Sunday, October 12, 2025

Doaba

ਬਾਬਾ ਬਲਜਿੰਦਰ ਸਿੰਘ ਜੀ ਦੇ ਅੰਤਿਮ ਦਰਸ਼ਨਾਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਰਾੜਾ ਸਾਹਿਬ ਪਹੁੰਚੇ

August 25, 2025 07:22 PM
SehajTimes

ਹਰਪਾਲ ਸਿੰਘ ਚੀਮਾ ਨੇ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੀ ਦੇਹ ਨੂੰ ਪੰਜਾਬ ਸਰਕਾਰ ਵੱਲੋਂ ਲੋਈ ਅਰਪਣ ਕੀਤੀ

ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਨੇ ਅਚਾਨਕ ਸਰੀਰ ਛੱਡਿਆ, ਸਿੱਖ ਜਗਤ ਵਿੱਚ ਸੋਗ

ਸੱਚਖੰਡ ਵਾਸੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ ਅੰਤਿਮ ਸੰਸਕਾਰ 27 ਅਗਸਤ ਨੂੰ ਹੋਣਗੇ

ਲੁਧਿਆਣਾ : ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਰਾਤ ਦੇ ਦੀਵਾਨ ਤੋ ਬਾਅਦ ਆਪਣਾ ਅਚਾਨਕ ਹੀ ਸਰੀਰ ਛੱਡ ਗਏ ਸਨ। ਉਹਨਾਂ ਦੇ ਅੰਤਿਮ ਦਰਸ਼ਨਾਂ ਲਈ ਪੰਜਾਬ ਦੇ ਵਿੱਤ ਤੇ ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਸੋਮਵਾਰ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ
ਸੰਤ ਬਾਬਾ ਬਲਜਿੰਦਰ ਸਿੰਘ ਜੀ ਦੀ ਦੇਹ ਨੂੰ ਪੰਜਾਬ ਸਰਕਾਰ ਦੀ ਤਰਫੋਂ ਲੋਈ ਵੀ ਅਰਪਣ ਕੀਤੀ। ਇਸ ਮੌਕੇ ਉਨ੍ਹਾਂ ਦੇ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੀ ਮੌਜੂਦ ਸਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ ਜਾਣ ਦਾ ਸਿੱਖ ਕੌਮ ਨੂੰ ਬਹੁਤ ਵੱਡਾ ਘਾਟਾ ਪਵੇਗਾ। ਇਹ ਸੰਪਰਦਾਇ ਬਹੁਤ ਲੰਬੇ ਸਮੇਂ ਤੋਂ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰ ਰਹੀ ਹੈ। ਜਿੱਥੇ ਸਾਨੂੰ ਨਿੱਜੀ ਤੌਰ 'ਤੇ ਦੁੱਖ ਮਹਿਸੂਸ ਹੋਇਆ ਹੈ ਉੱਥੇ ਸਮੁੱਚੇ ਸਿੱਖ ਜਗਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਕਿਉਂਕਿ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਨੇ ਦੇਸ਼ ਅਤੇ ਵਿਦੇਸ਼ਾਂ ਵਿੱਚ ਜਾ ਕੇ, ਉਹਨਾਂ ਨੇ ਕੀਰਤਨ ਅਤੇ ਕਥਾ (ਅਧਿਆਤਮਿਕ ਪ੍ਰਵਚਨ) ਰਾਹੀਂ ਸਿੱਖ ਸੰਗਤਾਂ ਨੂੰ ਗੁਰੂ ਨਾਲ ਜੋੜਿਆ ਹੈ ਅਤੇ ਗੁਰੂ ਦੇ ਲੜ ਲਾਉਣ ਦਾ ਕੰਮ ਮਹਾਂਪੁਰਖ ਕਰ ਰਹੇ ਸਨ।

ਬਾਅਦ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਭਗਤੀ ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੇ ਚੱਲ ਰਹੇ 50ਵੇਂ ਬਰਸੀ ਸਮਾਗਮਾਂ ਮੌਕੇ ਸ਼ਰਧਾ ਤੇ ਸਤਿਕਾਰ ਸਹਿਤ ਹਾਜ਼ਰੀ ਭਰੀ।

ਉਨ੍ਹਾਂ ਨੇ ਕਿਹਾ ਕਿ ਜਿੱਥੇ ਅੱਜ ਅਸੀਂ ਸੰਤ ਬਾਬਾ ਈਸ਼ਰ ਸਿੰਘ ਜੀ ਦੀ 50ਵੀ ਬਰਸੀ ਮਨਾ ਰਹੇ ਹਾਂ ਉੱਥੇ ਅੱਜ ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਵੀ ਸਾਨੂੰ ਸਦੀਵੀ ਵਿਛੋੜਾ ਦੇ ਕੇ ਸੱਚਖੰਡ ਜਾ ਬਿਰਾਜੇ ਹਨ। ਜੋ ਕਿ ਸੰਗਤਾਂ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮਹਾਂਪੁਰਖ ਸਦੀਆਂ ਬਾਅਦ ਇਸ ਸੰਸਾਰ 'ਤੇ ਆਉਂਦੇ ਹਨ ਅਤੇ ਸੰਗਤਾਂ ਨੂੰ ਗੁਰੂ ਦੇ ਲੜ ਲਾਉਂਦੇ ਹਨ। ਸਮਾਜਿਕ ਕੁਰੀਤੀਆਂ ਨੂੰ ਦੂਰ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਜਿੱਥੇ ਬਾਬਾ ਈਸ਼ਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ ਉੱਥੇ ਸੰਤ ਬਾਬਾ ਬਲਜਿੰਦਰ ਸਿੰਘ ਜੀ ਲਈ ਅਰਦਾਸ ਕਰਦੇ ਹਾਂ ਕਿ ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਸੰਗਤਾਂ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ।

ਇੱਥੇ ਜ਼ਿਕਰਯੋਗ ਹੈ ਕਿ ਸੱਚਖੰਡ ਵਾਸੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦਾ ਅੰਤਿਮ ਸੰਸਕਾਰ 27 ਅਗਸਤ ਨੂੰ ਸ਼ਾਮ 3 ਵਜੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਕਾਰ ਪਾਰਕਿੰਗ ਵਿੱਚ ਹੋਵੇਗਾ। 28 ਅਗਸਤ ਸਵੇਰੇ ਅੰਗੀਠਾ ਸੰਭਾਲਿਆ ਜਾਵੇਗਾ। 28 ਅਗਸਤ ਸਵੇਰੇ 11 ਵਜੇ ਕੀਰਤਪੁਰ ਸਾਹਿਬ ਲਈ ਫੁੱਲ ਤਾਰਨ ਲਈ ਰਵਾਨਾ ਹੋਣਗੇ।

Have something to say? Post your comment

 

More in Doaba

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ