Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਡਾ. ਬਲਬੀਰ ਸਿੰਘ ਵੱਲੋਂ ਨਸ਼ੇ ਦੀਆਂ ਆਦੀ ਔਰਤਾਂ ਲਈ ਕਪੂਰਥਲਾ ਅਤੇ ਅੰਮ੍ਰਿਤਸਰ ‘ਚ ‘ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ' ਲਾਂਚ

August 25, 2025 07:57 PM
SehajTimes

ਇਹ ਪ੍ਰੋਗਰਾਮ ਸਿਹਤ ਵਿਭਾਗ ਅਤੇ ਪੰਜਾਬ ਪੁਲਿਸ ਵੱਲੋਂ ਆਪਸੀ ਸਹਿਯੋਗ ਨਾਲ ਲਾਗੂ ਕੀਤਾ ਜਾ ਰਿਹੈ

 

ਚੰਡੀਗੜ੍ਹ : ਨਸ਼ਿਆਂ ਵਿਰੁੱਧ ਜਾਰੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦਰਮਿਆਨ ਨਸ਼ੇ ਦੀਆਂ ਆਦੀ ਔਰਤਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਦੇ ਹੱਲ ਲਈ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਹਿਲੇ ਪੜਾਅ ਤਹਿਤ ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ‘ਚ 'ਨਸ਼ੀਲੇ ਪਦਾਰਥਾਂ ਦੇ ਸੇਵਨ ਵਾਲੀਆਂ ਔਰਤਾਂ ਵਾਸਤੇ ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ' ਦੀ ਸ਼ੁਰੂਆਤ ਕੀਤੀ ਹੈ। ਜ਼ਿਕਰਯੋਗ ਹੈ ਕਿ ਇਹ ਪ੍ਰੋਗਰਾਮ ਸਿਹਤ ਵਿਭਾਗ ਪੰਜਾਬ ਅਤੇ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵੱਲੋਂ ਆਪਸੀ ਸਹਿਯੋਗ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ  ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪ੍ਰੋਗਰਾਮ, ਜਿਸਨੂੰ "ਪੰਜਾਬ ਮਾਡਲ ਫਾਰ ਵੂਮੈਨ ਡਰੱਗ ਯੂਜ਼ਰਸ" ਦਾ ਨਾਮ ਦਿੱਤਾ ਗਿਆ ਹੈ, ਦਾ ਉਦੇਸ਼ ਸੂਬੇ ਭਰ ਵਿੱਚ ਨਸ਼ੇ ਦੀਆਂ ਆਦੀ ਔਰਤਾਂ ਨੂੰ ਮਿਆਰੀ ਸਿਹਤ ਇਲਾਜ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਇਸ ਗੱਲ ‘ਤੇ ਜ਼ੋਰ ਦਿੰਦਾ ਹੈ ਕਿ ਔਰਤਾਂ ਨੂੰ ਮਰਦਾਂ ਨਾਲੋਂ ਵੱਖਰੇ ਮੁੱਦਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਵਿੱਚ ਨਸ਼ਿਆਂ ਦੇ ਸੇਵਨ ਦੇ ਵੱਖ-ਵੱਖ ਪੈਟਰਨ, ਓਵਰਡੋਜ਼ ਕਰਕੇ ਮੌਤ ਦਰ ਦੀ ਉੱਚ ਦਰ ਅਤੇ ਇਲਾਜ ਤੋਂ ਬਾਅਦ ਦੁਬਾਰਾ ਨਸ਼ਿਆਂ ਦੇ ਸੇਵਨ ਦੀ ਸੰਭਾਵਨਾ ਸ਼ਾਮਲ ਹੈ।

ਕਪੂਰਥਲਾ ਵਿੱਚ ਸਫਲ ਪਾਇਲਟ ਪ੍ਰੋਜੈਕਟ ਬਾਰੇ ਬੋਲਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਨਸ਼ੇ ਦੀਆਂ ਆਦੀ 241 ਮਹਿਲਾਵਾਂ ਨੂੰ ਰਜਿਸਟਰ ਕਰਕੇ ਉਨ੍ਹਾਂ ਨੂੰ ਵੱਖ-ਵੱਖ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਏਕੀਕ੍ਰਿਤ ਪੈਕੇਜ ਵਿੱਚ ਮੈਡੀਕਲ, ਸਰਜੀਕਲ ਅਤੇ ਗਾਇਨੀਕੋਲੋਜੀਕਲ ਚੈੱਕ-ਅੱਪ, ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ ਅਤੇ ਨੁਕਸਾਨ ਤੋਂ ਬਚਾਅ ਸਬੰਧੀ ਸੇਵਾਵਾਂ ਸ਼ਾਮਲ ਸਨ। ਇਸ ਤੋਂ ਇਲਾਵਾ ਇਹ ਐਚਆਈਵੀ ਅਤੇ ਹੈਪੇਟਾਈਟਸ ਬੀ ਤੇ ਸੀ ਦੀ ਜਾਂਚ ਅਤੇ ਇਲਾਜ, ਟਿਊਬਰਕਲੋਸਿਸ ਕੇਅਰ, ਐਸਟੀਐਈ ਟ੍ਰੀਟਮੈਂਟ ਅਤੇ ਕਾਊਂਸਲਿੰਗ ਪ੍ਰਦਾਨ ਕਰਦਾ ਹੈ। ਇਸ ਪ੍ਰੋਗਰਾਮ ਤਹਿਤ 81 ਔਰਤਾਂ ਨੂੰ ਓਟ ਕਲੀਨਿਕਾਂ ਵਿੱਚ ਇਲਾਜ ਲਈ ਸਹਾਇਤਾ ਪ੍ਰਦਾਨ ਕਰਨ ਦੇ ਨਾਲ 80 ਔਰਤਾਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਜੋੜ ਕੇ ਸਮਾਜਿਕ ਸਹਾਇਤਾ ਪ੍ਰਦਾਨ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਪ੍ਰੋਗਰਾਮ ਤਹਿਤ ਰਜਿਸਟਰਡ ਚਾਰ ਗਰਭਵਤੀ ਔਰਤਾਂ ਵਿੱਚੋਂ, ਤਿੰਨ ਔਰਤਾਂ ਨੇ ਸਿਹਤਮੰਦ ਬੱਚਿਆਂ ਨੂੰ ਜਨਮ ਦਿੱਤਾ।

ਮੁੜ ਵਸੇਬੇ ਪ੍ਰਤੀ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਾ ਇੱਕ ਬਿਮਾਰੀ ਹੈ, ਅਪਰਾਧ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਪੀੜਤਾਂ ਨਾਲ ਹਮਦਰਦੀ ਨਾਲ ਪੇਸ਼ ਆਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਜੋੜਨ ਲਈ ਲਈ ਹੁਨਰ ਸਿਖਲਾਈ ਨਾਲ ਲੈਸ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਨਸ਼ਿਆਂ ਤੋਂ ਪ੍ਰਭਾਵਿਤ ਔਰਤਾਂ ਦੀ ਸਹਾਇਤਾ ਅਤੇ ਉਨ੍ਹਾਂ ਦੇ ਮੁੜ ਵਸੇਬੇਂ ਵਿੱਚ ਮਦਦ ਲਈ ਪਰਿਵਾਰਕ ਮੈਂਬਰਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਵੀ ਚਾਨਣਾ ਪਾਇਆ।

ਇਸ ਪ੍ਰੋਗਰਾਮ ਨੂੰ ਲਾਗੂ ਕਰਨ ਬਾਰੇ ਗੱਲ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਪੂਰਥਲਾ ਮਾਡਲ ਦੀ ਸਫ਼ਲਤਾ ਰਾਜ ਲਈ ਇੱਕ ਮਿਸਾਲ ਵਜੋਂ ਕੰਮ ਕਰੇਗੀ। ਇਸ ਪ੍ਰੋਗਰਾਮ ਦੇ ਰਾਜਵਿਆਪੀ ਲਾਗੂਕਰਨ ਦੇ ਪਹਿਲੇ ਪੜਾਅ ਤਹਿਤ ਪ੍ਰੋਗਰਾਮ ਨੂੰ ਪਾਇਲਟ ਅਧਾਰ 'ਤੇ ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਇਲਟ ਪੜਾਅ ਦੀ ਸਫ਼ਲਤਾ ਉਪਰੰਤ ਅਗਲੇ ਪੜਾਅ ਵਿੱਚ ਇਹ ਪ੍ਰੋਗਰਾਮ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ।

ਸਿਹਤ ਅਤੇ ਪੰਜਾਬ ਪੁਲਿਸ ਦਰਮਿਆਨ ਇਸ ਸਹਿਯੋਗੀ ਪਹਿਲਕਦਮੀ ਦਾ ਸਵਾਗਤ ਕਰਦਿਆਂ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਨਸ਼ਿਆਂ ਦਾ ਸੇਵਨ ਕਰਨ ਵਾਲੀਆਂ ਔਰਤਾਂ ਨੂੰ ਸਮਾਜਿਕ ਕਲੰਕ ਅਤੇ ਬੇਦਖ਼ਲੀ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਕਾਰਨ ਉਹ ਇਲਾਜ ਲਈ ਅੱਗੇ ਆਉਣ ਤੋਂ ਝਿਜਕਦੀਆਂ ਹਨ। ਇਸ ਤੋਂ ਇਲਾਵਾ ਔਰਤਾਂ ਲਈ ਇਲਾਜ ਸੇਵਾਵਾਂ ਲਗਭਗ ਨਾ-ਮਾਤਰ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲ ਰਾਜ ਵਿੱਚ ਨਸ਼ੇ ਦੀਆਂ ਆਦੀ ਔਰਤਾਂ ਲਈ ਸਿਹਤ ਸੇਵਾਵਾਂ ਦੀ ਘਾਟ ਦੇ ਪਾੜੇ ਨੂੰ ਪੂਰਨ ਕਰਨ ਲਈ  ਇੱਕ ਯਤਨ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦਾ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅੰਮ੍ਰਿਤਸਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਕਮਿਊਨਿਟੀ ਪੁਲਿਸਿੰਗ ਪਹਿਲਕਦਮੀ ਵਜੋਂ ਪਾਇਲਟ ਪ੍ਰੋਜੈਕਟਾਂ ਨੂੰ ਫੰਡ ਮੁਹੱਈਆ ਕਰਵਾਏਗਾ।

ਉਨ੍ਹਾਂ ਅੱਗੇ ਕਿਹਾ ਕਿ ਇਹ ਨਾ ਸਿਰਫ਼ ਨਸ਼ਿਆਂ ਦੀ ਸਪਲਾਈ-ਮੰਗ ਦੇ ਚੱਕਰ ਨੂੰ ਤੋੜਨ ਸਗੋਂ ਸਮੂਹ ਨਾਗਰਿਕਾਂ ਲਈ ਇੱਕ ਸਿਹਤਮੰਦ ਭਵਿੱਖ ਯਕੀਨੀ ਬਣਾਉਣ ਪ੍ਰਤੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਿਪਟੀ ਡਾਇਰੈਕਟਰ ਡਾ. ਰੋਹਿਨੀ ਗੋਇਲ ਅਤੇ ਨੋਡਲ ਅਫਸਰ ਮਾਨਸਿਕ ਸਿਹਤ ਡਾ. ਸੰਦੀਪ ਭੋਲਾ ਵੀ ਮੌਜੂਦ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ