Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਅਗਲੇ ਦੋ ਦਿਨ ਬਰਸਾਤ ਦੀ ਪੇਸ਼ਨਗੋਈ ਦੇ ਮੱਦੇਨਜ਼ਰ ਲੋਕ ਇਹਤਿਹਾਤ ਵਰਤਣ : ਡਿਪਟੀ ਕਮਿਸ਼ਨਰ

August 25, 2025 11:15 PM
Arvinder Singh

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਗਲੇ ਦੋ ਦਿਨ ਬਰਸਾਤ ਦੀ ਪੇਸ਼ਨਗੋਈ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਹਤਿਹਾਤ ਵਰਤਣ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੱਦੇਨਜ਼ਰ ਲੋਕ ਨਦੀਆਂ, ਟੋਭਿਆਂ ਤੇ ਬੰਨ੍ਹਾਂ ਤੋਂ ਦੂਰ ਰਹਿਣ ਖਾਸ ਤੌਰ 'ਤੇ ਬੱਚਿਆਂ ਨੂੰ ਟੋਭਿਆਂ ਆਦਿ ਤੋਂ ਦੂਰ ਰੱਖਿਆ ਜਾਵੇ।
ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕਰਦਿਆਂ ਕਿਹਾ ਕਿ ਅਗਲੇ ਦੋ ਦਿਨਾਂ ਬਰਸਾਤ ਦੀ ਹੋਈ ਪੇਸ਼ਨਗੋਈ ਦੇ ਮੱਦੇਨਜ਼ਰ ਆਪਣੇ ਅਧੀਨ ਪੈਂਦੇ ਖੇਤਰ ਅੰਦਰ ਖਾਸ ਚੌਕਸੀ ਰੱਖੀ ਜਾਵੇ ਅਤੇ ਨੀਵੇਂ ਖੇਤਰਾਂ ਵਿੱਚ ਬਰਸਾਤੀ ਪਾਣੀ ਖੜੇ ਹੋਣ ਦੀ ਸੂਰਤ ਵਿੱਚ ਇਸ ਦੀ ਨਿਕਾਸੀ ਦੇ ਪ੍ਰਬੰਧ ਕੀਤੇ ਜਾਣ। ਇਸ ਮੌਕੇ ਏ.ਡੀ.ਸੀ. ਨਵਰੀਤ ਕੌਰ ਸੇਖੋਂ ਤੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਵੀ ਮੌਜੂਦ ਸਨ।
ਡਾ. ਪ੍ਰੀਤੀ ਯਾਦਵ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸਲਾਹਕਾਰੀ ਬਰਸਾਤ ਦੇ ਮੌਸਮ ਵਿੱਚ ਲੋਕਾਂ ਨੂੰ ਚੌਕਸ ਰਹਿਣ ਲਈ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਲੋਕਾਂ ਦੀ ਸਹੂਲਤ ਲਈ 24 ਘੰਟੇ ਕਾਰਜਸ਼ੀਲ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਬਰਸਾਤਾਂ ਦੇ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀ ਸਬੰਧੀ ਵੀ ਲੋਕਾਂ ਨੂੰ ਸਮੇਂ ਸਮੇਂ 'ਤੇ ਜਾਗਰੂਕ ਕਰਨ ਦੀ ਹਦਾਇਤ ਕੀਤੀ।

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ