Sunday, October 12, 2025

Chandigarh

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਹਾਲੀ ਵਿਖੇ ਮੈਡੀਕਲ ਅਫਸਰਾਂ ਦੀ ਨਸ਼ਾ ਪੀੜਤਾਂ ਦੇ ਇਲਾਜ ਦੀ ਅਗਲੇ ਪੱਧਰ ਦੀ ਸਿਖਲਾਈ ਦੀ ਸ਼ੁਰੂਆਤ ਕੀਤੀ

August 26, 2025 08:49 PM
SehajTimes

ਸੂਬੇ ਚ ਨਸ਼ਾ ਪੀੜਤਾਂ ਦੇ ਇਲਾਜ ਲਈ ਤਰਲ ਅਤੇ ਓਰਲ ਸਬਸਟੀਚਿਊਸ਼ਨ ਥੈਰੇਪੀ ਦੀ ਸ਼ੁਰੂਆਤ

 

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਲੱਸਟਰ ਰਿਸੋਰਸ ਸੈਂਟਰ, (ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਮੋਹਾਲੀ ਵਿਖੇ ਮੈਡੀਕਲ ਅਫਸਰਾਂ ਦੀ ਸਮਰੱਥਾ ਨਿਰਮਾਣ ਸਿਖਲਾਈ (ਨਸ਼ਾ ਪੀੜਤਾਂ ਦੇ ਇਲਾਜ ਲਈ ਅਗਲੇ ਪੱਧਰ ਦੀ ਸਿਖਲਾਈ) ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਇਹ ਸਿਖਲਾਈ ਪ੍ਰੋਗਰਾਮ ਅਨੰਨਿਆ ਬਿਰਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਏਮਜ਼, ਮੋਹਾਲੀ ਵਿਖੇ ਸਥਾਪਿਤ ਡੇਟਾ ਇੰਟੈਲੀਜੈਂਸ ਐਂਡ ਟੈਕਨੀਕਲ ਸਪੋਰਟ ਯੂਨਿਟ ਰਾਹੀਂ ਪੰਜਾਬ ਦੀਆਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਇੱਕ ਵੱਡੀ ਰਣਨੀਤੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਡਰੱਗ ਡਿਪੈਂਡਡੈਂਸ ਟ੍ਰੀਟਮੈਂਟ ਸੈਂਟਰ (ਆਲ ਇੰਡੀਆ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼), ਪੀ ਜੀ ਆਈ ਚੰਡੀਗੜ੍ਹ, ਆਈ ਆਈ ਟੀ ਰੋਪੜ, ਅਤੇ ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼ ਮੁੰਬਈ ਜਿਹੀਆਂ ਪ੍ਰਮੁੱਖ ਰਾਸ਼ਟਰੀ ਸੰਸਥਾਵਾਂ ਦੁਆਰਾ ਸਮਰਥਤ, ਇਹ ਯੂਨਿਟ ਰਾਜ ਭਰ ਵਿੱਚ ਨਿਰਵਿਘਨ ਤਕਨੀਕੀ ਸਹਾਇਤਾ ਅਤੇ ਜ਼ਮੀਨੀ ਅਮਲ ਨੂੰ ਯਕੀਨੀ ਬਣਾਉਣ ਲਈ ਇੱਕ ਹੱਬ-ਐਂਡ-ਸਪੋਕ ਮਾਡਲ ਦੀ ਤਰ੍ਹਾਂ ਕੰਮ ਕਰਦਾ ਹੈ। ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ, "ਨਸ਼ਿਆਂ ਵਿਰੁੱਧ ਲੜਾਈ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਵਿਗਿਆਨਕ ਸਿਖਲਾਈ, ਅਸਲ-ਸਮੇਂ (ਰੀਅਲ ਟਾਈਮ) ਦੀ ਨਿਗਰਾਨੀ ਅਤੇ ਨਸ਼ਾ ਛੁਡਾਊ ਬੁਨਿਆਦੀ ਢਾਂਚੇ ਦੇ ਵਿਸਥਾਰ ਰਾਹੀਂ, ਅਸੀਂ ਇਲਾਜ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਮਰੀਜ਼-ਕੇਂਦ੍ਰਿਤ ਬਣਾਉਣ ਲਈ ਦ੍ਰਿੜ ਹਾਂ। ਮੈਡੀਕਲ ਅਫਸਰ, ਕੌਂਸਲਰ, ਪੁਲਿਸ ਕਰਮਚਾਰੀ ਅਤੇ ਮਨੋਵਿਗਿਆਨੀਆਂ ਨੂੰ ਪ੍ਰਭਾਵਸ਼ਾਲੀ, ਹਮਦਰਦੀ ਅਤੇ ਪੇਸ਼ੇਵਰ ਦੇਖਭਾਲ ਪ੍ਰਦਾਨ ਕਰਨ ਲਈ ਉੱਨਤ ਹੁਨਰ ਅਤੇ ਸਿਖਲਾਈ ਨਾਲ ਲੈਸ ਕੀਤਾ ਜਾ ਰਿਹਾ ਹੈ।" ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਤਹਿਤ, ਅੰਬੇਦਕਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਮੋਹਾਲੀ ਵਿਖੇ ਏਮਜ਼ ਤੋਂ ਸਿਖਲਾਈ ਪ੍ਰਾਪਤ ਮਨੋ ਰੋਗ ਮਾਹਿਰ ਸਿਧਾਂਤਕ ਗਿਆਨ, ਵਿਹਾਰਕ ਹੁਨਰ ਅਤੇ ਕਾਨੂੰਨੀ ਜਾਗਰੂਕਤਾ ਨੂੰ ਕਵਰ ਕਰਦੇ ਹੋਏ ਪੰਜ ਦਿਨਾਂ ਦਾ ਸਿਖਲਾਈ ਪ੍ਰੋਗਰਾਮ ਚਲਾ ਰਹੇ ਹਨ। ਇਸਦਾ ਉਦੇਸ਼ ਮੈਡੀਕਲ ਅਫਸਰਾਂ ਅਤੇ ਸਹਿਯੋਗੀ ਸਟਾਫ ਦੀ ਸਮਰੱਥਾ ਨੂੰ ਵਧਾਉਣਾ ਹੈ ਤਾਂ ਜੋ ਜ਼ਮੀਨੀ ਪੱਧਰ 'ਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਸੰਬੰਧੀ ਵਿਗਾੜਾਂ ਦਾ ਢੁਕਵਾਂ ਪ੍ਰਬੰਧਨ ਕੀਤਾ ਜਾ ਸਕੇ।


ਸਿਹਤ ਮੰਤਰੀ ਨੇ ਪੰਜਾਬ ਦੇ ਮਜ਼ਬੂਤ ਨਸ਼ਾ ਛੁਡਾਊ ਨੈੱਟਵਰਕ ਦੀ ਤਫ਼ਸੀਲ ਦਿੰਦੇ ਹੋਏ ਕਿਹਾ ਕਿ ਪੰਜਾਬ ਭਰ ਵਿੱਚ 5,000 ਤੋਂ ਵੱਧ ਸਮਰਪਿਤ ਨਸ਼ਾ ਛੁਡਾਊ ਅਤੇ ਪੁਨਰਵਾਸ ਬੈੱਡ ਸਮਰੱਥਾ ਉਪਲਬਧ ਕਰਵਾਈ ਗਈ ਹੈ। ਸਰਕਾਰ ਵੱਲੋਂ 36 ਸਰਕਾਰੀ ਨਸ਼ਾ ਛੁਡਾਊ ਕੇਂਦਰਾਂ, 19 ਸਰਕਾਰੀ ਪੁਨਰਵਾਸ ਕੇਂਦਰਾਂ, 143 ਨਿੱਜੀ ਨਸ਼ਾ ਛੁਡਾਊ ਕੇਂਦਰਾਂ ਅਤੇ 72 ਨਿੱਜੀ ਪੁਨਰਵਾਸ ਕੇਂਦਰਾਂ 'ਤੇ ਬੋਰਡਿੰਗ, ਰਿਹਾਇਸ਼, ਭੋਜਨ ਅਤੇ ਦਵਾਈਆਂ ਸਮੇਤ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ, 10.31 ਲੱਖ ਤੋਂ ਵੱਧ ਰਜਿਸਟਰਡ ਮਰੀਜ਼ਾਂ ਵਾਲੇ 547 ਓ ਓ ਏ ਟੀ (ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ) ਕਲੀਨਿਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਯੋਗਦਾਨ ਪਾ ਰਹੇ ਹਨ। ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਅੰਮ੍ਰਿਤਸਰ, ਬਠਿੰਡਾ,  ਕਪੂਰਥਲਾ ਵਿੱਚ ਮੈਥਾਡੋਨ ਪ੍ਰਣਾਲੀ ਨਾਲ ਨਸ਼ਾ ਪੀੜਤਾਂ ਦਾ ਇਲਾਜ ਸ਼ੁਰੂ ਕਰਨ ਉਪਰੰਤ ਜਲੰਧਰ, ਮੋਹਾਲੀ, ਫਰੀਦਕੋਟ ਅਤੇ ਪਟਿਆਲਾ ਵਿੱਚ ਇਸ ਦਾ ਵਿਸਥਾਰ ਚੱਲ ਰਿਹਾ ਹੈ। ਇਹ ਵਿਧੀ ਨਸ਼ੇੜੀਆਂ ਦੁਆਰਾ ਇੱਕੋ ਸੂਈ ਦੀ ਵਰਤੋਂ ਤੇ ਨੁਕਸਾਨ ਨੂੰ ਰੋਕਣ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਇਹ ਸੂਬੇ ਚ ਨਸ਼ਾ ਪੀੜਤਾਂ ਦੇ ਇਲਾਜ ਲਈ ਤਰਲ ਅਤੇ ਓਰਲ ਸਬਸਟੀਚਿਊਸ਼ਨ ਥੈਰੇਪੀ ਅਪਣਾਏ ਜਾਣ ਦਾ ਹਿੱਸਾ ਹੈ।

ਸਿਹਤ ਮੰਤਰੀ ਨੇ ਡੀ ਡੀ ਆਰ ਪੀ (ਡਰੱਗ ਡੀ-ਐਡਿਕਸ਼ਨ ਐਂਡ ਰਜਿਸਟਰੀ) ਪੋਰਟਲ ਰਾਹੀਂ ਰੀਅਲ-ਟਾਈਮ ਨਿਗਰਾਨੀ 'ਤੇ ਰਾਜ ਦੇ ਧਿਆਨ ਕੇਂਦਰਿਤ ਕਰਨ ਅਤੇ ਮੋਹਾਲੀ, ਪਟਿਆਲਾ, ਅੰਮ੍ਰਿਤਸਰ, ਜਲੰਧਰ ਅਤੇ ਫਰੀਦਕੋਟ ਦੇ ਮੈਡੀਕਲ ਕਾਲਜਾਂ ਵਿੱਚ ਕਲੱਸਟਰ ਰਿਸੋਰਸ ਸੈਂਟਰਾਂ (ਸੀ ਆਰ ਸੀ) ਦੀ ਸ਼ਮੂਲੀਅਤ 'ਤੇ ਵੀ ਚਾਨਣਾ ਪਾਇਆ ਤਾਂ ਜੋ ਸਥਾਨਕ ਤੌਰ 'ਤੇ ਰਾਜ-ਪੱਧਰੀ ਰਣਨੀਤੀਆਂ ਨੂੰ ਲਾਗੂ ਕੀਤਾ ਜਾ ਸਕੇ।

ਡਾ. ਬਲਬੀਰ ਸਿੰਘ ਨੇ ਮੈਡੀਕਲ ਅਫਸਰਾਂ ਅਤੇ ਮਾਹਿਰਾਂ ਦੀ ਵਚਨਬੱਧਤਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਮੂਹਿਕ ਯਤਨ "ਇੱਕ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ" ਨੂੰ ਯਕੀਨੀ ਬਣਾਉਣਗੇ।

ਹਾਜ਼ਰ ਅਧਿਕਾਰੀਆਂ ਵਿੱਚ ਬਸੰਤ ਗਰਗ, ਸਕੱਤਰ ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ, ਸ਼੍ਰੀਮਤੀ ਭਵਨੀਤ ਭਾਰਤੀ, ਡਾਇਰੈਕਟਰ ਪ੍ਰਿੰਸੀਪਲ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ, ਨਵਦੀਪ ਸੈਣੀ, ਮੈਡੀਕਲ ਸੁਪਰਡੈਂਟ (ਏਆਈਐਮਐਸ), ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ 35 ਮੈਡੀਕਲ ਅਫਸਰਾਂ ਦਾ ਬੈਚ ਸ਼ਾਮਲ ਸੀ ਜੋ ਮਾਸਟਰ ਟ੍ਰੇਨਰਾਂ ਵਜੋਂ ਏਮਜ਼ ਤੋਂ ਸਿਖਲਾਈ ਲੈ ਕੇ ਆਏ ਚਾਰ ਮਨੋ ਰੋਗ ਮਾਹਿਰਾਂ ਪਾਸੋਂ ਸਿਖਲਾਈ ਪ੍ਰਾਪਤ ਕਰ ਰਹੇ ਸਨ।

Have something to say? Post your comment

 

More in Chandigarh

ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

'ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ 'ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਮੁੱਖ ਮੰਤਰੀ ਨੇ ਚੀਫ਼ ਜਸਟਿਸ 'ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

'ਯੁੱਧ ਨਸ਼ਿਆਂ ਵਿਰੁੱਧ': 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ