Wednesday, January 28, 2026
BREAKING NEWS
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Malwa

ਜੁਆਇੰਟ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ ਵੱਲੋਂ ਈ.ਵੀ.ਐਮ. ਵੇਅਰਹਾਊਸ ਦੀ ਜਾਂਚ

August 26, 2025 11:33 PM
Arvinder Singh

ਪਟਿਆਲਾ : ਜੁਆਇੰਟ ਮੁੱਖ ਚੋਣ ਅਫ਼ਸਰ ਪੰਜਾਬ ਸਕੱਤਰ ਸਿੰਘ ਬੱਲ ਵੱਲੋਂ ਈ.ਵੀ.ਐਮ. ਵੇਅਰਹਾਊਸ ਦੀ ਜਾਂਚ ਕੀਤੀ ਗਈ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਨਿਰੀਖਣ ਕੀਤਾ ਗਿਆ। ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ , ਬੀ.ਡੀ.ਪੀ.ਓ -ਕਮ -ਨੋਡਲ ਅਫ਼ਸਰ ਈ.ਵੀ.ਐਮ., ਮਨਦੀਪ ਸਿੰਘ, ਚੋਣ ਤਹਿਸੀਲਦਾਰ ਵਿਜੈ ਕੁਮਾਰ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦੇ ਹਾਜ਼ਰ ਸਨ। ਉਹਨਾਂ ਵੇਅਰਹਾਊਸ ਵਿੱਚ ਤਾਇਨਾਤ ਪੁਲਿਸ ਗਾਰਦ ਦਾ ਜਾਇਜ਼ਾ ਲਿਆ ਅਤੇ ਲਾਗ ਬੁੱਕ ਦੀ ਜਾਂਚ ਵੀ ਕੀਤੀ। ਇਸ ਦੌਰਾਨ ਉਹਨਾਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ।

ਜੁਆਇੰਟ ਮੁੱਖ ਚੋਣ ਅਫ਼ਸਰ ਵੱਲੋਂ ਪਾਰਟੀਆਂ ਦੇ ਨੂਮਾਇੰਦਿਆਂ ਨੂੰ ਲੋਕ ਸਭਾ/ਵਿਧਾਨ ਸਭਾ ਚੋਣਾਂ ਵਿੱਚ ਵਰਤੀਆਂ ਜਾਣ ਵਾਲੀਆਂ ਈ.ਵੀ.ਐਮ.ਜ਼ ਦੇ ਰੱਖ ਰਖਾਵ ਅਤੇ ਸੇਫ਼ਟੀ ਉਪਕਰਨਾ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਦੀ ਵਰਤੋਂ ਦੇ ਵੱਖ-ਵੱਖ ਪੜਾਵਾਂ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ। ਇਸ ਤੋਂ ਇਲਾਵਾ ਚੋਣਾਂ ਦੌਰਾਨ ਇਹਨਾਂ ਦੀ ਤਿਆਰੀ ਅਤੇ ਸੰਭਾਲ ਦੀ ਪ੍ਰਕ੍ਰਿਆਵਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਇਹ ਕੰਮ ਸਮੇਂ ਤੇ ਹਦਾਇਤਾਂ ਅਨੁਸਾਰ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ।

ਜੁਆਇੰਟ ਮੁੱਖ ਚੋਣ ਅਫ਼ਸਰ ਨੇ ਬੂਥ ਲੈਵਲ ਏਜੰਟ ਦੀ ਅਹਿਮੀਅਤ ਬਾਰੇ ਵੀ ਜਾਣੂ ਕਰਵਾਇਆ ਅਤੇ ਅਪੀਲ ਕੀਤੀ ਕਿ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਵੱਲੋਂ ਜ਼ਿਲ੍ਹੇ ਦੇ ਹਰ ਪੋਲਿੰਗ ਸਟੇਸ਼ਨ ਤੇ ਇਕ ਬੂਥ ਲੈਵਲ ਏਜੰਟ ਨਿਯੂਕਤ ਕਰਕੇ ਫਾਰਮ ਬੀ.ਐਲ.ਏ. 2 ਵਿੱਚ ਦਰਜ ਕੀਤਾ ਜਾਵੇ । ਇਸ ਸੂਚੀ ਨੂੰ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕੋਲ ਭੇਜਿਆ ਜਾਵੇ ਤਾਂ ਜੋ ਬੂਥ ਲੈਵਲ ਅਫ਼ਸਰ ਨਾਲ ਤਾਲਮੇਲ ਕਰਕੇ ਐਸ.ਐਸ.ਆਰ. ਅਤੇ ਐਸ.ਆਈ.ਆਰ. ਦੌਰਾਨ ਕੰਮ ਸਹੀ ਤਰੀਕੇ ਨਾਲ ਅੱਗੇ ਵਧਾਇਆ ਜਾ ਸਕੇ ਅਤੇ ਚੋਂਣਾਂ ਦੌਰਾਨ ਕਿਸੇ ਵੀ ਸ਼ਿਕਾਇਤ ਤੋਂ ਬਚਿਆ ਜਾ ਸਕੇ।

Have something to say? Post your comment