ਦੇ ਸੋਮਵਾਰ ਨੂੰ ਲੌਂਗੋਵਾਲ ਦੇ ਰਾਮਬਾਗ ਵਿਖੇ ਕੀਤੇ ਅੰਤਿਮ ਸਸਕਾਰ ਮੌਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਲੋਕ ਸਭਾ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਇਕਬਾਲ ਸਿੰਘ ਝੂੰਦਾਂ, ਸੰਤ ਬਲਬੀਰ ਸਿੰਘ ਘੁੰਨਸ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਮਲਕੀਤ ਸਿੰਘ ਚੰਗਾਲ, ਪਰਮਜੀਤ ਸਿੰਘ ਖਾਲਸਾ, ਸੁਖਵੰਤ ਸਿੰਘ ਸਰਾਓ, ਅਮਨਬੀਰ ਸਿੰਘ ਚੈਰੀ, ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ, ਭਾਜਪਾ ਆਗੂ ਦਾਮਨ ਥਿੰਦ ਬਾਜਵਾ, ਵਿਨਰਜੀਤ ਸਿੰਘ ਗੋਲਡੀ, ਪ੍ਰਿਤਪਾਲ ਸਿੰਘ ਹਾਂਡਾ, ਰਾਜਿੰਦਰ ਸਿੰਘ ਰਾਜਾ ਬੀਰਕਲਾਂ,ਹਰਮਨਦੇਵ ਸਿੰਘ ਬਾਜਵਾ, ਜਸਵਿੰਦਰ ਸਿੰਘ ਪ੍ਰਿੰਸ, ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ, ਯਾਦਵਿੰਦਰ ਸਿੰਘ ਨਿਰਮਾਣ, ਬਲਵਿੰਦਰ ਸਿੰਘ ਢਿੱਲੋਂ, ਪ੍ਰਿੰਸੀਪਲ ਗੁਰਚਰਨ ਸਿੰਘ ਹਰੀਕਾ ਸਮੇਤ ਵੱਡੀ ਗਿਣਤੀ ਵਿੱਚ ਹੋਰਨਾਂ ਪਤਵੰਤਿਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਹਾਇਕ ਦਰਸ਼ਨ ਸਿੰਘ ਨੇ ਦੱਸਿਆ ਕਿ ਬੀਬਾ ਗੁਰਮਨ ਕੌਰ ਦਾ ਅੰਗੀਠਾ ਸੰਭਾਲਣ ਦੀ ਰਸਮ 26 ਅਗਸਤ ਦਿਨ ਮੰਗਲਵਾਰ ਨੂੰ ਸਵੇਰੇ ਅੱਠ ਵਜੇ ਅਦਾ ਕੀਤੀ ਜਾਵੇਗੀ।

Have something to say? Post your comment

 

More in Malwa

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੋਨਾ (ਜਗਰਾਓਂ) 'ਚ ਹੋਇਆ ਸਸਕਾਰ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਨੇ ਸ੍ਰੀ ਕਾਂਸ਼ੀ ਰਾਮ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ ਤੇ ਕੀਤੀਆਂ ਸ਼ਰਧਾਂਜਲੀਆਂ ਭੇਟ

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ

ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ 'ਚ ਵਿਕਾਸ ਕਾਰਜ ਅਰੰਭੇ

ਰਾਜਾ ਬੀਰਕਲਾਂ ਨੇ ਵਿੱਢੀ ਵੋਟ ਚੋਰ,ਗੱਦੀ ਛੋੜ ਦਸਤਖ਼ਤੀ ਮੁਹਿੰਮ 

ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਬਲਾਕ ਅਹਿਮਦਗੜ੍ਹ ਨੇ ਅਨਾਜ਼ ਮੰਡੀ ਸੰਦੋੜ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਫੂਕੇ ਪੁਤਲੇ

ਮਾਤਾ ਦਵਿੰਦਰ ਕੌਰ ਸੇਖੋਂ ਨੂੰ ਵੱਖ-ਵੱਖ ਆਗੂਆਂ ਵਲੋਂ ਸਰਧਾਂਜਲੀਆਂ ਭੇਟ