Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪਾਰਕਾਂ ਦੀ ਸਾਂਭ- ਸੰਭਾਲ ਅਤੇ ਵਿਕਾਸ ਕਾਰਜਾਂ ਦੀ ਰਫਤਾਰ ਹੋਈ ਤੇਜ਼

August 25, 2025 10:28 PM
SehajTimes

ਵਿਧਾਇਕ ਨੇ ਉਦਘਾਟਨ ਕਰਨ ਦੇ ਦੌਰਾਨ ਕੀਤਾ ਵਿਕਾਸ ਕਾਰਜਾਂ ਲਈ 26.74 ਲੱਖ ਦੀ ਗਰਾਂਟ ਦਾ ਵੀ ਐਲਾਨ

 

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬੱਚਿਆਂ, ਮਹਿਲਾਵਾਂ ਅਤੇ ਖਾਸ ਕਰਕੇ ਬਜ਼ੁਰਗਾਂ (ਸੀਨੀਅਰ ਸਿਟੀਜਨ) ਦੀ ਸੁਵਿਧਾ ਵਾਸਤੇ ਉਹਨਾਂ ਦੇ ਬੈਠਣ ਉੱਠਣ ਦੇ ਲਈ ਸਾਫ ਸੁਥਰਾ ਮਾਹੌਲ ਦਿੱਤੇ ਜਾਣ ਦੇ ਲਈ ਵਚਨਬੱਧ ਹੈ, ਜਿਸ ਦੇ ਚਲਦਿਆਂ ਪਿੰਡਾਂ ਦੇ ਨਾਲ ਨਾਲ ਸ਼ਹਿਰਾਂ ਦੇ ਵਿਕਾਸ ਕਾਰਜਾਂ ਦੇ ਵਿੱਚ ਵੀ ਲਗਾਤਾਰ ਤੇਜ਼ੀ ਲਿਆਂਦੀ ਜਾ ਰਹੀ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਵਿਧਾਇਕ ਕੁਲਵੰਤ ਸਿੰਘ ਅੱਜ ਸੈਕਟਰ -79 ਨੇੜੇ ਪੀ.ਐਸ.ਵੀ. ਟਾਵਰ, ਪਾਰਕ ਨੰਬਰ- 12 ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇਸ ਪਾਰਕ ਦੇ ਵਿਕਾਸ ਕਾਰਜ ਅਤੇ ਚੌਗਿਰਦੇ ਨੂੰ ਹਰਿਆ- ਭਰਿਆ ਰੱਖਣ ਦੇ ਲਈ 26.74 ਲੱਖ ਰੁਪਏ ਦੀ ਗ੍ਰਾਂਟ ਦਾ ਵੀ ਐਲਾਨ ਕੀਤਾ। ਉਹਨਾਂ ਕਿਹਾ ਕਿ ਇਸ ਦੇ ਨਾਲ ਬੱਚਿਆਂ, ਮਹਿਲਾਵਾਂ ਅਤੇ ਖਾਸ ਕਰਕੇ ਬਜ਼ੁਰਗਾਂ ਨੂੰ ਪਾਰਕ ਦੇ ਵਿੱਚ ਬੈਠਣ ਦੇ ਲਈ ਸਾਫ-- ਸੁਥਰਾ ਅਤੇ ਵਧੀਆ ਮਾਹੌਲ ਉਪਲਬਧ ਕਰਵਾਇਆ ਜਾਵੇਗਾ, ਤਾਂ ਕਿ ਉਹਨਾਂ ਨੂੰ ਇੱਥੇ ਸੈਰ ਕਰਨ ਦੇ ਵਿੱਚ ਅਤੇ ਬੈਠ ਕੇ ਵਿਚਾਰ ਚਰਚਾ ਕਰਨ ਦੇ ਦੌਰਾਨ ਕਿਸੇ ਦੌਰਾਨ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਾਰਕ ਦੇ ਵਿੱਚ ਪਾਮ ਦੇ ਬੂਟਾ ਲਗਾ ਕੇ ਇਸ ਪਾਰਕ ਨੂੰ ਵਧੇਰੇ ਹਰਿਆ- ਭਰਿਆ ਬਣਾਏ ਜਾਣ ਅਤੇ ਵਾਤਾਵਰਣ ਦੀ ਸਾਂਭ- ਸੰਭਾਲ ਕੀਤੇ ਜਾਣ ਦੀ ਸ਼ੁਰੂਆਤ ਕੀਤੀ। ਕੁਲਵੰਤ ਸਿੰਘ ਨੇ ਕਿਹਾ ਕਿ ਪਾਰਕਾਂ ਦੇ ਵਿਕਾਸ ਦੇ ਚੱਲਦਿਆਂ ਸ਼ਹਿਰ ਦੀ ਸੁੰਦਰਤਾ ਦੇ ਵਿੱਚ ਵੀ ਵਾਧਾ ਹੋਵੇਗਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਵਾਰਡ ਦੇ ਬਸ਼ਿੰਦਿਆਂ ਦੇ ਵੱਲੋਂ ਕਿਸੇ ਵੀ ਤਰ੍ਹਾਂ ਦੀ ਮੰਗ ਰੱਖੀ ਜਾਵੇਗੀ, ਉਸ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਤੇ ਪ੍ਰਭਜੋਤ ਕੌਰ- ਚੇਅਰਪਰਸਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ, ਕੁਲਦੀਪ ਸਿੰਘ ਸਮਾਣਾ, ਡਾਕਟਰ ਕੁਲਦੀਪ ਸਿੰਘ, ਚਰਨਜੀਤ ਕੌਰ, ਹਰਮੇਸ਼ ਕੁੰਬੜਾ, ਅਵਤਾਰ ਸਿੰਘ ਮੋਲੀ, ਸਤਿੰਦਰ ਮਿੱਠੂ, ਜਸਪਾਲ ਸਿੰਘ- ਮਟੋਰ, ਅਕਵਿੰਦਰ ਸਿੰਘ ਗੋਸਲ, ਬਲਜੀਤ ਸਿੰਘ ਹੈਪੀ ਵੀ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ