ਚੰਡੀਗੜ੍ਹ : ਹਰਿਆਣਾ ਸਰਕਾਰ ਵੱਲੋਂ 1984 ਵਿੱਚ ਸਿੱਖ ਵਿਰੋਧੀ ਦੰਗਿਆਂ ਦੌਰਾਨ ਸੂਬੇ ਦੇ ਅਜਿਹੇ ਸਾਰੇ 121 ਪਰਿਵਾਰਾਂ ਜਿਨ੍ਹਾਂ ਦੇ ਕਿਸੇ ਇੱਕ ਮੈਂਬਰ ਦੀ ਜਾਨ ਚਲੀ ਗਈ ਸੀ ਉਨ੍ਹਾਂ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਪ੍ਰਾਕਮਿਕਤਾ ਆਧਾਰ 'ਤੇ ਨੋਕਰੀ ਪ੍ਰਦਾਨ ਕੀਤੀ ਜਾਵੇਗੀ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਹਰਿਆਣਾ ਵਿਧਾਨਸਭਾ ਵਿੱਚ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਇਹ ਐਲਾਨ ਕੀਤਾ।
ਉਨ੍ਹਾਂ ਨੇ ਸਦਨ ਨੁੰ ਜਾਣੁ ਕਰਾਇਆ ਕਿ 1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਵਿੱਚ ਸੂਬੇ ਵਿੱਚ ਲਗਭਗ 20 ਗੁਰੂਦੁਆਰਿਆਂ, 221 ਮਕਾਨਾ, 154 ਦੁਕਾਨਾਂ, 57 ਫੈਕਟਰੀਆਂ, 3 ਰੇਲ ਡੱਬਿਆ ਅਤੇ 85 ਵਾਹਨਾਂ ਨੂੰ ਜਲਾ ਦਿੱਤਾ ਗਿਆ ਸੀ। ਇੰਨ੍ਹਾਂ ਦੰਗਿਆਂ ਵਿੱਚ 58 ਵਿਅਕਤੀ ਜਖਮੀ ਹੋਏ ਅਤੇ 121 ਲੋਕਾਂ ਦੀ ਮੌਤ ਹੋਈ ਸੀ।
ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ ਆਪਸੀ ਸਹਿਮਤੀ ਨਾਲ ਪਰਿਵਾਰ ਦੇ ਇੱਕ ਮੈਂਬਰ ਦਾ ਨਾਮ ਆਪਣੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਸਕੱਤਰ, ਹਰਿਆਣਾ ਸਰਕਾਰ ਨੂੰ ਭਿਜਵਾਉਣ ਦੀ ਅਪੀਲ ਕੀਤੀ। ਉਨ੍ਹਾ ਨੇ ਕਿਹਾ ਕਿ ਇਸ ਸਬੰਧ ਵਿੱਚ ਸਰਕਾਰ ਵੱਲੋਂ ਹਿਦਾਇਤਾਂ ਜਲਦੀ ਹੀ ਜਾਰੀ ਕਰ ਦਿੱਤੀਆਂ ਜਾਣਗੀਆਂ।