Sunday, January 11, 2026
BREAKING NEWS

Chandigarh

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੋਹਾਲੀ ਦੇ ਬੂਥਗੜ੍ਹ ਸਿਹਤ ਬਲਾਕ ਵਿੱਚ ਮਾਨਸਿਕ ਸਿਹਤ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਸੰਬੰਧੀ ਵਿਕਾਰਾਂ ਦੀ ਪਿੰਡ-ਪੱਧਰੀ ਸਕ੍ਰੀਨਿੰਗ ਅਤੇ ਇਲਾਜ ਲਈ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

August 26, 2025 11:26 PM
SehajTimes

ਰਾਜ ਸਰਕਾਰ ਵਾਧੂ ਡਾਕਟਰਾਂ ਅਤੇ ਨਰਸਾਂ ਨਾਲ ਜ਼ਿਲ੍ਹਾ, ਸਬ-ਡਵੀਜ਼ਨ ਅਤੇ ਪੀ.ਐਚ.ਸੀ. ਪੱਧਰ 'ਤੇ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰੇਗੀ

 

ਖਰੜ : ਪੰਜਾਬ ਰਾਜ ਨੇ ਮਾਨਸਿਕ ਸਿਹਤ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਸੰਬੰਧੀ ਵਿਕਾਰਾਂ ਦੀ ਦੇਖਭਾਲ ਨੂੰ ਮੁੱਖ ਧਾਰਾ ਦੀ ਸਿਹਤ ਸੰਭਾਲ ਪ੍ਰਣਾਲੀ ਨਾਲ ਜੋੜਨ ਵੱਲ ਇੱਕ ਮੋਹਰੀ ਕਦਮ ਚੁੱਕਿਆ ਹੈ, ਜੋ ਕਿ ਪਿੰਡ ਪੱਧਰ ਤੋਂ ਸ਼ੁਰੂ ਕੀਤਾ ਗਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਮੋਹਾਲੀ ਦੇ ਪ੍ਰਾਇਮਰੀ ਹੈਲਥ ਸੈਂਟਰ, ਬੂਥਗੜ੍ਹ ਵਿਖੇ ਇਸ ਪ੍ਰੋਜੈਕਟ ਦੇ ਪਾਇਲਟ ਤੌਰ ਤੇ ਲਾਗੂ ਕਰਨ ਦੀ ਰਸਮੀ ਸ਼ੁਰੂਆਤ ਕੀਤੀ।

ਸਿਹਤ ਮੰਤਰੀ ਨੇ ਕਿਹਾ ਕਿ ਇਸ ਸਮੇਂ, ਭਾਰਤ ਵਿੱਚ ਮਾਨਸਿਕ ਸਿਹਤ ਸਥਿਤੀਆਂ ਦਾ ਇਲਾਜ ਜ਼ਿਲ੍ਹਾ ਪੱਧਰ ਤੱਕ ਸੀਮਤ ਹੈ, ਜਿਸ ਨਾਲ ਇਲਾਜ ਦਾ ਇੱਕ ਵੱਡਾ ਪਾੜਾ ਰਹਿ ਜਾਂਦਾ ਹੈ, ਜਿਸ ਵਿੱਚ ਸਿਰਫ 10-25 ਫ਼ੀਸਦੀ ਮਰੀਜ਼ ਹੀ ਦੇਖਭਾਲ ਪ੍ਰਾਪਤ ਕਰ ਰਹੇ ਹਨ। ਇਹ ਪਾੜਾ ਸੀਮਤ ਜਾਗਰੂਕਤਾ, ਸਮਾਜਿਕ ਸ਼ਰਮਿੰਦਗੀ, ਸੀਮਤ ਪਹੁੰਚਯੋਗਤਾ ਅਤੇ ਅਸਮਰਥਾ ਕਰਨ ਬਣਦਾ ਹੈ। ਇਨ੍ਹਾਂ ਚੁਣੌਤੀਆਂ ਨੂੰ ਹੱਲ ਕਰਨ ਲਈ, ਇਹ ਪ੍ਰੋਜੈਕਟ ਸਕ੍ਰੀਨਿੰਗ, ਇਲਾਜ ਅਤੇ ਰੈਫਰਲ ਲਿੰਕੇਜ ਨੂੰ ਲੋਕਾਂ ਦੇ ਨੇੜੇ ਲਿਆਵੇਗਾ।
ਇਹ ਪ੍ਰੋਜੈਕਟ, ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੁਆਰਾ ਸਮਰਥਤ ਅਤੇ ਪੀ ਜੀ ਆਈ, ਚੰਡੀਗੜ੍ਹ ਦੀ ਤਕਨੀਕੀ ਮੁਹਾਰਤ ਨਾਲ ਲਾਗੂ ਕੀਤਾ ਗਿਆ ਹੈ। ਇਹ ਪ੍ਰੋਜੈਕਟ ਇਸ ਵੇਲੇ ਸੱਤ ਰਾਜਾਂ (ਪੰਜਾਬ, ਅਸਾਮ, ਓਡੀਸ਼ਾ, ਮੱਧ ਪ੍ਰਦੇਸ਼, ਕਰਨਾਟਕ, ਗੁਜਰਾਤ ਅਤੇ ਹਰਿਆਣਾ) ਵਿੱਚ ਚਲਾਇਆ ਜਾ ਰਿਹਾ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ, ਮੋਹਾਲੀ ਜ਼ਿਲ੍ਹੇ ਨੂੰ ਪਾਇਲਟ ਸਾਈਟ ਵਜੋਂ ਚੁਣਿਆ ਗਿਆ ਹੈ। ਪ੍ਰੋਜੈਕਟ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਸੂਚੀਬੱਧ ਕਰਦੇ ਹੋਏ, ਉਨ੍ਹਾਂ ਕਿਹਾ ਕਿ ਸਮਾਜਿਕ ਸ਼ਰਮਿੰਦਗੀ ਨੂੰ ਘਟਾਉਣ ਲਈ ਨੁੱਕੜ ਨਾਟਕ, ਜਾਗਰੂਕਤਾ ਮੁਹਿੰਮਾਂ ਅਤੇ ਫਰੰਟਲਾਈਨ ਸਿਹਤ ਕਰਮਚਾਰੀਆਂ ਦੀ ਸਿਖਲਾਈ ਵਰਗੀਆਂ ਕਮਿਊਨਿਟੀ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਕਮਿਊਨਿਟੀ ਹੈਲਥ ਅਫਸਰਾਂ ਦੁਆਰਾ ਪਹਿਲੀ ਵਾਰ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਆਮ ਮਾਨਸਿਕ ਸਿਹਤ ਵਿਗਾੜਾਂ ਲਈ ਸਕ੍ਰੀਨਿੰਗ ਅਤੇ ਇਲਾਜ ਸ਼ੁਰੂ ਕੀਤਾ ਗਿਆ ਹੈ। ਇਹ ਪ੍ਰੋਜੈਕਟ ਪਿੰਡ-ਪੱਧਰੀ ਕੇਂਦਰਾਂ ਤੋਂ ਪੀਐਚਸੀ ਅਤੇ ਜ਼ਿਲ੍ਹਾ ਹਸਪਤਾਲਾਂ ਤੱਕ ਰੈਫਰਲ ਲਿੰਕੇਜ ਨੂੰ ਮਜ਼ਬੂਤ ਕਰੇਗਾ ਅਤੇ ਪੀ ਐਚ ਸੀ ਪੱਧਰ 'ਤੇ ਜ਼ਰੂਰੀ ਮਨੋਵਿਗਿਆਨਕ ਦਵਾਈਆਂ ਦੀ ਵਿਵਸਥਾ ਕਰੇਗਾ।
ਸਕ੍ਰੀਨਿੰਗ, ਇਲਾਜ ਅਤੇ ਰੈਫਰਲ ਦਾ ਸਹਿਯੋਗ ਕਰਨ ਲਈ ਇੱਕ ਸੁਰੱਖਿਅਤ ਮੋਬਾਈਲ ਐਪ ਵਿਕਸਤ ਕੀਤੀ ਗਈ ਹੈ।
ਸਿਹਤ ਸੰਭਾਲ ਸਟਾਫ ਦੀ ਸਮਰੱਥਾ-ਨਿਰਮਾਣ, ਵਾਰ-ਵਾਰ ਸਿਖਲਾਈ, ਫੀਡਬੈਕ ਅਤੇ ਹੈਂਡਹੋਲਡਿੰਗ ਦੁਆਰਾ ਕੀਤੀ ਜਾਵੇਗੀ। ਫਰੰਟਲਾਈਨ ਸਿਹਤ ਕਰਮਚਾਰੀਆਂ ਅਤੇ ਪੀ ਐਚ ਸੀ ਮੈਡੀਕਲ ਅਫਸਰਾਂ ਦੀ ਸਫਲ ਸਿਖਲਾਈ ਤੋਂ ਬਾਅਦ, ਘੜੂੰਆਂ ਬਲਾਕ ਵਿੱਚ ਸਕ੍ਰੀਨਿੰਗ ਅਤੇ ਇਲਾਜ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ। ਅੱਜ ਦੀ ਸ਼ੁਰੂਆਤ ਦੇ ਨਾਲ, ਹੁਣ 1 ਸਤੰਬਰ, 2025 ਤੋਂ ਬੂਥਗੜ੍ਹ ਬਲਾਕ ਵਿੱਚ ਕਾਰਜਸ਼ੀਲ ਹੋ ਜਾਵੇਗਾ।

ਇਸ ਮੌਕੇ ਬੋਲਦਿਆਂ, ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ, “ਮਾਨਸਿਕ ਸਿਹਤ, ਸਰੀਰਕ ਸਿਹਤ ਜਿੰਨੀ ਹੀ ਮਹੱਤਵਪੂਰਨ ਹੈ। ਮਾਨਸਿਕ ਸਿਹਤ ਦੇਖਭਾਲ ਨੂੰ ਪਿੰਡ ਵਾਸੀਆਂ ਤੱਕ ਪਹੁੰਚਾ ਕੇ, ਅਸੀਂ ਨਾ ਸਿਰਫ਼ ਸਮਾਜਿਕ ਸ਼ਰਮਿੰਦਗੀ ਨੂੰ ਘਟਾ ਰਹੇ ਹਾਂ, ਸਗੋਂ ਸਮੇਂ ਸਿਰ ਇਲਾਜ ਵੀ ਯਕੀਨੀ ਬਣਾ ਰਹੇ ਹਾਂ। ਇਹ ਪਾਇਲਟ ਪ੍ਰੋਜੈਕਟ ਰਾਸ਼ਟਰੀ ਮਾਨਸਿਕ ਸਿਹਤ ਪ੍ਰੋਗਰਾਮ 2.0 ਦੀ ਨੀਂਹ ਬਣੇਗਾ।”

ਉਨ੍ਹਾਂ ਨੇ ਕਮਿਊਨਿਟੀ ਹੈਲਥ ਅਫਸਰਾਂ, ਆਸ਼ਾ ਅਤੇ ਪੀਐਚਸੀ ਮੈਡੀਕਲ ਅਫਸਰਾਂ ਨੂੰ ਆਪਣੀ ਸਿਖਲਾਈ ਦੀ ਢੁਕਵੇਂ ਢੰਗ ਨਾਲ ਵਰਤੋਂ ਕਰਨ ਅਤੇ ਮਾਨਸਿਕ ਪ੍ਰੇਸ਼ਾਨੀ ਵਿੱਚ ਫਸੇ ਲੋਕਾਂ ਦੀ ਸਹਾਇਤਾ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਉਨ੍ਹਾਂ ਨੂੰ "ਇਸ ਇਤਿਹਾਸਕ ਪਹਿਲਕਦਮੀ ਦੇ ਮੁੱਖ ਚਾਲਕ" ਕਿਹਾ।

ਇਹ ਨਵੀਨਤਾਕਾਰੀ ਮਾਡਲ ਪੰਜਾਬ ਅਤੇ ਦੇਸ਼ ਭਰ ਵਿੱਚ ਪਿੰਡ-ਪੱਧਰੀ ਮਾਨਸਿਕ ਸਿਹਤ ਸੰਭਾਲ ਨੂੰ ਵਧਾਉਣ ਲਈ ਇੱਕ ਬਲੂਪ੍ਰਿੰਟ ਵਜੋਂ ਕੰਮ ਕਰੇਗਾ।

ਡਾ. ਬਲਬੀਰ ਸਿੰਘ ਨੇ ਇਹ ਵੀ ਐਲਾਨ ਕੀਤਾ ਕਿ ਭਗਵੰਤ ਸਿੰਘ ਮਾਨ ਸਰਕਾਰ 225 ਜ਼ਿਲ੍ਹਾ, ਸਬ-ਡਵੀਜ਼ਨ ਅਤੇ ਪੀਐਚਸੀ-ਪੱਧਰੀ ਸਹੂਲਤਾਂ ਨੂੰ 24x7 ਕਾਰਜਸ਼ੀਲ ਬਣਾ ਕੇ ਹੋਰ ਮਜ਼ਬੂਤ ਕਰੇਗੀ। ਆਉਣ ਵਾਲੇ ਦਿਨਾਂ ਵਿੱਚ ਹਰੇਕ ਸੰਸਥਾ ਵਿੱਚ 4-5 ਡਾਕਟਰ ਅਤੇ ਵਾਧੂ ਨਰਸਿੰਗ ਸਟਾਫ ਹੋਵੇਗਾ। ਉਨ੍ਹਾਂ ਕਿਹਾ "ਰਾਜ ਸਰਕਾਰ ਪੰਜਾਬ ਦੇ ਹਰੇਕ ਨਾਗਰਿਕ ਨੂੰ ਮੁੱਢਲੀਆਂ ਅਤੇ ਵਿਸ਼ੇਸ਼ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।"

ਇਸ ਮੌਕੇ ਮੌਜੂਦ ਪ੍ਰਮੁੱਖ ਵਿਅਕਤੀਆਂ ਵਿੱਚ ਪੀ ਜੀ ਆਈ ਐਮ ਈ ਆਰ ਤੋਂ ਡਾ. ਅਭਿਸ਼ੇਕ, ਜੋ ਇਸ ਪ੍ਰੋਜੈਕਟ ਦੀ ਨਿਗਰਾਨੀ ਕਰਨਗੇ ਤੋਂ ਇਲਾਵਾ, ਸਿਵਲ ਸਰਜਨ ਡਾ. ਸੰਗੀਤਾ ਜੈਨ, ਐਸ ਡੀ ਐਮ ਖਰੜ ਸ਼੍ਰੀਮਤੀ ਦਿਵਿਆ ਪੀ, ਐਸ ਪੀ ਮੁੱਲਾਂਪੁਰ ਮੋਹਿਤ ਅਗਰਵਾਲ, ਐਸ ਐਮ ਓਜ਼ ਡਾ. ਅਲਕਜੋਤ ਕੌਰ, ਡਾ. ਪ੍ਰੀਤ ਕੰਵਲ ਤੇ ਡਾ. ਅਮਿਤ, ਆਯੁਰਵੈਦਿਕ ਮੈਡੀਕਲ ਅਫਸਰ ਅਰੁਣ ਬਾਂਸਲ ਸ਼ਾਮਲ ਸਨ।

Have something to say? Post your comment

 

More in Chandigarh

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

9.12 ਕਰੋੜ ਦੀ ਲਾਗਤ ਨਾਲ ਤਿਆਰ "ਸਤਿਕਾਰ ਘਰ" ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 315ਵੇਂ ਦਿਨ ਪੰਜਾਬ ਪੁਲਿਸ ਵੱਲੋਂ 7.7 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 314ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ

‘ਈਜ਼ੀ ਰਜਿਸਟਰੀ’ ਨੇ ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ 2025 ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ ਦਰਜ: ਹਰਦੀਪ ਸਿੰਘ ਮੁੰਡੀਆਂ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ