Sunday, October 19, 2025

Malwa

ਕਿਰਤੀਆਂ ਦੇ ਮੀਂਹ ਕਾਰਨ ਡਿੱਗੇ ਘਰਾਂ ਦਾ ਐਸਡੀਐਮ ਨੇ ਲਿਆ ਜਾਇਜ਼ਾ 

August 27, 2025 06:17 PM
ਦਰਸ਼ਨ ਸਿੰਘ ਚੌਹਾਨ
ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ 
ਮੀਂਹ ਕਾਰਨ ਤੋਲਾਵਾਲ 'ਚ ਡਿੱਗੇ ਸਨ ਸੱਤ ਮਜ਼ਦੂਰਾਂ ਦੇ ਘਰ 
 
ਸੁਨਾਮ : ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਭਾਰੀ ਬਰਸਾਤ ਕਾਰਨ ਡਿੱਗੇ ਕਿਰਤੀਆਂ ਦੇ ਘਰਾਂ ਦਾ ਜਾਇਜ਼ਾ ਲੈਣ ਐਸਡੀਐਮ ਸੁਨਾਮ ਪ੍ਰਮੋਦ ਕੁਮਾਰ ਸਿੰਗਲਾ ਨੇ ਮੌਕੇ ਤੇ ਜਾਕੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਹੋਏ ਨੁਕਸਾਨ ਦੀ ਜਾਣਕਾਰੀ ਹਾਸਲ ਕੀਤੀ। ਘਟਨਾ ਦਾ ਪਤਾ ਲੱਗਦਿਆਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਤੋਂ ਐੱਸ ਡੀ ਐੱਮ ਪ੍ਰਮੋਦ ਸਿੰਗਲਾ ਅਤੇ ਡੀ ਐੱਸ ਪੀ ਹਰਵਿੰਦਰ ਸਿੰਘ ਖਹਿਰਾ ਦੀ ਅਗਵਾਈ ਵਿੱਚ ਟੀਮਾਂ ਤੁਰੰਤ ਮੌਕੇ ਉਤੇ ਪਹੁੰਚੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਨਾਮ ਦੇ ਐੱਸ ਡੀ ਐੱਮ ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਪਿੰਡ ਤੋਲਾਵਾਲ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਸੱਤ ਤੋਂ ਵਧੇਰੇ ਘਰਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਮੌਕਾ ਦੇਖਕੇ ਨੁਕਸਾਨ ਦਾ ਵੇਰਵਾ ਇਕੱਤਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਅਤੇ ਭਾਰੀ ਮੀਂਹ ਨਾਲ ਹੋਏ ਨੁਕਸਾਨ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਪੂਰਾ ਇਨਸਾਫ ਦੇਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ। ਐਸਡੀਐਮ ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਗਏ ਹਨ ਕਿ ਹਰ ਇਕ ਕਿਸਾਨ, ਮਜ਼ਦੂਰ ਅਤੇ ਪਰਿਵਾਰ ਦੀ ਹਾਲਤ ਦਾ ਜ਼ਮੀਨੀ ਪੱਧਰ ਤੇ ਮੁਆਇਨਾ ਕਰਕੇ ਬਣਦਾ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮ ਉੱਤੇ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ ਚਾਹੇ ਉਹ ਆਰਥਿਕ ਮਦਦ ਹੋਵੇ ਘਰਾਂ ਦੀ ਮੁੜ ਤਾਮੀਰ ਹੋਵੇ ਜਾਂ ਹੋਰ ਲੋੜੀਂਦੀਆਂ ਸੁਵਿਧਾਵਾਂ ਦੀ ਲੋੜ ਹੋਵੇ ਸੂਬਾ ਸਰਕਾਰ ਵਲੋਂ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕੀਤੀ ਜਾਵੇਗੀ। ਇਸ ਮੌਕੇ ਸਰਪੰਚ ਗੁਰਦੀਪ ਸਿੰਘ ਦੀਪਾ ਮਹਿੰਦਰਪਾਲ, ਰਣਧੀਰ ਸਿੰਘ, ਤਰਸੇਮ ਸਿੰਘ ਸਮੇਤ ਪਿੰਡ ਦੇ ਹੋਰ ਪਤਵੰਤੇ ਹਾਜ਼ਰ ਸਨ।

Have something to say? Post your comment

 

More in Malwa

ਪੰਜਾਬ ‘ਚ ਗਰੀਬ ਰੱਥ ਟ੍ਰੇਨ ਨੂੰ ਲੱਗੀ ਅੱਗ

ਬਾਬਾ ਰੋਡਾ ਸ੍ਰੀ ਵਿਸ਼ਵਕਰਮਾ ਸਭਾ (ਰਜਿ.) ਜਮਾਲਪੁਰਾ ਵੱਲੋਂ ਸ੍ਰੀ ਵਿਸ਼ਵਕਮਰਾ ਪੂਜਾ ਦਿਵਸ ਦਾ ਕੈਲੰਡਰ ਰਿਲੀਜ਼

ਕੈਮਿਸਟਾਂ ਦਾ ਵਫ਼ਦ ਜੀਐਸਟੀ ਕਮਿਸ਼ਨਰ ਨੂੰ ਮਿਲਿਆ 

ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਸਿਹਤ ਮੰਤਰੀ ਦੇ ਘਰ ਮੂਹਰੇ ਮਨਾਉਣਗੇ ਦਿਵਾਲੀ

ਪੈਨਸ਼ਨਰਾਂ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਰੋਸ ਪੱਤਰ 

ਪੰਜਾਬ ਹੜ੍ਹਾਂ ਨਾਲ ਬੇਹਾਲ, ਸਮਾਜਿਕ ਸੰਗਠਨ ਜਸ਼ਨ ਮਨਾਉਣ 'ਚ ਮਸਰੂਫ਼ 

ਬੇਅਦਬੀ ਰੋਕੂ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਰਕਾਰਾਂ : ਚੱਠਾ 

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼ 

ਸਰਬਜੀਤ ਨਮੋਲ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਭੇਜੀ 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ