Sunday, October 12, 2025

Chandigarh

ਸਿਹਤ ਵਿਭਾਗ ਵਲੋਂ ਅੱਖਾਂ ਦਾਨ ਪੰਦਰਵਾੜਾ ਅੱਜ ਤੋਂ ਸ਼ੁਰੂ

August 25, 2025 10:41 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਸਿਹਤ ਵਿਭਾਗ ਵਲੋਂ 40ਵਾਂ ਅੱਖਾਂ ਦਾਨ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ ਤਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲੋਕਾਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦਸਿਆ ਕਿ ਪੰਦਰਵਾੜੇ ਦੌਰਾਨ ਲੋਕਾਂ ਨੂੰ ਪ੍ਰੇਰਿਤ ਕਰ ਕੇ ਅੱਖਾਂ ਦਾਨ ਕਰਨ ਸਬੰਧੀ ਸਹਿਮਤੀ ਫ਼ਾਰਮ ਭਰਵਾਏ ਜਾਣਗੇ। ਇਹ ਫ਼ਾਰਮ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਭਧ ਹਨ ਅਤੇ ਕੋਈ ਵੀ ਚਾਹਵਾਨ ਵਿਅਕਤੀ ਉਥੇ ਜਾ ਕੇ ਫ਼ਾਰਮ ਭਰ ਸਕਦਾ ਹੈ।

ਸੀਨੀਅਰ ਸਿਹਤ ਅਧਿਕਾਰੀ ਨੇ ਕਿਹਾ ਕਿ ਅੱਖਾਂ ਦਾ ਦਾਨ ਮਨੁੱਖਤਾ ਦੀ ਭਲਾਈ ਦਾ ਕਾਰਜ ਹੈ ਅਤੇ ਹਰ ਕਿਸੇ ਨੂੰ ਫ਼ਾਰਮ ਭਰ ਕੇ ਅੱਖਾਂ ਦਾਨ ਕਰਨ ਦਾ ਤਹਈਆ ਕਰਨਾ ਚਾਹੀਦਾ ਹੈ ਤਾਕਿ ਮਰਨ ਉਪਰੰਤ ਅੱਖਾਂ ਕੱਢ ਕੇ ਕਿਸੇ ਨੇਤਰਹੀਣ ਵਿਅਕਤੀਆਂ ਨੂੰ ਲਾਈਆਂ ਜਾ ਸਕਣ ਤੇ ਉਹ ਵੀ ਦੁਨੀਆਂ ਦੇ ਰੰਗ ਵੇਖ ਸਕੇ। ਭਾਰਤ ਵਿਚ ਲੱਖਾਂ ਲੋਕ ਨੇਤਹਹੀਣਤਾ ਦਾ ਸ਼ਿਕਾਰ ਹਨ ਅਤੇ ਇਨ੍ਹਾਂ ਵਿਚੋਂ ਬਹੁਤੇ ਲੋਕ ਦਾਨ ਕੀਤੀਆਂ ਅੱਖਾਂ ਰਾਹੀਂ ਵੇਖ ਸਕਦੇ ਹਨ ਪਰ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ਵਿਚ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ।

ਡਾ. ਜੈਨ ਨੇ ਕਿਹਾ ਕਿ ਅੱਖਾਂ ਸਾਡੇ ਸਰੀਰ ਦਾ ਅਤਿ ਅਹਿਮ ਅੰਗ ਹਨ, ਇਸ ਲਈ ਇਨ੍ਹਾਂ ਦੀ ਜਾਂਚ ਹਰ ਛੇ ਮਹੀਨੇ ਮਗਰੋਂ ਘੱਟੋ-ਘੱਟ ਇਕ ਵਾਰ ਜ਼ਰੂਰ ਕਰਾਉਣੀ ਚਾਹੀਦੀ ਹੈ। ‘ਅੱਖਾਂ ਗਈਆਂ ਤਾਂ ਜਹਾਨ ਗਿਆ’ ਕਹਾਵਤ ਅੱਖਾਂ ਦੀ ਅਹਿਮੀਅਤ ਬਾਰੇ ਦਸਦੀ ਹੈ ਕਿ ਜੇ ਅੱਖਾਂ ਬਿਨਾਂ ਦੁਨੀਆਂ ਹਨੇਰਮਈ ਹੋ ਜਾਂਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੱਖਾਂ ਦੇ ਦਾਨ ਦੀ ਮੁਹਿੰਮ ਵਿਚ ਅੱਗੇ ਹੋ ਕੇ ਯੋਗਦਾਨ ਪਾਉਣ ਅਤੇ ਅਪਣੇ ਪਰਵਾਰ ਜੀਆਂ, ਰਿਸ਼ਤੇਦਾਰਾਂ, ਦੋਸਤਾਂ ਨੂੰ ਵੀ ਇਸ ਨੇਕ ਕੰਮ ਲਈ ਪ੍ਰੇਰਿਤ ਕਰਨ। ਵਧੇਰੇ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਪੁਤਲੀ ਬਦਲਣ ਦੇ ਮੁਫ਼ਤ ਆਪਰੇਸ਼ਨ ਕੀਤੇ ਜਾਂਦੇ ਹਨ।

Have something to say? Post your comment

 

More in Chandigarh

ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

'ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ 'ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਮੁੱਖ ਮੰਤਰੀ ਨੇ ਚੀਫ਼ ਜਸਟਿਸ 'ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

'ਯੁੱਧ ਨਸ਼ਿਆਂ ਵਿਰੁੱਧ': 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ