Sunday, October 12, 2025

Chandigarh

ਜ਼ਿੰਦਗੀਆਂ ਵਿੱਚ ਰੋਸ਼ਨੀ ਭਰਨਾ : ਡਾ. ਬਲਬੀਰ ਸਿੰਘ ਨੇ ਅੱਖਾਂ ਦਾਨ ਸਬੰਧੀ ਮੁਹਿੰਮ ਜਰੀਏ ਅੰਨ੍ਹੇਪਣ ਨੂੰ ਠੀਕ ਕਰਨ ਦੀ ਕੀਤੀ ਅਗਵਾਈ

August 25, 2025 08:17 PM
SehajTimes

ਚੰਡੀਗੜ੍ਹ : ਅੱਖਾਂ ਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਅਤੇ ਟ੍ਰਾਂਸਪਲਾਂਟੇਸ਼ਨ ਲਈ ਕੌਰਨੀਆ ਦੀ ਘਾਟ ਨੂੰ ਪੂਰਾ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ 25 ਅਗਸਤ ਤੋਂ 8 ਸਤੰਬਰ, 2025 ਤੱਕ ਮਨਾਏ ਜਾਣ ਵਾਲੇ 40ਵੇਂ ਰਾਸ਼ਟਰੀ ਅੱਖਾਂ ਦਾਨ ਸਬੰਧੀ ਪੰਦਰਵਾੜੇ ਦੀ ਸ਼ੁਰੂਆਤ ਕੀਤੀ।
ਨਾਗਰਿਕਾਂ ਨੂੰ ਆਪਣੀਆਂ ਅੱਖਾਂ ਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ, ਸਿਹਤ ਮੰਤਰੀ ਨੇ ਹਵਾਲਾ ਦਿੱਤਾ ਕਿ ਭਾਰਤ ਵਿੱਚ ਲਗਭਗ 1.1 ਮਿਲੀਅਨ ਲੋਕ ਕੌਰਨੀਆ ਕਾਰਨ ਅੰਨ੍ਹੇਪਣ ਤੋਂ ਪੀੜਤ ਹਨ। ਹਰ ਸਾਲ, ਲਗਭਗ 25,000 ਨਵੇਂ ਕੇਸ ਆ ਰਹੇ ਹਨ, ਜੋ ਪਹਿਲਾਂ ਹੀ ਸੀਮਤ ਸਰੋਤਾਂ 'ਤੇ ਹੋਰ ਦਬਾਅ ਪਾਉਂਦੇ ਹਨ। ਦੇਸ਼ ਨੂੰ ਹਰ ਸਾਲ 100,000 ਤੋਂ ਵੱਧ ਕੌਰਨੀਅਲ ਟ੍ਰਾਂਸਪਲਾਂਟ ਦੀ ਲੋੜ ਹੁੰਦੀ ਹੈ, ਪਰ ਸਿਰਫ਼ 25,000 ਤੋਂ 40,000 ਟ੍ਰਾਂਸਪਲਾਂਟ ਹੀ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇੱਕ ਵਿਅਕਤੀ ਵੱਲੋਂ ਅੱਖਾਂ ਦਾਨ ਕਰਨ ਨਾਲ ਦੋ ਕੌਰਨੀਅਲ ਅੰਨ੍ਹੇਪਣ ਨਾਲ ਪੀੜਤ ਵਿਅਕਤੀਆਂ ਦੀਆਂ ਅੱਖਾਂ ਨੂੰ ਠੀਕ ਕੀਤਾ ਜਾ ਸਕਦਾ ਹੈ, ਜਿਸ ਨਾਲ ਕੌਰਨੀਅਲ ਅੰਨ੍ਹੇਪਣ ਤੋਂ ਮੁਕਤ ਦੇਸ਼ ਬਣਾਉਣ ਵੱਲ ਕਦਮ ਵਧਾਏ ਜਾ ਸਕਦੇ ਹਨ।  ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਭਰ ਵਿੱਚ ਜਾਣਕਾਰੀ, ਸਿੱਖਿਆ ਅਤੇ ਸੰਚਾਰ ਗਤੀਵਿਧੀਆਂ ਰਾਹੀਂ ਜਨਤਾ ਨੂੰ ਸਿੱਖਿਅਤ ਕਰਨਾ ਹੈ।
ਡਾ. ਬਲਬੀਰ ਸਿੰਘ ਨੇ ਅੱਖਾਂ ਦਾਨ ਦੀ ਮਹੱਤਤਾ ਬਾਰੇ ਦੱਸਦਿਆਂ ਇਸਦੇ ਪਰਿਵਰਤਨਸ਼ੀਲ ਪ੍ਰਭਾਵ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ, "ਅੱਖਾਂ ਦਾਨ ਕਰਨਾ ਆਧੁਨਿਕ ਮੈਡੀਸਨ ਦਾ ਇੱਕ ਚਮਤਕਾਰ ਹੈ ਜਿੱਥੇ ਇੱਕ ਫੈਸਲਾ ਦੋ ਵਿਅਕਤੀਆਂ ਦੀਆਂ ਦੁਨੀਆਂ ਨੂੰ ਰੁਸ਼ਨਾਉਣ ਦੇ ਯੋਗ ਬਣ ਸਕਦਾ ਹੈ।" ਉਨ੍ਹਾਂ ਕਿਹਾ ਕਿ ਇਹ ਨਿਰਸਵਾਰਥ ਕਾਰਜ ਕਿਸੇ ਨੂੰ ਦਾਨੀ ਦੇ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਵੀ, ਇੱਕ ਅਰਥਪੂਰਨ ਤਰੀਕੇ ਨਾਲ ਕਿਸੇ ਵਿਅਕਤੀ ਨੂੰ ਦੁਨੀਆ ਦੇਖਣ ਦੇ ਯੋਗ ਬਣਾਉਂਦਾ ਹੈ। ਅੱਖਾਂ ਨੂੰ ਰੋਸ਼ਨੀ ਦੇਣ ਦਾ ਤੋਹਫ਼ਾ ਦੇ ਕੇ, ਦਾਨੀ ਪ੍ਰਾਪਤਕਰਤਾਵਾਂ ਨੂੰ ਆਪਣੇ ਅਜ਼ੀਜ਼ਾਂ ਨਾਲ ਦੁਬਾਰਾ ਜੁੜਨ, ਸੁੱਖਾਂ ਦਾ ਆਨੰਦ ਲੈਣ ਅਤੇ ਜੀਵਨ ਦੀ ਸੁੰਦਰਤਾ ਦਾ ਅਨੁਭਵ ਕਰਨ ਦੇ ਯੋਗ ਬਣਾਉਂਦੇ ਹਨ।
ਉਨ੍ਹਾਂ ਕਿਹਾ, "ਸਾਡੇ ਕੋਲ ਹੁਨਰਮੰਦ ਸਰਜਨ, ਤਕਨਾਲੋਜੀ ਅਤੇ ਬੁਨਿਆਦੀ ਢਾਂਚਾ ਹੈ, ਪਰ ਸਾਡੇ ਕੋਲ ਦਾਨੀਆਂ ਦੀ ਘਾਟ ਹੈ। ਇਹ ਪੰਦਰਵਾੜਾ ਉਸ ਘਾਟ ਨੂੰ ਪੂਰਾ ਕਰਨ ਲਈ ਸ਼ੁਰੂ ਕੀਤਾ ਸਾਡਾ ਮਿਸ਼ਨ ਹੈ।" ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ 10 ਰਜਿਸਟਰਡ ਆਈ ਬੈਂਕ ਅਤੇ 21 ਟ੍ਰਾਂਸਪਲਾਂਟ ਕੇਂਦਰ ਹਨ  ਜਿਨ੍ਹਾਂ ਨੇ ਪਿਛਲੇ ਸਾਲ 985 ਸਫਲ ਕੇਰਾਟੋਪਲਾਸਟੀ ਕੀਤੇ।
ਅੱਖਾਂ ਦਾਨ ਕਰਨ ਦੀ ਪ੍ਰਕਿਰਿਆ ਬਾਰੇ ਦੱਸਦਿਆਂ ਡਾ. ਬਲਬੀਰ ਸਿੰਘ ਨੇ ਪਰਿਵਾਰਕ ਸਹਾਇਤਾ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਇਆ। ਆਪਣੀਆਂ ਅੱਖਾਂ ਦਾਨ ਕਰਨ ਦਾ ਵਾਅਦਾ ਕਰਨ ਤੋਂ ਬਾਅਦ, ਦਾਨੀਆਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਨਾ ਚਾਹੀਦਾ ਹੈ ਤਾਂ ਜੋ ਇੱਕ ਸੁਚਾਰੂ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾ ਸਕੇ। ਦਾਨੀ ਦੀ ਮੌਤ ਦੀ ਸਥਿਤੀ ਵਿੱਚ, ਪਰਿਵਾਰ ਨੂੰ ਤੁਰੰਤ ਨਜ਼ਦੀਕੀ ਅੱਖਾਂ ਦੇ ਬੈਂਕ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਹ ਜ਼ਰੂਰੀ ਹੈ ਕਿ ਟਰਾਂਸਪਲਾਂਟੇਸ਼ਨ ਲਈ ਕੌਰਨੀਆ 6 ਘੰਟਿਆਂ ਦੇ ਅੰਦਰ ਪ੍ਰਾਪਤ ਕੀਤੇ ਜਾਣ। ਇਨ੍ਹਾਂ ਕਦਮਾਂ ਦੀ ਪਾਲਣਾ ਕਰਕੇ, ਪਰਿਵਾਰ ਦਾਨ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਲੋੜਵੰਦਾਂ ਨੂੰ ਦੁਨੀਆਂ ਦੇਖਣ ਦੇ ਯੋਗ ਬਣਾਉਣ ਵਿੱਚ ਮਦਦ ਕਰ ਸਕਦੇ ਹਨ।
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਰਾਸ਼ਟਰੀ ਅੱਖਾਂ ਦਾਨ ਸਬੰਧੀ ਪੰਦਰਵਾੜੇ ਲਈ ਯੋਜਨਾਵਾਂ ਦੀ ਰੂਪਰੇਖਾ ਪ੍ਰਦਾਨ ਕੀਤੀ। ਇਸ ਪਹਿਲ ਦੇ ਹਿੱਸੇ ਵਜੋਂ, ਪੰਜਾਬ ਭਰ ਦੀਆਂ ਟੀਮਾਂ ਵੱਲੋਂ ਜਾਣਕਾਰੀ, ਸਿੱਖਿਆ ਅਤੇ ਸੰਚਾਰ ਮੁਹਿੰਮ ਚਲਾਈਆਂ ਜਾਣਗੀਆਂ। ਇਸ ਮੁਹਿੰਮ ਦਾ ਮੁੱਖ ਉਦੇਸ਼ ਅੱਖਾਂ ਦੇ ਦਾਨ ਨਾਲ ਸਬੰਧਤ ਆਮ ਮਿੱਥਾਂ, ਅੰਧਵਿਸ਼ਵਾਸਾਂ ਅਤੇ ਗਲਤ ਧਾਰਨਾਵਾਂ ਨੂੰ ਦੂਰ ਕਰਨਾ ਹੈ। ਲੋਕਾਂ ਨੂੰ ਸਹੀ ਜਾਣਕਾਰੀ ਦੇ ਕੇ , ਇਸ ਮੁਹਿੰਮ ਦਾ ਉਦੇਸ਼ ਵਿਅਕਤੀਆਂ ਨੂੰ ਆਪਣੀਆਂ ਅੱਖਾਂ ਦਾਨ ਲਈ ਵਚਨਬੱਧ ਕਰਨ ਬਾਰੇ ਸੂਚਿਤ ਫੈਸਲੇ ਲੈਣ ਲਈ ਉਤਸ਼ਾਹਿਤ ਕਰਨਾ ਹੈ, ਜੋ ਅੰਤ ਵਿੱਚ ਲੋੜਵੰਦਾਂ ਨੂੰ ਦੁਨੀਆਂ ਦੇਖਣ ਦੇ ਯੋਗ ਬਣਾਉਣ ਦੇ ਨੇਕ ਕਾਰਜ ਵਿੱਚ ਯੋਗਦਾਨ ਪਾਉਂਦਾ ਹੈ। ਇਸ ਮੁਹਿੰਮ ਤਹਿਤ ਕੋਈ ਵੀ ਵਿਅਕਤੀ ਉਮਰ, ਲਿੰਗ, ਖੂਨ ਵਰਗ ਜਾਂ ਧਰਮ ਦੀ ਪਰਵਾਹ ਕੀਤੇ ਬਿਨਾਂ ਅੱਖਾਂ ਦਾਨ ਕਰ ਸਕਦਾ ਹੈ, ਇਹ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਨਹੀਂ ਕਰੇਗੀ ਅਤੇ ਇਹ ਦਾਨੀ ਦੇ ਪਰਿਵਾਰ ਲਈ ਪੂਰੀ ਤਰ੍ਹਾਂ ਮੁਫਤ ਹੈ।
ਐਨ.ਪੀ.ਸੀ.ਬੀ.ਵੀ.ਆਈ. ਤੋਂ ਡਾ. ਨੀਤੀ ਸਿੰਗਲਾ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਸਿਵਲ ਸਰਜਨਾਂ ਨੂੰ ਵੱਖ-ਵੱਖ ਆਈਈਸੀ ਗਤੀਵਿਧੀਆਂ ਕਰਵਾਉਣ ਲਈ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਅੱਖਾਂ ਨੋਟੋ ਵੈੱਬਸਾਈਟ (https://notto.abdm.gov.in/) 'ਤੇ ਪਲੈਜ ਕੀਤੀਆਂ ਜਾ ਸਕਦੀਆਂ ਹਨ ਅਤੇ ਪਲੈਜ ਕਰਨ ਤੋਂ ਬਾਅਦ ਪਲੈਜ ਸਰਟੀਫਿਕੇਟ ਡਾਊਨਲੋਡ ਕੀਤਾ ਜਾ ਸਕਦਾ ਹੈ।

Have something to say? Post your comment

 

More in Chandigarh

ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

'ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ 'ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਮੁੱਖ ਮੰਤਰੀ ਨੇ ਚੀਫ਼ ਜਸਟਿਸ 'ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

'ਯੁੱਧ ਨਸ਼ਿਆਂ ਵਿਰੁੱਧ': 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ