Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਯੁੱਧ ਨਸ਼ਿਆਂ ਵਿਰੁੱਧ’: 177ਵੇਂ ਦਿਨ, ਪੰਜਾਬ ਪੁਲਿਸ ਨੇ 360 ਥਾਵਾਂ ’ਤੇ ਕੀਤੀ ਛਾਪੇਮਾਰੀ : 76 ਨਸ਼ਾ ਤਸਕਰ ਕਾਬੂ

August 25, 2025 08:12 PM
SehajTimes

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 177ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 360 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 76 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 61 ਐਫਆਈਆਰਜ਼ ਦਰਜ ਕੀਤੀਆਂ ਗਈਆਂ।  ਇਸ ਦੇ ਨਾਲ 177 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 27,163 ਹੋ ਗਈ ਹੈ।
ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 525 ਗ੍ਰਾਮ ਹੈਰੋਇਨ, 2258 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2000 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।
ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 73 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 370 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।
ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਊ’ ਦੇ ਹਿੱਸੇ ਵਜੋਂ ਅੱਜ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ