Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬੂਥਗੜ੍ਹ ਸਿਹਤ ਬਲਾਕ ਵਿੱਚ ਮਾਨਸਿਕ ਸਿਹਤ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਸੰਬੰਧੀ ਵਿਕਾਰਾਂ ਦੀ ਪਿੰਡ-ਪੱਧਰੀ ਸਕ੍ਰੀਨਿੰਗ ਅਤੇ ਇਲਾਜ ਲਈ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

August 26, 2025 08:12 PM
ਪ੍ਰਭਦੀਪ ਸਿੰਘ ਸੋਢੀ
ਮਾਜਰੀ : ਪੰਜਾਬ ਰਾਜ ਨੇ ਮਾਨਸਿਕ ਸਿਹਤ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਸੰਬੰਧੀ ਵਿਕਾਰਾਂ ਦੀ ਦੇਖਭਾਲ ਨੂੰ ਮੁੱਖ ਧਾਰਾ ਦੀ ਸਿਹਤ ਸੰਭਾਲ ਪ੍ਰਣਾਲੀ ਨਾਲ ਜੋੜਨ ਵੱਲ ਇੱਕ ਮੋਹਰੀ ਕਦਮ ਚੁੱਕਿਆ ਹੈ, ਜੋ ਕਿ ਪਿੰਡ ਪੱਧਰ ਤੋਂ ਸ਼ੁਰੂ ਕੀਤਾ ਗਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਮੋਹਾਲੀ ਦੇ ਪ੍ਰਾਇਮਰੀ ਹੈਲਥ ਸੈਂਟਰ, ਬੂਥਗੜ੍ਹ ਵਿਖੇ ਇਸ ਪ੍ਰੋਜੈਕਟ ਦੇ ਪਾਇਲਟ ਤੌਰ ਤੇ ਲਾਗੂ ਕਰਨ ਦੀ ਰਸਮੀ ਸ਼ੁਰੂਆਤ ਕੀਤੀ। ਸਿਹਤ ਮੰਤਰੀ ਨੇ ਕਿਹਾ ਕਿ ਇਸ ਸਮੇਂ, ਭਾਰਤ ਵਿੱਚ ਮਾਨਸਿਕ ਸਿਹਤ ਸਥਿਤੀਆਂ ਦਾ ਇਲਾਜ ਜ਼ਿਲ੍ਹਾ ਪੱਧਰ ਤੱਕ ਸੀਮਤ ਹੈ, ਜਿਸ ਨਾਲ ਇਲਾਜ ਦਾ ਇੱਕ ਵੱਡਾ ਪਾੜਾ ਰਹਿ ਜਾਂਦਾ ਹੈ, ਜਿਸ ਵਿੱਚ ਸਿਰਫ 10-25 ਫ਼ੀਸਦੀ ਮਰੀਜ਼ ਹੀ ਦੇਖਭਾਲ ਪ੍ਰਾਪਤ ਕਰ ਰਹੇ ਹਨ। ਇਹ ਪਾੜਾ ਸੀਮਤ ਜਾਗਰੂਕਤਾ, ਸਮਾਜਿਕ ਸ਼ਰਮਿੰਦਗੀ, ਸੀਮਤ ਪਹੁੰਚਯੋਗਤਾ ਅਤੇ ਅਸਮਰਥਾ ਕਰਨ ਬਣਦਾ ਹੈ। ਇਨ੍ਹਾਂ ਚੁਣੌਤੀਆਂ ਨੂੰ ਹੱਲ ਕਰਨ ਲਈ, ਇਹ ਪ੍ਰੋਜੈਕਟ ਸਕ੍ਰੀਨਿੰਗ, ਇਲਾਜ ਅਤੇ ਰੈਫਰਲ ਲਿੰਕੇਜ ਨੂੰ ਲੋਕਾਂ ਦੇ ਨੇੜੇ ਲਿਆਵੇਗਾ। ਇਹ ਪ੍ਰੋਜੈਕਟ, ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੁਆਰਾ ਸਮਰਥਤ ਅਤੇ ਪੀ ਜੀ ਆਈ, ਚੰਡੀਗੜ੍ਹ ਦੀ ਤਕਨੀਕੀ ਮੁਹਾਰਤ ਨਾਲ ਲਾਗੂ ਕੀਤਾ ਗਿਆ ਹੈ। ਇਹ ਪ੍ਰੋਜੈਕਟ ਇਸ ਵੇਲੇ ਸੱਤ ਰਾਜਾਂ (ਪੰਜਾਬ, ਅਸਾਮ, ਓਡੀਸ਼ਾ, ਮੱਧ ਪ੍ਰਦੇਸ਼, ਕਰਨਾਟਕ, ਗੁਜਰਾਤ ਅਤੇ ਹਰਿਆਣਾ) ਵਿੱਚ ਚਲਾਇਆ ਜਾ ਰਿਹਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ, ਮੋਹਾਲੀ ਜ਼ਿਲ੍ਹੇ ਨੂੰ ਪਾਇਲਟ ਸਾਈਟ ਵਜੋਂ ਚੁਣਿਆ ਗਿਆ ਹੈ। ਪ੍ਰੋਜੈਕਟ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਸੂਚੀਬੱਧ ਕਰਦੇ ਹੋਏ, ਉਨ੍ਹਾਂ ਕਿਹਾ ਕਿ ਸਮਾਜਿਕ ਸ਼ਰਮਿੰਦਗੀ ਨੂੰ ਘਟਾਉਣ ਲਈ ਨੁੱਕੜ ਨਾਟਕ, ਜਾਗਰੂਕਤਾ ਮੁਹਿੰਮਾਂ ਅਤੇ ਫਰੰਟਲਾਈਨ ਸਿਹਤ ਕਰਮਚਾਰੀਆਂ ਦੀ ਸਿਖਲਾਈ ਵਰਗੀਆਂ ਕਮਿਊਨਿਟੀ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਕਮਿਊਨਿਟੀ ਹੈਲਥ ਅਫਸਰਾਂ ਦੁਆਰਾ ਪਹਿਲੀ ਵਾਰ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਆਮ ਮਾਨਸਿਕ ਸਿਹਤ ਵਿਗਾੜਾਂ ਲਈ ਸਕ੍ਰੀਨਿੰਗ ਅਤੇ ਇਲਾਜ ਸ਼ੁਰੂ ਕੀਤਾ ਗਿਆ ਹੈ। ਇਹ ਪ੍ਰੋਜੈਕਟ ਪਿੰਡ-ਪੱਧਰੀ ਕੇਂਦਰਾਂ ਤੋਂ ਪੀਐਚਸੀ ਅਤੇ ਜ਼ਿਲ੍ਹਾ ਹਸਪਤਾਲਾਂ ਤੱਕ ਰੈਫਰਲ ਲਿੰਕੇਜ ਨੂੰ ਮਜ਼ਬੂਤ ਕਰੇਗਾ ਅਤੇ ਪੀ ਐਚ ਸੀ ਪੱਧਰ 'ਤੇ ਜ਼ਰੂਰੀ ਮਨੋਵਿਗਿਆਨਕ ਦਵਾਈਆਂ ਦੀ ਵਿਵਸਥਾ ਕਰੇਗਾ।
ਸਕ੍ਰੀਨਿੰਗ, ਇਲਾਜ ਅਤੇ ਰੈਫਰਲ ਦਾ ਸਹਿਯੋਗ ਕਰਨ ਲਈ ਇੱਕ ਸੁਰੱਖਿਅਤ ਮੋਬਾਈਲ ਐਪ ਵਿਕਸਤ ਕੀਤੀ ਗਈ ਹੈ। ਸਿਹਤ ਸੰਭਾਲ ਸਟਾਫ ਦੀ ਸਮਰੱਥਾ-ਨਿਰਮਾਣ, ਵਾਰ-ਵਾਰ ਸਿਖਲਾਈ, ਫੀਡਬੈਕ ਅਤੇ ਹੈਂਡਹੋਲਡਿੰਗ ਦੁਆਰਾ ਕੀਤੀ ਜਾਵੇਗੀ। ਫਰੰਟਲਾਈਨ ਸਿਹਤ ਕਰਮਚਾਰੀਆਂ ਅਤੇ ਪੀ ਐਚ ਸੀ ਮੈਡੀਕਲ ਅਫਸਰਾਂ ਦੀ ਸਫਲ ਸਿਖਲਾਈ ਤੋਂ ਬਾਅਦ, ਘੜੂੰਆਂ ਬਲਾਕ ਵਿੱਚ ਸਕ੍ਰੀਨਿੰਗ ਅਤੇ ਇਲਾਜ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ। ਅੱਜ ਦੀ ਸ਼ੁਰੂਆਤ ਦੇ ਨਾਲ, ਹੁਣ 1 ਸਤੰਬਰ, 2025 ਤੋਂ ਬੂਥਗੜ੍ਹ ਬਲਾਕ ਵਿੱਚ ਕਾਰਜਸ਼ੀਲ ਹੋ ਜਾਵੇਗਾ। ਇਸ ਮੌਕੇ ਬੋਲਦਿਆਂ, ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ, “ਮਾਨਸਿਕ ਸਿਹਤ, ਸਰੀਰਕ ਸਿਹਤ ਜਿੰਨੀ ਹੀ ਮਹੱਤਵਪੂਰਨ ਹੈ। ਮਾਨਸਿਕ ਸਿਹਤ ਦੇਖਭਾਲ ਨੂੰ ਪਿੰਡ ਵਾਸੀਆਂ ਤੱਕ ਪਹੁੰਚਾ ਕੇ, ਅਸੀਂ ਨਾ ਸਿਰਫ਼ ਸਮਾਜਿਕ ਸ਼ਰਮਿੰਦਗੀ ਨੂੰ ਘਟਾ ਰਹੇ ਹਾਂ, ਸਗੋਂ ਸਮੇਂ ਸਿਰ ਇਲਾਜ ਵੀ ਯਕੀਨੀ ਬਣਾ ਰਹੇ ਹਾਂ। ਇਹ ਪਾਇਲਟ ਪ੍ਰੋਜੈਕਟ ਰਾਸ਼ਟਰੀ ਮਾਨਸਿਕ ਸਿਹਤ ਪ੍ਰੋਗਰਾਮ 2.0 ਦੀ ਨੀਂਹ ਬਣੇਗਾ।
ਉਨ੍ਹਾਂ ਨੇ ਕਮਿਊਨਿਟੀ ਹੈਲਥ ਅਫਸਰਾਂ, ਆਸ਼ਾ ਅਤੇ ਪੀਐਚਸੀ ਮੈਡੀਕਲ ਅਫਸਰਾਂ ਨੂੰ ਆਪਣੀ ਸਿਖਲਾਈ ਦੀ ਢੁਕਵੇਂ ਢੰਗ ਨਾਲ ਵਰਤੋਂ ਕਰਨ ਅਤੇ ਮਾਨਸਿਕ ਪ੍ਰੇਸ਼ਾਨੀ ਵਿੱਚ ਫਸੇ ਲੋਕਾਂ ਦੀ ਸਹਾਇਤਾ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਉਨ੍ਹਾਂ ਨੂੰ "ਇਸ ਇਤਿਹਾਸਕ ਪਹਿਲਕਦਮੀ ਦੇ ਮੁੱਖ ਚਾਲਕ" ਕਿਹਾ। ਇਹ ਨਵੀਨਤਾਕਾਰੀ ਮਾਡਲ ਪੰਜਾਬ ਅਤੇ ਦੇਸ਼ ਭਰ ਵਿੱਚ ਪਿੰਡ-ਪੱਧਰੀ ਮਾਨਸਿਕ ਸਿਹਤ ਸੰਭਾਲ ਨੂੰ ਵਧਾਉਣ ਲਈ ਇੱਕ ਬਲੂਪ੍ਰਿੰਟ ਵਜੋਂ ਕੰਮ ਕਰੇਗਾ। ਡਾ. ਬਲਬੀਰ ਸਿੰਘ ਨੇ ਇਹ ਵੀ ਐਲਾਨ ਕੀਤਾ ਕਿ ਭਗਵੰਤ ਸਿੰਘ ਮਾਨ ਸਰਕਾਰ 225 ਜ਼ਿਲ੍ਹਾ, ਸਬ-ਡਵੀਜ਼ਨ ਅਤੇ ਪੀਐਚਸੀ-ਪੱਧਰੀ ਸਹੂਲਤਾਂ ਨੂੰ 24x7 ਕਾਰਜਸ਼ੀਲ ਬਣਾ ਕੇ ਹੋਰ ਮਜ਼ਬੂਤ ਕਰੇਗੀ। ਆਉਣ ਵਾਲੇ ਦਿਨਾਂ ਵਿੱਚ ਹਰੇਕ ਸੰਸਥਾ ਵਿੱਚ 4-5 ਡਾਕਟਰ ਅਤੇ ਵਾਧੂ ਨਰਸਿੰਗ ਸਟਾਫ ਹੋਵੇਗਾ। ਉਨ੍ਹਾਂ ਕਿਹਾ "ਰਾਜ ਸਰਕਾਰ ਪੰਜਾਬ ਦੇ ਹਰੇਕ ਨਾਗਰਿਕ ਨੂੰ ਮੁੱਢਲੀਆਂ ਅਤੇ ਵਿਸ਼ੇਸ਼ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਮੌਕੇ ਮੌਜੂਦ ਪ੍ਰਮੁੱਖ ਵਿਅਕਤੀਆਂ ਵਿੱਚ ਪੀ ਜੀ ਆਈ ਐਮ ਈ ਆਰ ਤੋਂ ਡਾ. ਅਭਿਸ਼ੇਕ, ਜੋ ਇਸ ਪ੍ਰੋਜੈਕਟ ਦੀ ਨਿਗਰਾਨੀ ਕਰਨਗੇ ਤੋਂ ਇਲਾਵਾ, ਸਿਵਲ ਸਰਜਨ ਡਾ. ਸੰਗੀਤਾ ਜੈਨ, ਐਸ ਡੀ ਐਮ ਖਰੜ ਸ਼੍ਰੀਮਤੀ ਦਿਵਿਆ ਪੀ, ਐਸ ਪੀ ਮੁੱਲਾਂਪੁਰ ਮੋਹਿਤ ਅਗਰਵਾਲ, ਐਸ ਐਮ ਓਜ਼ ਡਾ. ਅਲਕਜੋਤ ਕੌਰ, ਡਾ. ਪ੍ਰੀਤ ਕੰਵਲ ਤੇ ਡਾ. ਅਮਿਤ, ਆਯੁਰਵੈਦਿਕ ਮੈਡੀਕਲ ਅਫਸਰ ਅਰੁਣ ਬਾਂਸਲ ਸ਼ਾਮਲ ਸਨ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ 27, 28 ਫਰਵਰੀ ਅਤੇ 1 ਮਾਰਚ ਨੂੰ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ ਤਿੰਨ ਰੋਜ਼ਾ ‘ਰੰਗਲਾ ਪੰਜਾਬ ਉਤਸਵ’

ਗੈਂਗਸਟਰਾਂ ’ਤੇ ਵਾਰ ਦਾ 33ਵਾਂ ਦਿਨ: ਪੰਜਾਬ ਪੁਲਿਸ ਵੱਲੋਂ 647 ਥਾਈਂ ਛਾਪੇਮਾਰੀ ; 245 ਕਾਬੂ

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ