Wednesday, December 10, 2025

Chandigarh

ਕੇਂਦਰ ਦੀ ਭਾਜਪਾ ਸਰਕਾਰ ਹਰ ਰੋਜ਼ ਰਾਜਨੀਤਿਕ ਸਟੰਟ ਮਾਰ ਕੇ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰੇ : ਬਰਸਟ

August 26, 2025 11:45 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਭਾਜਪਾਈ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਹਰ ਰੋਜ਼ ਰਾਜਨੀਤਿਕ ਸਟੰਟ ਮਾਰ ਕੇ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ। ਜੇਕਰ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਹਿਤੇਸ਼ੀ ਕਹਾਉਂਦੀ ਹੈ ਤਾਂ ਪਹਿਲਾਂ ਪੰਜਾਬ ਦਾ ਰੋਕਿਆ ਰੂਰਲ ਡੈਵਲਪਮੈਂਟ ਫੰਡ ਜੋ ਕਿ 8500 ਕਰੋੜ ਰੁਪਏ ਦੇ ਕਰੀਬ ਬਣਦਾ ਹੈ, ਨਾਲ ਹੀ ਹੈਲਥ ਮਿਸ਼ਨ ਦਾ 1200 ਕਰੋੜ ਰੁਪਈਏ ਤੋਂ ਵੱਧ ਦਾ ਰੋਕਿਆ ਹੋਇਆ ਪੈਸਾ ਅਤੇ ਪ੍ਰਧਾਨ ਮੰਤਰੀ ਸੜਕ ਯੋਜਨਾਂ ਦਾ 900 ਕਰੋੜ ਰੁਪਇਆ ਪੰਜਾਬ ਦੇ ਲੋਕਾਂ ਲਈ ਤੁਰੰਤ ਜਾਰੀ ਕੀਤਾ ਜਾਵੇ ਤਾਂ ਜੋਂ ਪਿਛਲੇ 9 ਸਾਲਾਂ ਤੋਂ ਜੋ ਲਿੰਕ ਸੜਕਾਂ ਦੀ ਮੁਰੰਮਤ ਨਹੀਂ ਹੋ ਸਕੀ, ਉਸ ਦੀ ਮੁਰੰਮਤ ਕਰਵਾਈ ਜਾਵੇ ਤੇ ਨਵੀਆਂ ਸੜਕਾਂ ਦੀ ਉਸਾਰੀ ਕਰਵਾਈ ਜਾਵੇ।


ਪੰਜਾਬ ਨੂੰ ਹੜ੍ਹਾਂ ਦੀ ਮਾਰ ਕਾਰਨ ਪਿਛਲੇ ਸਮੇਂ ਦੋਰਾਨ ਹੋਏ ਨੁਕਸਾਨ ਅਤੇ ਹੁਣ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕੋਈ ਪੈਸਾਂ ਨਹੀਂ ਦਿੱਤਾ ਗਿਆ, ਜਦੋਂ ਕਿ ਡਿਸਾਸਟਰ ਮੈਨਜਮੈਂਟ ਅਧੀਨ ਸੂਬਿਆਂ ਨੂੰ ਕੁਦਰਤੀ ਆਫਤਾ ਕਾਰਨ ਹੋਏ ਨੁਕਸਾਨ ਲਈ ਕੇਂਦਰ ਸਰਕਾਰ ਵੱਲੋਂ ਵਿਸ਼ੇਸ਼ ਪੈਕਜ ਦੇਣਾ ਬਣਦਾ ਹੈ। ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਤੇ ਮਜਦੂਰਾਂ ਦੀ ਲੋੜਾਂ ਨੂੰ ਮੁੱਖ ਰੱਖ ਕੇ ਘੱਟੋਂ ਘੱਟ 25,000 ਕਰੋੜ ਰੁਪਏ ਦਾ ਵਿਸ਼ੇਸ਼ ਪੈਕਜ ਪੰਜਾਬ ਸਰਕਾਰ ਨੂੰ ਦੇਵੇ ਤਾਂ ਜੋਂ ਹੜ੍ਹਾਂ ਤੇ ਕੁਦਰਤੀ ਆਫਤਾ ਕਾਰਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਹੁਣ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਤਕਰੀਬਨ 8.5 ਲੱਖ ਤੋਂ ਵੱਧ ਰਾਸ਼ਨ ਕਾਰਡ ਕੱਟਣ ਦਾ ਜੋਂ ਫਰਮਾਨ ਜਾਰੀ ਕੀਤਾ ਹੈ। ਉਹ ਵੀ ਪੰਜਾਬ ਦੀ ਗਰੀਬ ਜਨਤਾ ਨਾਲ ਧੱਕੇਸ਼ਾਹੀ ਹੈ। ਇਸ ਨਾਲ ਤਰਕੀਬਨ 32-33 ਲੱਖ ਗਰੀਬ ਵਿਅਕਤੀਆਂ ਤੇ ਅਸਰ ਪਵੇਗਾ। ਜਿਹੜੇ ਭਾਜਪਾ ਆਗੂ ਕੇਂਦਰ ਦੀਆਂ ਸਕੀਮਾਂ ਪੰਜਾਬ ਵਿੱਚ ਲਾਗੂ ਕਰਨ ਦੇ ਨਾਂ ਤੇ ਭੋਲੇ-ਭਾਲੇ ਲੋਕਾਂ ਦਾ ਡਾਟਾ ਚੋਰੀ ਕਰ ਰਹੇ ਹਨ। ਜੇਕਰ ਭਾਜਪਾ ਲੋਕਾਂ ਦੀ ਅਸਲ ਹਮਦਰਦ ਹੈ ਤਾਂ ਉਹ ਕੇਂਦਰ ਦੀਆਂ ਸਕੀਮਾਂ ਜਿਹੜੀਆਂ ਪੰਜਾਬ ਸਰਕਾਰ ਦੁਆਰਾ ਲਾਗੂ ਹੋਣੀਆਂ ਹਨ ਦਾ ਪੈਸਾ ਪੰਜਾਬ ਸਰਕਾਰ ਨੂੰ ਤੁਰੰਤ ਜਾਰੀ ਕਰੇ ਕਿਉਂਕਿ ਕੇਂਦਰ ਕੋਲ ਜੋਂ ਵੀ ਪੈਸਾ ਇਕੱਠਾ ਹੁੰਦਾ ਹੈ, ਉਹ ਸੂਬਾ ਸਰਕਾਰਾਂ ਵੱਲੋਂ ਇਕੱਠਾ ਕੀਤਾ ਟੈਕਸ ਦਾ ਪੈਸਾ ਹੁੰਦਾ ਹੈ। ਪਿਛਲੇ 3 ਸਾਲਾਂ ਦੋਰਾਨ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਦੀ ਟੈਕਸ ਕਲੈਕਸ਼ਨ ਵਿੱਚ ਜੀ ਐਸ ਟੀ ਰਾਹੀ ਤਕਰੀਬਨ 50,000 ਕਰੋੜ ਰੁਪਏ ਦਾ ਘਾਟਾ ਪਾਇਆ ਹੈ। ਇਸ ਤਰ੍ਹਾਂ ਪੰਜਾਬ ਨੂੰ ਆਰਥਿਕ ਕਮਜ਼ੋਰੀ ਦਾ ਸਾਮ੍ਹਨਾਂ ਕਰਨਾ ਪੈ ਸਕਦਾ ਹੈ।

ਪੰਜਾਬ ਨੇ ਹਮੇਸ਼ਾ ਕੇਂਦਰੀ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾਇਆ ਹੈ। ਪੰਜਾਬ ਦੇ ਨੋਜਵਾਨਾਂ ਨੇ ਸਰਹੱਦਾਂ ਦੇ ਖੜ੍ਹ ਕੇ ਦੇਸ਼ ਲਈ ਜਾਨਾਂ ਨਿਓਸ਼ਾਵਰ ਕੀਤੀਆ ਹਨ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ, ਮਜਦੂਰਾਂ, ਵਪਾਰੀਆਂ, ਕਾਰਖਾਨੇਦਾਰਾਂ ਅਤੇ ਆਮ ਲੋਕਾਂ ਨਾਲ ਵਿਤਕਰਾ ਸ਼ੌਭਾ ਨਹੀ ਦਿੰਦਾ। ਇਸ ਲਈ ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਪੰਜਾਬ ਨਾਲ ਟਰਕਾਓ ਦੀ ਰਸਤਾ ਛੱਡ ਕੇ ਪੰਜਾਬ ਦੀ ਆਰਥਿਕ ਖੁਸ਼ਹਾਲੀ ਲਈ ਕੇਂਦਰ ਸਰਕਾਰ ਵੱਲੋਂ ਰੋਕੇ ਹੋਏ ਸਾਰੇ ਫੰਡ ਜਾਰੀ ਕਰਨ ਅਤੇ ਪੰਜਾਬ ਦੀ ਆਰਥਿਕ ਤਰੱਕੀ ਲਈ ਖੇਤੀਬਾੜੀ, ਇੰਡਸਟਰੀ ਅਤੇ ਹੋਰ ਸੇਵਾਵਾਂ ਲਈ ਵੱਡਾਂ ਆਰਥਿਕ ਪੈਕਜ ਦੇ ਕੇ ਪੰਜਾਬ ਦੇ ਲੋਕਾਂ ਦਾ ਭਲਾ ਕਰਨ।

Have something to say? Post your comment

 

More in Chandigarh

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ

'ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ

ਸ਼ਹੀਦ ਭਗਤ ਸਿੰਘ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ