Sunday, October 12, 2025

Malwa

ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਸਮਾਗਮ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ

August 27, 2025 08:14 PM
SehajTimes

ਮਹਿਲ ਕਲਾਂ : ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 82ਵੀਂ ਬਰਸੀ ਸਬੰਧੀ ਚੱਲ ਰਹੇ ਪੰਜ ਰੋਜ਼ਾ ਬਰਸੀ ਸਮਾਗਮਾਂ ਤਹਿਤ ਅੱਜ ਸਵੇਰੇ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਤੋਂ ਪਹਿਲਾਂ ਬਾਬਾ ਈਸ਼ਰ ਸਿੰਘ ਆਸਣ ਨਾਨਕਸਰ ਵਿਖੇ ਦੀਵਾਨ ਸਜਾਏ ਗਏ, ਜਿਸ 'ਚ ਸੰਤ ਬਾਬਾ ਘਾਲਾ ਸਿੰਘ ਨਾਨਕਸਰ, ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਨੇ ਪ੍ਰਵਚਨ ਕੀਤੇ ਤੇ ਜਥਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ | ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਸੰਤ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਵਲੋਂ ਕੀਤੀ ਗਈ | ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਬਾਬਾ ਸੇਵਾ ਸਿੰਘ ਨਾਨਕਸਰ ਵਾਲਿਆਂ ਨੇ ਆਪਣੇ ਸੀਸ 'ਤੇ ਬਿਰਾਜਮਾਨ ਕਰਕੇ ਰੰਗ-ਬਿਰੰਗੇ ਫੁੱਲਾਂ ਨਾਲ ਸਜੀ ਪਾਲਕੀ 'ਚ ਸੁਸ਼ੋਭਿਤ ਕੀਤੇ | ਪਾਲਕੀ ਨਾਲ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ, ਸੰਤ ਬਾਬਾ ਘਾਲਾ ਸਿੰਘ ਨਾਨਕਸਰ, ਸੰਤ ਗੁਰਦੇਵ ਸਿੰਘ ਚੰਡੀਗੜ੍ਹ, ਬਾਬਾ ਸੇਵਾ ਸਿੰਘ ਨਾਨਕਸਰ ਵਾਲੇ ਸੰਗਤਾਂ ਨੂੰ ਨਾਮ ਜਪਾ ਰਹੇ ਸਨ | ਨਗਰ ਕੀਰਤਨ ਮੁੱਖ ਦਰਬਾਰ ਤੋਂ ਸ਼ੁਰੂ ਹੋ ਕੇ ਸਰੋਵਰ ਦੀ ਪ੍ਰਕਰਮਾ ਕਰਦਿਆਂ ਵੱਖ-ਵੱਖ ਥਾਵਾਂ 'ਤੇ ਪੜਾਅ ਲਗਾਉਂਦਾ ਜੈਕਾਰਿਆਂ ਦੀ ਗੂੰਜ 'ਚ ਮੱੁਖ ਦਰਬਾਰ ਵਿਖੇ ਪਹੁੰਚਿਆ | ਪ੍ਰਕਰਮਾ ਦੌਰਾਨ ਵੱਖ-ਵੱਖ ਥਾਵਾਂ ਵਿਖੇ ਲਗਾਏ ਪੜਾਵਾਂ 'ਚ ਸੰਤ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਦੇ ਢਾਡੀ ਜੱਥੇ ਨੇ ਸੰਗਤਾਂ ਨੂੰ ਵਾਰਾਂ ਸੁਣਾ ਕੇ ਗੁਰੂ ਇਤਿਹਾਸ ਤੇ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੇ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਸੰਤ ਬਾਬਾ ਧੰਨਾ ਸਿੰਘ ਬੜੂੰਦੀ, ਸੰਤ ਬਾਬਾ ਜੋਰਾ ਸਿੰਘ ਬੱਧਨੀਂ, ਸੰਤ ਬਾਬਾ ਜੀਵਾ ਸਿੰਘ ਬੇਗਮਪੁਰਾ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਬਲਜੀਤ ਸਿੰਘ ਪਾਤੜਾਂ, ਬਾਬਾ ਬਲਜੀਤ ਸਿੰਘ ਨਾਨਕਸਰ, ਬਾਬਾ ਬਲਵੰਤ ਸਿੰਘ ਸੁਖਮਨੀ, ਬਾਬਾ ਮੇਹਰ ਸਿੰਘ ਨਾਨਕਸਰ, ਬਾਬਾ ਤੇਜਿੰਦਰ ਸਿੰਘ ਨਾਨਕਸਰ, ਭਾਈ ਜੁਗਰਾਜ ਸਿੰਘ ਸੁਧਾਰਾ, ਭਾਈ ਬਲਵਿੰਦਰ ਸਿੰਘ ਮੋਟੀ, ਬਾਬਾ ਗੁਰਮੀਤ ਸਿੰਘ ਮੋਹੀ ਆਦਿ ਨੇ ਸੰਗਤਾਂ ਨੂੰ ਕਿਹਾ ਕਿ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਨੇ ਪੂਰਾ ਜੀਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹਾਜ਼ਰ ਨਾਜ਼ਰ ਗੁਰੂ ਮੰਨਿਆਂ ਅਤੇ ਸੰਗਤਾਂ 'ਚ ਪ੍ਰਚਾਰ ਕੀਤਾ। ਭਾਈ ਬਲਦੇਵ ਸਿੰਘ ਬੀੜ ਗਗੜਾ, ਭਾਈ ਗੇਜਾ ਸਿੰਘ, ਭਾਈ ਜਸਵਿੰਦਰ ਸਿੰਘ ਬਿੰਦੀ ਤੇ ਭਾਈ ਧਰਮਿੰਦਰ ਸਿੰਘ ਨਾਨਕਸਰ ਨੇ ਦੱਸਿਆ ਕਿ 28 ਅਗਸਤ ਦਿਨ ਵੀਰਵਾਰ ਨੂੰ ਦੂਸਰੀ ਲੜੀ ਦੇ ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣਗੇ। ਉਪਰੰਤ ਵਿਸ਼ਾਲ ਦੀਵਾਨ ਸਜਾਏ ਜਾਣਗੇ, ਜਿਸ 'ਚ ਤਖ਼ਤ ਸਾਹਿਬਾਨਾਂ ਦੇ ਜਥੇਦਾਰ, ਸੰਤ-ਮਹਾਂਪੁਰਖ, ਕੀਰਤਨੀ ਜੱਥਿਆਂ ਤੋਂ ਇਲਾਵਾ ਰਾਜਨੀਤਿਕ ਤੇ ਸਮਾਜਿਕ ਸੰਸਥਾਵਾਂ ਦੇ ਆਗੂ ਪਹੁੰਚਣਗੇ। ਉਨ੍ਹਾਂ ਦੱਸਿਆ ਕਿ ਇਸ ਦਿਨ ਹੀ ਨਾਨਕਸਰ ਵਿਖੇ ਸਥਿਤ ਅੰਮ੍ਰਿਤ ਘਰ 'ਚ ਬਾਬਾ ਭਾਗ ਸਿੰਘ ਨਾਨਕਸਰ ਦੇ ਜੱਥੇ ਵਲੋਂ ਸਵੇਰੇ 11 ਵਜੇ ਅੰਮ੍ਰਿਤਪਾਨ ਕਰਵਾਇਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਜਰਨਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਪ੍ਰਧਾਨ ਸੁਰਜੀਤ ਸਿੰਘ ਕਲੇਰ, ਸੁਖਦੇਵ ਸਿੰਘ ਰੰਧਾਵਾ ਈ.ਓ., ਕਮਲਜੀਤ ਸਿੰਘ ਬਰਾੜ, ਪ੍ਰਮਜੀਤ ਸਿੰਘ ਧਰਮਸਿੰਘ ਵਾਲਾ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਨੰਬਰਦਾਰ ਹਰਚਰਨ ਸਿੰਘ ਤੂਰ, ਜਤਿੰਦਰ ਸਿੰਘ ਗਰੇਵਾਲ, ਗੁਰਮੇਲ ਸਿੰਘ ਬੜੁੂੰਦੀ, ਦਵਿੰਦਰ ਸਿੰਘ ਬੜੂੰਦੀ, ਲਖਵਿੰਦਰ ਸਿੰਘ ਉੱਪਲ, ਸਰਪੰਚ ਦਰਸ਼ਨ ਸਿੰਘ, ਸਰਪੰਚ ਜਗਜੀਤ ਸਿੰਘ ਕਾਉਂਕੇ, ਲਖਵਿੰਦਰ ਸਿੰਘ ਦਿੱਲੀ, ਗੁਰਸੇਵਕ ਸਿੰਘ, ਚਰਨਜੀਤ ਸਿੰਘ ਸੋਹਲ, ਗੁਰਿੰਦਰ ਸਿੰਘ ਸਿੱਧੂ, ਦਲੇਰ ਸਿੰਘ ਲੁਧਿਆਣਾ, ਗੁਰਮੇਲ ਸਿੰਘ ਕੈਲੇ, ਗੁਰਜੀਤ ਸਿੰਘ ਕੈਲਪੁਰ, ਗੇਜਾ ਸਿੰਘ, ਜਸਵਿੰਦਰ ਸਿੰਘ ਬਿੰਦੀ, ਜੱਸਾ ਸਿੰਘ, ਬਿੰਦਰ ਸਿੰਘ, ਹਰਪਾਲ ਸਿੰਘ ਖ਼ਾਲਸਾ, ਹਰੀ ਸਿੰਘ ਕਾਉਂਕੇ, ਆਦਿ ਤੋਂ ਇਲਾਵਾ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਸਨ

Have something to say? Post your comment

 

More in Malwa

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼ 

ਸਰਬਜੀਤ ਨਮੋਲ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਭੇਜੀ 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੋਨਾ (ਜਗਰਾਓਂ) 'ਚ ਹੋਇਆ ਸਸਕਾਰ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਨੇ ਸ੍ਰੀ ਕਾਂਸ਼ੀ ਰਾਮ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ ਤੇ ਕੀਤੀਆਂ ਸ਼ਰਧਾਂਜਲੀਆਂ ਭੇਟ

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ

ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ 'ਚ ਵਿਕਾਸ ਕਾਰਜ ਅਰੰਭੇ

ਰਾਜਾ ਬੀਰਕਲਾਂ ਨੇ ਵਿੱਢੀ ਵੋਟ ਚੋਰ,ਗੱਦੀ ਛੋੜ ਦਸਤਖ਼ਤੀ ਮੁਹਿੰਮ