Wednesday, November 26, 2025

Doaba

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ; ਬਟਾਲਾ ਤੋਂ ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

August 25, 2025 04:19 PM
SehajTimes

ਇੱਕ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ; ਦੂਜੇ ਫਰਾਰ ਦੋਸ਼ੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: ਡੀਜੀਪੀ ਪੰਜਾਬ

ਨਿਸ਼ਾਨ ਜੋਡੀਆ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕਰਨ ਲਈ ਭਾਰਤ ਵਾਪਸ ਡਿਪੋਰਟ ਕਰਨ ਦੀਆਂ ਕੋਸ਼ਿਸ਼ਾਂ ਜਾਰੀ: ਐਸਐਸਪੀ ਸੁਹੇਲ ਕਾਸਿਮ ਮੀਰ

ਬਟਾਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਬਟਾਲਾ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਐਸਪੀਐਲ ਐਚਜੀਆਰ-84 ਹੈਂਡ ਗ੍ਰਨੇਡ (ਜਿਸਨੂੰ ਆਰਗੇਸ ਐਚਜੀ-84 ਵੀ ਕਿਹਾ ਜਾਂਦਾ ਹੈ) ਅਤੇ ਇੱਕ ਕਾਲੇ ਧਾਤੂ ਦੇ ਡੱਬੇ ਵਿੱਚ ਪੈਕ ਆਰਡੀਐਕਸ-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) – ਜਿਸ ਦਾ ਭਾਰ ਲਗਭਗ 2 ਕਿਲੋਗ੍ਰਾਮ ਹੈ – ਨੂੰ ਅੰਮ੍ਰਿਤਸਰ ਵੱਲ ਜਾਣ ਵਾਲੀ ਸੜਕ ਦੇ ਨੇੜੇ ਝਾੜੀਆਂ ਵਿੱਚੋਂ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਬਾਓਫੇਂਗ ਡਿਊਲ-ਬੈਂਡ ਐਫਐਮ ਟ੍ਰਾਂਸਸੀਵਰ ਸੈੱਟ, ਇੱਕ ਡੀ-ਆਕਾਰ ਵਾਲਾ ਹੈੱਡਸੈੱਟ ਜੋ ਆਮ ਤੌਰ 'ਤੇ ਵਾਕੀ-ਟਾਕੀ ਨਾਲ ਵਰਤਿਆ ਜਾਂਦਾ ਹੈ, ਸਮੇਤ ਹੋਰ ਉਪਕਰਣ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਯੂਕੇ ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਨਿਸ਼ਾਨ ਸਿੰਘ ਉਰਫ ਨਿਸ਼ਾਨ ਜੋਡੀਆ, ਜੋ ਕਿ ਪਾਕਿ ਆਈਐਸਆਈ ਹਮਾਇਤ ਪ੍ਰਾਪਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹਾ ਹੈ, ਦੇ ਨਿਰਦੇਸ਼ਾਂ 'ਤੇ ਰੱਖੀ ਗਈ ਸੀ।

ਡੀਜੀਪੀ ਨੇ ਦੱਸਿਆ ਕਿ ਇੱਕ ਦੋਸ਼ੀ, ਜਿਸਦੀ ਪਛਾਣ ਰਵਿੰਦਰ ਪਾਲ ਸਿੰਘ ਉਰਫ਼ ਰਵੀ ਵਾਸੀ ਪਿੰਡ ਪੂਰੀਆ ਕਲਾਂ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇੱਕ ਹੋਰ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਿਸ ਟੀਮਾਂ ਵੱਲੋਂ ਉਸਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਰਹੱਦ ਪਾਰੋਂ ਇਸ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਗੈਂਗਸਟਰ-ਅੱਤਵਾਦੀ ਨਿਸ਼ਾਨ ਸਿੰਘ ਉਰਫ਼ ਨਿਸ਼ਾਨ ਜੋਡੀਆ, ਜਿਸਨੇ ਵਿਸਫੋਟਕ ਛੁਪਾਉਣ ਅਤੇ ਪ੍ਰਾਪਤ ਕਰਨ ਦਾ ਪ੍ਰਬੰਧ ਕੀਤਾ ਸੀ, ਦੇ ਨਿਰਦੇਸ਼ਾਂ 'ਤੇ ਇੱਕ ਡੈੱਡ ਲੈਟਰਬਾਕਸ ਤਕਨੀਕ ਜ਼ਰੀਏ ਖੇਪ ਇਕੱਠੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਖੇਪ ਦੀ ਬਰਾਮਦਗੀ ਨੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਦੇ ਉਦੇਸ਼ ਨਾਲ ਸਰਹੱਦ ਪਾਰੋਂ ਰਚੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਐਸਐਸਪੀ ਨੇ ਦੱਸਿਆ ਕਿ ਨਿਸ਼ਾਨ ਜੋਡੀਆ ਨੂੰ ਗ੍ਰਿਫ਼ਤਾਰ ਕਰਨ ਅਤੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਭਾਰਤ ਵਾਪਸ ਡਿਪੋਰਟ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ, ਪੰਜਾਬ ਪੁਲਿਸ ਨੇ ਵਿਦੇਸ਼ ਮੰਤਰਾਲੇ ਅਤੇ ਬਰਮਿੰਘਮ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨਾਲ ਪੱਤਰ ਵਿਹਾਰ ਸ਼ੁਰੂ ਕੀਤਾ ਹੈ ਅਤੇ ਉਸ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 129 ਮਿਤੀ 21.08.2025 ਨੂੰ ਥਾਣਾ ਸਦਰ ਬਟਾਲਾ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3 ਅਤੇ 4 ਤਹਿਤ ਦਰਜ ਕੀਤੀ ਗਈ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਜਿਵੇਂ ਜਿਵੇਂ ਅੱਤਵਾਦੀ ਨੈੱਟਵਰਕਾਂ ਦੀ ਸ਼ਮੂਲੀਅਤ ਸਪੱਸ਼ਟ ਹੁੰਦੀ ਗਈ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ.ਏ.ਪੀ.ਏ.) ਦੀਆਂ ਸੰਬੰਧਿਤ ਧਾਰਾਵਾਂ ਵੀ ਕੇਸ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ।

Have something to say? Post your comment

 

More in Doaba

ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ