ਖਨੌਰੀ : ਖਨੌਰੀ ਵਿਖੇ ਸ਼੍ਰੀ ਨਾਮਦੇਵ ਧਰਮਸ਼ਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਜਾਗਰੂਕਤਾ ਕੈਂਪ ਰੂਪੀ ਮੀਟਿੰਗ ਕੀਤੀ ਗਈ। ਜਿਸ ਵਿੱਚ ਨਗਰ ਪੰਚਾਇਤ ਦੇ ਕੌਂਸਲਰ, ਵਾਰਡ ਡਿਫੈਂਸ ਕਮੇਟੀ ਦੇ ਮੈਂਬਰ, ਨਗਰ ਪੰਚਾਇਤ ਖਨੌਰੀ ਦੇ ਕਰਮਚਾਰੀਆਂ ਤੋਂ ਇਲਾਵਾ ਸ਼ਹਿਰ ਦੇ ਪਤਵੰਤੇ ਵਿਅਕਤੀਆਂ ਤੇ ਸ਼ਹਿਰੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਨੋਡਲ ਅਫਸਰ ਹਰਦੀਪ ਸਿੰਘ ਨੇ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਾ ਨਾ ਕਰਨ ਸਬੰਧੀ ਜਾਗਰੂਕ ਕਰਦਿਆਂ ਕਿਹਾ ਗਿਆ ਕਿ ਨਸ਼ੇ ਸਾਡੇ ਸਮਾਜ ਅਤੇ ਸਾਡੇ ਸਰੀਰ ਦੇ ਦੁਸ਼ਮਣ ਹਨ। ਇਸ ਲਈ ਨਸ਼ਿਆਂ ਤੋਂ ਬਚਣਾ ਚਾਹੀਦਾ ਹੈ ਤੇ ਇਸ ਪ੍ਰਤੀ ਹੋਰਨਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਇਸ ਮੌਕੇ ਪਹੁੰਚੇ ਪੁਲਿਸ ਥਾਣਾ ਖਨੌਰੀ ਦੇ ਮੁਖੀ ਹਰਮਿੰਦਰ ਸਿੰਘ ਨੇ ਕਿਹਾ ਸਾਨੂੰ ਸਾਰਿਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਇਨ੍ਹਾਂ ਨਸ਼ਿਆਂ ਦਾ ਖਾਤਮਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤੇ ਇਨ੍ਹਾਂ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਗਰ ਕੋਈ ਵਿਅਕਤੀ ਨਸ਼ਾ ਕਰਦਾ ਹੈ ਜਾ ਵੇਚਦਾ ਹੈ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣੀ ਚਾਹੀਦੀ ਹੈ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਕੌਂਸਲਰ ਬਲਵਿੰਦਰ ਸਿੰਘ, ਕੌਂਸਲਰ ਹਰਬੰਸ ਲਾਲ ਸੈਕਟਰੀ, ਰਣਜੀਤ ਸਿੰਘ ਜੀਤੀ ਨੰਬਰਦਾਰ, ਜਸਵਿੰਦਰ ਸਿੰਘ ਜੱਸੂ ਨੇ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਪੰਜਾਬ ਸਰਕਾਰ ਦਾ ਵਧੀਆ ਉਪਰਾਲਾ ਹੈ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਨਸ਼ਿਆਂ ਵੱਲੋਂ ਮੋੜ ਕੇ ਤੇ ਉਨ੍ਹਾਂ ਦਾ ਇਲਾਜ ਕਰਵਾ ਕੇ ਸਰਕਾਰ ਵੱਲੋਂ ਉਹਨਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਆਏ ਲੋਕਾਂ ਨੇ ਪ੍ਰਣ ਕੀਤਾ ਕਿ ਉਹ ਆਪਣੇ ਵਾਰਡ ਮੁਹੱਲੇ ਨੂੰ ਨਸ਼ਾ ਮੁਕਤ ਕਰਨਗੇ, ਆਪਣੇ ਸ਼ਹਿਰ ਵਾਰਡ ਵਿੱਚ ਕਿਸੇ ਤਸਕਰ ਨੂੰ ਵੜਨ ਨਹੀਂ ਦੇਣਗੇ, ਵਾਰਡ ਵਿੱਚ ਕਿਸੇ ਨੂੰ ਵੀ ਨਸ਼ਾ ਵੇਚਣ ਨਹੀਂ ਦੇਣਗੇ ਤੇ ਜੋ ਤਸਕਰ ਫੜੇ ਜਾ ਰਹੇ ਹਨ ਉਹਨਾਂ ਦੀ ਜ਼ਮਾਨਤ ਵੀ ਨਹੀਂ ਕਰਵਾਉਣਗੇ ਅਤੇ ਜੋ ਨੌਜਵਾਨ ਨਸ਼ਿਆਂ ਵਿੱਚ ਫਸੇ ਹਨ ਉਹਨਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਗੇ। ਇਸ ਮੌਕੇ ਸਾਬਕਾ ਕੌਂਸਲਰ ਸੱਤਪਾਲ, ਹਰਦੀਪ ਸਿੰਘ ਕਲਰਕ, ਡਿਪਟੀ ਕੁਮਾਰ ਕਲਰਕ, ਸੁੰਦਰ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ, ਵਨੀਤ ਸ਼ਰਮਾ ਸਮੇਤ ਸਮੂਹ ਸਟਾਫ ਨਗਰ ਪੰਚਾਇਤ ਖਨੌਰੀ ਹਾਜ਼ਰ ਸੀ। ਇਸ ਮੌਕੇ ਆਏ ਕੌਂਸਲਰਾਂ ਸਮੇਤ ਹਰਦੀਪ ਸਿੰਘ ਨੋਡਲ ਅਫਸਰ ਵੱਲੋਂ ਮੀਟਿੰਗ ਵਿੱਚ ਹਾਜ਼ਰ ਹੋਏ ਵਾਰਡ ਡਿਫੈਂਸ ਕਮੇਟੀ ਦੇ ਮੈਂਬਰਾਂ, ਵਾਰਡ ਵਾਸੀਆਂ ਅਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ।