Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੇ ਪੇਂਡੂ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ : ਸੌਂਦ

August 25, 2025 07:50 PM
SehajTimes

ਪਿੰਡਾਂ ਦੇ ਸੇਵਾ ਕੇਂਦਰ ਡਿਜੀਟਲ ਕ੍ਰਾਂਤੀ ਦਾ ਧੁਰਾ ਬਣਨਗੇ : ਪੰਚਾਇਤ ਮੰਤਰੀ

 

ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ ਪਿੰਡਾਂ ਦੇ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਪਹਿਲੇ ਪੜਾਅ ਤਹਿਤ 500 ਆਧੁਨਿਕ ਪੰਚਾਇਤ ਘਰ ਤੇ ਸੇਵਾ ਕੇਂਦਰ ਬਣਾਏ ਜਾ ਰਹੇ ਜਿਨ੍ਹਾਂ ‘ਤੇ 125 ਕਰੋੜ ਰੁਪਏ ਦੀ ਲਾਗਤ ਆਵੇਗੀ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਚਾਇਤ ਘਰ ਅਤੇ ਕਾਮਨ ਸਰਵਿਸ ਸੈਂਟਰ (ਆਮ ਸੇਵਾ ਕੇਂਦਰ) ਬਣਾਉਣ ਦਾ ਪ੍ਰੋਜੈਕਟ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਕੀਤਾ ਹੈ।

ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 2800 ਤੋਂ ਵੱਧ ਆਬਾਦੀ ਵਾਲੇ ਹਰੇਕ ਪਿੰਡ ਵਿੱਚ ਇਕ ਪੰਚਾਇਤ ਘਰ ਅਤੇ ਇਕ ਕਾਮਨ ਸਰਵਿਸ ਸੈਂਟਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਕ ਪੰਚਾਇਤ ਘਰ ਬਣਾਉਣ ਦੀ ਲਾਗਤ 20 ਲੱਖ ਰੁਪਏ ਅਤੇ ਇਕ ਕਾਮਨ ਸਰਵਿਸ ਸੈਂਟਰ ਦੀ ਲਾਗਤ 5 ਲੱਖ ਰੁਪਏ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਉਨ੍ਹਾਂ ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿੱਥੇ ਅਜੇ ਤੱਕ ਪੰਚਾਇਤ ਘਰ ਦੀ ਵਿਵਸਥਾ ਨਹੀਂ ਸੀ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਭਾਵੇਂ ਪੰਚਾਇਤਾਂ ਲੋਕਤੰਤਰ ਦੀ ਸਭ ਤੋਂ ਮਜ਼ਬੂਤ ਨੀਂਹ ਹਨ, ਪਰ ਬਹੁਤ ਸਾਰੀਆਂ ਪੰਚਾਇਤਾਂ ਕੋਲ ਬੈਠਣ ਲਈ ਢੁੱਕਵੀਂ ਥਾਂ ਵੀ ਨਹੀਂ ਸੀ ਪਰ ਸੇਵਾ ਕੇਂਦਰ ਤੇ ਪੰਚਾਇਤ ਘਰ ਇਸ ਕਮੀ ਨੂੰ ਦੂਰ ਕਰਨਗੇ।

ਇਸ ਪ੍ਰੋਜੈਕਟ ਤਹਿਤ ਪਿੰਡ ਵਾਸੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਚਾਇਤ ਘਰ ਮਹਿਜ਼ ਇਕ ਦਫਤਰ ਨਹੀਂ ਹੋਵੇਗਾ ਸਗੋਂ ਪਿੰਡਾਂ ਦੇ ਵਿਕਾਸ ਲਈ ਵਿਚਾਰ-ਚਰਚਾ ਅਤੇ ਫੈਸਲੇ ਲੈਣ ਦਾ ਮਹੱਤਵਪੂਰਨ ਕੇਂਦਰ ਹੋਵੇਗਾ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਕਾਮਨ ਸਰਵਿਸ ਸੈਂਟਰ ਪਿੰਡਾਂ ਵਿੱਚ ਡਿਜੀਟਲ ਕ੍ਰਾਂਤੀ ਦਾ ਧੁਰਾ ਬਣਨਗੇ ਜੋ ਪਿੰਡ ਵਾਸੀਆਂ ਨੂੰ ਆਨਲਾਈਨ ਸੇਵਾਵਾਂ ਲੈਣ ਵਿੱਚ ਮਦਦ ਕਰਨਗੇ।

ਪੰਚਾਇਤ ਮੰਤਰੀ ਨੇ ਦੱਸਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਰਕਾਰੀ ਸਕੀਮਾਂ ਲਈ ਨਾਮ ਦਰਜ ਕਰਵਾਉਣ, ਵਿੱਦਿਅਕ ਸੰਸਥਾਵਾਂ ਵਿੱਚ ਦਾਖਲਾ ਲੈਣ, ਆਧਾਰ ਕਾਰਡ ਜਾਂ ਪਾਸਪੋਰਟ ਬਣਵਾਉਣ ਤੇ ਹੋਰ ਬਹੁਤ ਸਾਰੀਆਂ ਸੇਵਾਵਾਂ ਆਨਲਾਈਨ ਹਾਸਲ ਹੁੰਦੀਆਂ ਹਨ ਜਿਸ ਕਰਕੇ ਕਾਮਨ ਸਰਵਿਸ ਸੈਂਟਰ ਲੋਕਾਂ ਦੀ ਸਹੂਲਤ ਲਈ ਵੱਡੀ ਭੂਮਿਕਾ ਨਿਭਾਉਣਗੇ। ਉਨ੍ਹਾਂ ਇਹ ਵੀ ਉਮੀਦ ਪ੍ਰਗਟਾਈ ਕਿ ਇਹ ਪ੍ਰਾਜੈਕਟ ਪੰਚਾਇਤਾਂ ਨੂੰ ਇਕ ਥਾਂ ਜੁੜ ਕੇ ਆਪਣੇ ਫੈਸਲੇ ਲੈਣ ਦਾ ਢੁਕਵਾਂ ਪਲੇਟਫਾਰਮ ਸਾਬਤ ਹੋਣਗੇ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ