Wednesday, October 29, 2025

Malwa

ਪੀ.ਡੀ.ਏ ਨੇ ਵੱਖ ਵੱਖ ਖੇਤਰਾਂ ’ਚ ਅਣ-ਅਧਿਕਾਰਤ ਵਿਕਸਿਤ ਕਲੋਨੀਆਂ ਢਾਹੀਆਂ

August 25, 2025 10:46 PM
Arvinder Singh

ਪਟਿਆਲਾ : ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.) ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਦੀ ਅਗਵਾਈ ਵਿੱਚ ਪਿੰਡ ਬਾਰਨ, ਫਾਰਮ ਬਹਾਦਰਗੜ੍ਹ ਅਤੇ ਚੌਰਾ ਵਿਖੇ ਅਣ ਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ ਹੈ। ਇਸ ਮੁਹਿੰਮ ਤਹਿਤ ਪੀ.ਡੀ.ਏ. ਦੇ ਅਧਿਕਾਰੀਆਂ ਵੱਲੋਂ ਇਹ ਸਪਸ਼ਟ ਸੰਦੇਸ਼ ਦਿੱਤਾ ਗਿਆ ਕਿ ਪੀ.ਡੀ.ਏ., ਪਟਿਆਲਾ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਇਹਨਾਂ ਵਿਕਸਤ ਹੋਈਆਂ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ ਜਾ ਸਕੇ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਹੋ ਰਹੇ ਗੈਰ-ਯੋਜਨਾਬੱਧ ਵਿਕਾਸ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਅਧਿਕਾਰੀਆਂ ਵੱਲੋਂ ਇਹ ਵੀ ਸੂਚਿਤ ਕੀਤਾ ਗਿਆ ਕਿ ਇਹਨਾਂ ਕਲੋਨੀਆਂ ਤੋਂ ਇਲਾਵਾ ਕੁੱਝ ਹੋਰ ਅਣ-ਅਧਿਕਾਰਤ ਕਲੋਨਾਈਜ਼ਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਇਸ ਸਬੰਧੀ ਕੋਈ ਪੁਖ਼ਤਾ ਜਵਾਬ ਜਾਂ ਦਸਤਾਵੇਜ਼ ਨੋਟਿਸ ਵਿੱਚ ਦਿੱਤੇ ਸਮੇਂ ਦੌਰਾਨ ਪ੍ਰਾਪਤ ਨਹੀਂ ਹੁੰਦੇ ਹਨ ਤਾਂ ਉਹਨਾਂ ਵਿਰੁੱਧ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਪਾਪਰਾ ਐਕਟ 1995 ਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ. ਵੀ ਦਰਜ ਕਰਵਾਈ ਜਾਵੇਗੀ।
ਇਸ ਕਾਰਵਾਈ ਦੌਰਾਨ ਸ੍ਰੀਮਤੀ ਸੀਮਾ ਕੌਸ਼ਲ(ਜ਼ਿਲ੍ਹਾ ਨਗਰ ਯੋਜਨਾਕਾਰ), ਸ੍ਰੀ ਗੁਰਿੰਦਰ ਸਿੰਘ(ਸਹਾਇਕ ਨਗਰ ਯੋਜਨਾਕਾਰ), ਸ੍ਰੀ ਗੁਰਪ੍ਰੀਤ ਸਿੰਘ(ਜੂਨੀਅਰ ਇੰਜੀਨੀਅਰ), ਸ੍ਰੀ ਸੰਜੀਵ ਕੁਮਾਰ(ਜੂਨੀਅਰ ਇੰਜੀਨੀਅਰ), ਸ੍ਰੀ ਪੰਕਜ ਗਰਗ ਅਤੇ ਸ੍ਰੀ ਪਰਮਵੀਰ ਸਿੰਘ (ਜੂਨੀਅਰ ਇੰਜੀਨੀਅਰ), ਹਾਜ਼ਰ ਸੀ।

Have something to say? Post your comment

 

More in Malwa

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ 

ਖੇਤਾਂ ਚੋਂ ਪਰਾਲੀ ਸੰਭਾਲਣ ਲਈ ਸਰਕਾਰ ਦੇ ਪ੍ਰਬੰਧ ਨਿਗੂਣੇ 

ਕਲਸਟਰ ਖੇਡ ਮੁਕਾਬਲੇ 'ਚ ਕਲਗੀਧਰ ਸਕੂਲ ਨੇ ਮਾਰੀ ਬਾਜ਼ੀ

ਭਗਵਾਨ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਮਿਹਨਤ ਤੇ ਨਿਸ਼ਠਾ ਦਾ ਪ੍ਰਤੀਕ : ਅਮਨ ਅਰੋੜਾ 

ਐਫ. ਆਈ. ਆਰ ਦਰਜ ਹੋਣ ਤੋਂ ਬਾਅਦ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਨੇ ਜਾਰੀ ਕੀਤਾ ਪ੍ਰੈਸ ਨੋਟ

ਸਾਰੇ ਅਧਿਆਪਕਾਂ ਨੂੰ ਬਦਲੀਆਂ ਇੱਕ ਮੌਕਾ ਦਿੱਤਾ ਜਾਵੇ

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ