Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 5 ਗਲੌਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

August 26, 2025 03:56 PM
SehajTimes

ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ*

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਮੁਲਜ਼ਮ ਨੂੰ ਪੰਜ ਅਤਿ-ਆਧੁਨਿਕ 9 ਐਮਐਮ ਗਲੌਕ ਪਿਸਤੌਲਾਂ ਅਤੇ ਚਾਰ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਮਿਤ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦੇ ਗੁਰੂ ਕੀ ਵਡਾਲੀ, ਛੇਹਰਟਾ ਦਾ ਰਹਿਣ ਵਾਲਾ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦਾ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਆਪਣੇ ਸਾਥੀ ਗੁਰਪ੍ਰੀਤ ਸਿੰਘ ਉਰਫ਼ ਗਿੰਨੀ ਜ਼ਰੀਏ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਹਥਿਆਰਾਂ ਦੀਆਂ ਖੇਪਾਂ ਭੇਜਦੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਗ੍ਰਿਫ਼ਤਾਰੀ ਅਤੇ ਬਰਾਮਦਗੀ ਨੇ ਹਥਿਆਰਾਂ ਦੀ ਤਸਕਰੀ ਦੇ ਵੱਡੇ ਰੈਕੇਟ ਦਾ ਪਰਦਾਫਾਸ਼ ਕਰਨ ਅਤੇ ਖੇਤਰ ਵਿੱਚ ਇੱਕ ਵੱਡੇ ਅਪਰਾਧ ਨੂੰ ਟਾਲਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ। ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਡੀਸੀਪੀ ਡਿਟੈਕਟਿਵ ਰਵਿੰਦਰਪਾਲ ਸਿੰਘ, ਏਡੀਸੀਪੀ-2 ਹਰਪਾਲ ਸਿੰਘ ਅਤੇ ਏਸੀਪੀ ਪੱਛਮੀ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਥਾਣਾ ਛੇਹਰਟਾ ਦੀ ਪੁਲਿਸ ਟੀਮ ਨੇ ਖੁਫੀਆ ਕਾਰਵਾਈ ਕਰਦਿਆਂ ਸ਼ੱਕੀ ਅਮਿਤ ਸਿੰਘ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਕਿਸੇ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।ਸੀਪੀ ਨੇ ਅੱਗੇ ਕਿਹਾ ਕਿ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰੋਂ ਆਪਣੇ ਸੰਚਾਲਕਾਂ ਦੁਆਰਾ ਦੱਸੇ ਟਿਕਾਣਿਆਂ ਤੋਂ ਡਰੋਨ ਰਾਹੀਂ ਸੁੱਟੀਆਂ ਹਥਿਆਰਾਂ ਦੀਆਂ ਖੇਪਾਂ ਹਾਸਲ ਕਰਦੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਇਸਦੇ ਨਾਲ ਹੀ ਉਕਤ ਮੁਲਜ਼ਮ ਜਿਸਨੂੰ ਖੇਪ ਪਹੁੰਚਾਉਣ ਜਾ ਰਿਹਾ ਸੀ, ਉਸ ਵਿਅਕਤੀ ਦੀ ਪਛਾਣ ਦੀ ਕੋਸ਼ਿਸ਼ ਵੀ ਜਾਰੀ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 165 ਮਿਤੀ 24.08.2025 ਦਰਜ ਕੀਤੀ ਗਈ ਹੈ।

Have something to say? Post your comment

 

More in Majha

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਧਾਲੀਵਾਲ

ਬੇਸਿਕ ਕੰਪਿਊਟਰ ਤੇ ਵੈਬ ਡਿਜਾਇਨਿੰਗ ਕੋਰਸ ਲਈ ਦਾਖਲੇ ਸ਼ੁਰੂ

ਆਈ .ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਾਉਣੀ ਫ਼ਸਲ ਝੋਨੇ ਦੀ ਲਵਾਈ ਲਈ 86 ਫ਼ੀਸਦ ਨਹਿਰੀ ਪਾਣੀ ਸਿੰਚਾਈ ਦਾ ਮਾਨ ਸਰਕਾਰ ਸਿਰਜੇਗੀ ਇਤਿਹਾਸ: ਧਾਲੀਵਾਲ

ਫਰੀਦਕੋਟ ਸ਼ਹਿਰ ਦੀ ਵਾਟਰ ਸਪਲਾਈ ਮਜ਼ਬੂਤ ਕਰਨ ਲਈ 14.06 ਕਰੋੜ ਦੇ ਪ੍ਰੋਜੈਕਟ ਨੂੰ ਮਨਜ਼ੂਰੀ : ਵਿਧਾਇਕ ਸੇਖੋਂ

ਧਾਲੀਵਾਲ ਨੇ 85 ਲੱਖ ਰੁਪਏ ਦੀ ਲਾਗਤ ਨਾਲ 24 ਕਿਲੋਮੀਟਰ ਸੜਕਾਂ ਦੇ ਨਿਰਮਾਣ ਲਈ ਰੱਖੇ ਨੀਂਹ ਪੱਥਰ

ਐਫਆਈਆਰ ਨੰਬਰ 39 ਮਾਮਲਾ: ਅਮ੍ਰਿਤਪਾਲ ਸਿੰਘ ਦੀ ਵੀਸੀ ਰਾਹੀਂ ਪੇਸ਼ੀ ਰਿਮਾਂਡ ‘ਤੇ ਅਦਾਲਤ ‘ਚ ਤਿੱਖੀ ਬਹਿਸ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ